ਅੰਮ੍ਰਿਤਸਰ: 04 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ 07 ਫਰਵਰੀ ਨੂੰ ਸਥਾਨਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਰਲੀਜ਼ ਰਾਹੀਂ ਜਾਣਕਾਰੀ ਦੇਂਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਦੱਸਿਆ ਕਿ 07 ਫਰਵਰੀ ਨੂੰ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ। ਇਸ ਦਿਨ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥੇ ਇਲਾਹੀ ਗੁਰਬਾਣੀ ਦੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ, ਉਪਰੰਤ ਪੰਥ ਪ੍ਰਸਿੱਧ ਢਾਡੀ, ਕਵੀਸ਼ਰੀ ਜਥੇ ਭਗਤ ਜੀ ਦੇ ਜੀਵਨ ‘ਤੇ ਅਧਾਰਤ ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਭਗਤ ਰਵੀਦਾਸ ਜੀ ਦੇ ਜਨਮ ਦਿਹਾੜੇ ਮੌਕੇ ਪਰਵਾਰਾਂ ਸਮੇਤ ਗੁਰੂ–ਘਰ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰੀਏ।