February 8, 2012 admin

ਬਾਬਾ ਦੀਪ ਸਿੰਘ ਨਗਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਤੇ ਸਮਾਗਮ

ਲੁਧਿਆਣਾ : ਬਾਬਾ ਦੀਪ ਸਿੰਘ ਨਗਰ ਵਿਖੇ ਮੁਹੱਲਾ ਸੁਧਾਰ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀ ਵਲੋ ਸ੍ਰੀ ਗੁਰੂ ਰਵਿਦਾਸ ਜੀ ਦਾ 635 ਵਾਂ ਜਨਮ ਉਤਸਵ ਮਨਾਇਆ ਗਿਆ। ਇਸ ਸਮੇ ਮੁਹੱਲਾ ਸੁਧਾਰ ਕਮੇਟੀ ਦੇ ਸਮੂਹ ਮੈਬਰਾਂ ਨੇ ਮਲਕੀਤ ਸਿੰਘ ਦਾਖਾ ਸਾਬਕਾ ਮੰਤਰੀ ਅਤੇ ਨਿਰਮਲ ਸਿੰਘ ਕੈੜਾ ਜਿਲ•ਾ ਪ੍ਰਧਾਨ ਕਾਂਗਰਸ ਸੇਵਾ ਦਲ ਦਾ ਸਨਮਾਨ ਕੀਤਾ।
ਇਸ ਸਮੇ ਬੋਲਦੇ ਸ: ਦਾਖਾ ਅਤੇ ਸ੍ਰੀ ਕੈੜਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਨੂੰ ਜਿੰਦਗੀ ਜਿਉਣ ਦਾ ਰਾਸਤਾ ਦਿਖਾਇਆ। ਉਹਨਾਂ ਕਿਹਾ ਕਿ ਮਹਾਨ ਗੁਰੂਆਂ, ਪੀਰਾਂ ਅਤੇ ਪੈਗੰਬਰਾਂ ਦੇ ਜੀਵਨ ਨਾਲ ਸਬੰਧਿਤ ਦਿਹਾੜੇ ਸਾਨੂੰ ਸਭ ਨੂੰ ਮਿਲਾ ਕੇ ਮਨਾਉਣ ਚਾਹੀਦੇ ਹਨ। ਇਸ ਸਮੇ ਇਸ ਵਿਸ਼ੇਸ਼ ਮੌਕੇ ਤੇ ਹਰਚੰਦ ਸਿੰਘ ਧੀਰ ਜਨਰਲ ਸਕੱਤਰ ਜਿਲ•ਾ ਕਾਂਗਰਸ ਕਮੇਟੀ, ਗੁਰਪ੍ਰੀਤ ਗੋਰੀ, ਪਵਨਪ੍ਰੀਤ ਸਾਨੂੰ ਵਾਰਡ ਪ੍ਰਧਾਨ, ਸੁਨੀਲ ਕੁਮਾਰ, ਸਤਨਾਮ ਸਿੰਘ, ਪਾਲ ਸਿੰਘ, ਸਿੰਗਾਰਾ ਸਿੰਘ, ਸੁਦਾਗਰ ਸਿੰਘ ਅਤੇ ਜਸਵੰਤ ਸਿੰਘ ਚੀਮਾ ਹਾਜਰ ਸਨ।

Translate »