ਪਟਿਆਲਾ 8 ਫਰਵਰੀ: ਜ਼ਿਲ•ਾ ਮੈਜਿਸਟ੍ਰੇਟ ਪਟਿਆਲਾ ਸ੍ਰੀ ਵਿਕਾਸ ਗਰਗ ਵਲੋਂ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ•ਾ ਪਟਿਆਲਾ ਅੰਦਰ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਇਨਾ ਡੋਰ ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।
ਜ਼ਿਲ•ਾ ਮੈਜਿਸਟ੍ਰੇਟ ਦੇ ਹੁਕਮਾਂ ਅਨੁਸਾਰ ਪਟਿਆਲਾ ਜ਼ਿਲ•ੇ ਵਿੱਚ ਇੰਨਾਂ ਦਿਨਾਂ ਵਿੱਚ ਲੋਕਾਂ ਵਲੋਂ ਕਾਫੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇਨ•ਾਂ ਪਤੰਗਾਂ ਲਈ ਚਾਈਨਾਂ ਡੋਰ ਦੀ ਵਰਤੋਂ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਜੋ ਕਿ ਸੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਕਾਫੀ ਮਜਬੂਤ ਹੁੰਦੀ ਹੈ। ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟਣ, ਸਾਈਕਲ ਅਤੇ ਸਕੂਟਰ/ਮੋਟਰ ਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾਂ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ•ਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਸੰਥੈਟਿਕ /ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ•ਾਂ ਤਥਾਂ ਨੂੰ ਮੁੱਖ ਰਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋ ਤੇ ਮੁਕੰਮਲ ਤੌਰ ‘ਤੇ ਰੋਕ ਲਗਾਈ ਗਈ ਹੈ।