February 8, 2012 admin

ਮਾਣਯੋਗ ਜ਼ਿਲ•ਾ ਤੇ ਸੈਸ਼ਨ ਜੱਜ ਵਲੋਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਏ.ਡੀ.ਆਰ ਸੈਂਟਰ ਦਾ ਉਦਘਾਟਨ

ਸੈਂਟਰ ਵਿੱਚ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਲਾਹ ਮਸ਼ਵਰਾ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਗੁਰਦਾਸਪੁਰ, 8 ਫਰਵਰੀ:  ਮਾਣਯੋਗ ਸ੍ਰੀ ਕੇ.ਕੇ.ਗਰਗ ਜ਼ਿਲ•ਾ ਤੇ ਸੈਸ਼ਨ ਜੱਜ   -ਕਮ-ਚੇਅਰਮੈਨ ਜ਼ਿਲ•ਾ ਕਾਨੂੰਨੀ ਸੈਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਲੋਕਾਂ ਨੂੰ ਉਨ•ਾਂ ਦੇ ਅਧਿਕਾਰਾਂ ਬਾਰੇ ਜਾਣਕਾਰੀ ਦੇਣ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਥਾਨਕ ਜ਼ਿਲ•ਾ ਕੋਰਟ ਵਿੱਚ ਏ.ਡੀ.ਆਰ (ਅਲਟਰਨੇਟਿਵ ਡਿਸਪੀਊਟ ਰੀਜੋਲੀਸ਼ਨ) ਸੈਂਟਰ ਦਾ ਉਦਘਾਟਨ ਕੀਤਾ ਗਿਆ।
          ਸ੍ਰੀ ਗਰਗ ਨੇ ਦੱਸਿਆ ਕਿ ਇਸ ਸੈਟਰ ਵਿੱਚ ਇੱਕ ਫਰੰਟ ਆਫਿਸ ਦੀ ਸੁਵਿਧਾ ਹੋਵੇਗੀ, ਜਿਸਦੇ ਤਹਿਤ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਲਾਹ ਮਸ਼ਵਰਾ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
                        ਉਨਾ ਅੱਗੇ ਦੱਸਿਆ ਕਿ ਇਸ ਸੈਂਟਰ ਵਿੱਚ ਰੀਟੇਨਰ ਵਕੀਲ ਲੋਕਾਂ ਨੂੰ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦੇਣਗੇ ਅਤੇ ਇਸ ਤੋਂ ਇਲਾਵਾ ਸਿਖਲਾਈ ਪ੍ਰਾਪਤ ਪੈਰਾ ਲੀਗਲ ਵਾਲੰਟੀਅਰ ਵੀ ਤਾਇਨਾਤ ਕੀਤੇ ਜਾਣਗੇ, ਜੋ ਲੋਕਾਂ ਨੂੰ ਵੱਖ-ਵੱਖ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦੇਣਗੇ । ਉਨ•ਾ ਅੱਗੇ ਕਿਹਾ ਕਿ ਦੂਰ-ਦੁਰਾਢੇ ਇਲਾਕਿਆਂ ਵਿੱਚ ਸੈਮੀਨਾਰ ਅਤੇ ਕੈਂਪ ਲਗਾ ਕੇ ਲੋਕਾਂ ਨੂੰ ਉਨਾ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
               ਸ੍ਰੀ ਗਰਗ ਨੇ ਅੱਗੇ ਦੱਸਿਆ ਕਿ ਇਸ ਸੈਟਰ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਵੇਗੀ। ਉਨਾ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਇਸ ਕੇਂਦਰ ਤੋਂ ਮੁਫ਼ਤ ਕਾਨੂੰਨੀ ਸਲਾਹ-ਮਸ਼ਵਰਾ ਪ੍ਰਾਪਤ ਕਰਨ। ਇਸ ਮੌਕੇ ਹੌਰਨਾਂ ਤੋਂ ਇਲਾਵਾ ਮਾਣਯੋਗ ਸ੍ਰੀਮਤੀ ਪੂਨਮ ਰੱਤੀ ਸਿਵਲ ਜੱਜ ਸੀਨੀਅਰ ਡਵੀਜ਼ਨ ਗੁਰਦਾਸਪੁਰ-ਕਮ-ਸਕੱਤਰ ਜ਼ਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਅਤੇ ਜ਼ਿਲ•ੇ ਦੇ ਸਮੂਹ ਜੁਡੀਸ਼ੀਅਲ ਅਧਿਕਾਰੀ ਹਾਜ਼ਰ ਸਨ।

Translate »