ਚੰਡੀਗੜ੍ਹ, 6 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਬਾਘਾ ਨੇ ਅੱਜ ਸਮੂਹ ਪੰਜਾਬ ਵਾਸੀਆਂ ਨੂੰ ਸ਼੍ਹ੍ਰੀ ਗੁਰੂ ਰਵਿਦਾਸ ਜੀ ਦੇ 635ਵੇਂ ਪ੍ਰਕਾਸ਼ ਉਤਸਵ ਦੀ ਵਧਾਈ ਦਿੱਤੀ ਹੈ।
ਇਕ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਜਿਥੇ ਗਿਆਨ ਦਾ ਵੱਡਾ ਸਰੋਤ ਹਨ ਉਥੇ ਜਾਤ-ਪਾਤ ਤੋਂ ਉਪਰ ਉਠਕੇ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਸੱਦਾ ਵੀ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ, ਜਿਥੇ ਹਰ ਇਨਸਾਨ ਨੂੰ ਜਾਤ, ਪਾਤ, ਨਸਲ ਅਤੇ ਧਰਮ ਦੇ ਵਖਰੇਵੇਂ ਤੋਂ ਉਪਰ ਉਠਕੇ ਬਣਦਾ ਸਤਿਕਾਰ ਮਿਲੇ।
ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਆਪਸੀ ਪ੍ਰੇਮ ਅਤੇ ਬਰਾਬਰੀ ਦਾ ਸੰਦੇਸ਼ ਸਾਨੂੰ ਆਉਣ ਵਾਲੇ ਸਮਿਆਂ ਦੌਰਾਨ ਵੀ ਸਮਰਪਣ ਅਤੇ ਸ਼ਰਧਾ ਦੀ ਭਾਵਨਾ ਨਾਲ ਮਾਨਵਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।