February 3, 2012 admin

ਭਾਰਤੀ ਚੋਣ ਕਮਿਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ•, 3 ਫਰਵਰੀ: ਭਾਰਤੀ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਸਬੰਧੀ ਚੋਣ ਪ੍ਰਕਿਰਿਆ ਮੁਕੰਮਲ ਕਰ ਚੁੱਕੇ ਰਾਜਾਂ ਪੰਜਾਬ, ਉਤਰਾਖੰਡ ਅਤੇ ਮਣੀਪੁਰ ਨੂੰ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਮੁੱਖ ਚੋਣ ਅਧਿਕਾਰੀ ਪੰਜਾਬ ਕੁਸੁਮਜੀਤ ਸਿੱਧੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਮੁਕੰਮਲ ਕਰ ਚੁੱਕੇ ਪੰਜਾਬ, ਮਣੀਪੁਰ ਅਤੇ ਉਤਰਾਖੰਡ ਵਿਖੇ ਕਈ ਗਤੀਵਿਧੀਆਂ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ•ਾਂ ਕਿਹਾ ਕਿ ਜਿਨ•ਾਂ ਜ਼ਿਲਿ•ਆਂ ਵਿੱਚ ਦੁਬਾਰਾ ਵੋਟਾਂ ਪੈਣੀਆਂ ਹਨ, ਉਥੇ ਇਹ ਗਤੀਵਿਧੀਆਂ ਸ਼ੁਰੂ ਨਹੀਂ ਹੋਣਗੀਆਂ। ਉਨ•ਾਂ ਕਿਹਾ ਕਿ ਚੋਣ ਕਮਿਸ਼ਨ ਨੇ ਮੰਤਰੀਆਂ ਨੂੰ ਜ਼ਿਲਿ•ਆਂ ਵਿੱਚ ਦੌਰੇ ਕਰਨ ਅਤੇ ਅਫਸਰਾਂ ਨੂੰ ਉਨ•ਾਂ ਨਾਲ ਉਥੇ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ•ਾਂ ਅੱਗੇ ਕਿਹਾ ਕਿ ਚੋਣ ਕਮਿਸ਼ਨ ਨੇ ਇਨ•ਾਂ ਸੂਬਿਆਂ ਵਿੱਚ ਚੱਲ ਰਹੇ ਪ੍ਰੋਗਰਾਮਾਂ ਦਾ ਮੁਲਾਂਕਣ ਕਰਨ ਅਤੇ ਇਨ•ਾਂ ਨੂੰ ਲਾਗੂ ਕਰਨ ਦੀ ਆਗਿਆ ਵੀ ਦੇ ਦਿੱਤੀ ਹੈ। ਇਸ ਦੌਰਾਨ ਮੰਤਰੀ ਖੇਤਰੀ ਅਧਿਕਾਰਿਆਂ ਨਾਲ ਇਨ•ਾਂ ਗਤੀਵਿਧੀਆਂ ਸਬੰਧੀ ਵਿਚਾਰ ਵਟਾਂਦਰਾ ਵੀ ਕਰ ਸਕਦੇ ਹਨ। ਉਨ•ਾਂ ਸਪੱਸ਼ਟ ਕੀਤਾ ਕਿ ਜਿਹੜੇ ਅਧਿਕਾਰੀ ਚੋਣ ਡਿਊਟੀ ‘ਤੇ ਹਨ ਉਹ ਇਨ•ਾਂ ਗਤੀਵਿਧੀਆਂ ਵਿੱਚ ਸ਼ਾਮਲ ਨਹੀਂ ਹੋਣਗੇ। ਇਸੇ ਤਰ•ਾਂ ਚੋਣ ਕਮਿਸ਼ਨ ਨੇ ਹੈੱਡਕੁਆਟਰਾਂ ‘ਤੇ ਰੀਵਿਊ ਮੀਟਿੰਗਾਂ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਪਰ ਚੋਣ ਡਿਊਟੀ ਵਾਲੇ ਅਧਿਕਾਰੀ ਇਨ•ਾਂ ਵਿੱਚ ਹਿੱਸਾ ਨਹੀਂ ਲੈਣਗੇ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਹ ਰਾਜ ਬੋਲੀ ਕਰਨ, ਬੋਲੀਆਂ ਦਾ ਮੁਲਾਂਕਣ ਕਰਨ, ਬੋਲੀਆਂ ਨੂੰ ਮੁਕੰਮਲ ਕਰਕੇ ਠੇਕੇ ਵੀ ਦੇ ਸਕਦੇ ਹਨ। ਉਨ•ਾਂ ਦੱਸਿਆ ਕਿ ਚੋਣ ਕਮਿਸ਼ਨ ਨੇ ਇਸ ਸਬੰਧੀ ਉਕਤ ਤਿੰਨੋਂ ਰਾਜਾਂ ਦੇ ਮੁੱਖ ਸਕੱਤਰਾਂ ਅਤੇ ਮੁੱਖ ਚੋਣ ਅਧਿਕਾਰਿਆਂ ਨੂੰ ਸੂਚਨਾ ਭੇਜ ਦਿੱਤੀ ਹੈ।

Translate »