February 8, 2012 admin

ਕਿਸਾਨ-ਸਾਇੰਸਦਾਨ ਰੂ-ਬ-ਰੂ ਪ੍ਰੋਗਰਾਮ 9 ਅਤੇ 10 ਫਰਵਰੀ ਨੂੰ

ਕਪੂਰਥਲਾ, 8 ਫਰਵਰੀ: ਪ੍ਰੋਜੈਕਟ ਡਾਇਰੈਕਟਰ ਆਤਮਾ ਕਪੂਰਥਲਾ ਸ੍ਰੀ ਮਨਦੀਪ ਕੁਮਾਰ ਦੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਆਤਮਾ ਸਕੀਮ ਅਧੀਨ ਡਾ. ਮਨੋਹਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਦੀ ਰਹਿਨੁਮਾਈ ਹੇਠ 9 ਅਤੇ 10 ਫਰਵਰੀ ਨੂੰ ਸਵੇਰੇ 11 ਵਜੇ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਵਿਖੇ ਕਿਸਾਨ -ਸਾਇੰਸਦਾਨ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
       ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਇਲਾਕੇ ਦੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਸਬੰਧੀ ਵਿਸ਼ੇਸ ਜਾਣਕਾਰੀ ਦਿੱਤੀ ਜਾਵੇਗੀ।ਇਸ ਪ੍ਰੋਗਰਾਮ ਵਿੱਚ ਸ਼ਮਿਲ ਹੋਣ ਲਈ ਅਗਾਂਹਵਧੂ ਕਿਸਾਨਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ ਕਿ ਉਹ ਇਸ ਪ੍ਰੋਗਰਾਮ ਵਿੱਚ ਸ਼ਮਿਲ ਹੋ ਕੇ ਨਵੀਆਂ ਖੋਜਾਂ ਅਤੇ ਤਕਨੀਕਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਵੱਧ ਤੋਂ ਵੱਧ ਲਾਹਾ ਲੈਣ।

Translate »