February 9, 2012 admin

ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰਨ ਦੇ ਚਾਹਵਾਨ ਸ਼ਰਧਾਲੂ 25 ਫਰਵਰੀ ਤੀਕ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫਤਰ ‘ਚ ਜਮਾਂ ਕਰਵਾਉਣ- ਦਲਮੇਘ ਸਿੰਘ

ਅੰਮ੍ਰਿਤਸਰ: 09 ਫਰਵਰੀ- ਅਪ੍ਰੈਲ ਮਹੀਨੇ ‘ਚ ਵਿਸਾਖੀ ਪੁਰਬ ਮੌਕੇ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਤੇ ਹੋਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰਨ ਦੇ ਚਾਹਵਾਨ ਯਾਤਰੂ 25 ਫਰਵਰੀ ਤੀਕ ਆਪਣੇ ਪਾਸਪੋਰਟ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮਾਂ ਕਰਵਾ ਸਕਦੇ ਹਨ।
 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਰਲੀਜ਼ ਰਾਹੀਂ ਜਾਣਕਾਰੀ ਦੇਦਿੰਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ.ਦਲਮੇਘ ਸਿੰਘ ਨੇ ਦੱਸਿਆ ਹੈ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਅਪ੍ਰੈਲ ਮਹੀਨੇ ‘ਚ ਵਿਸਾਖੀ ਪੁਰਬ ਮਨਾਉਣ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ ਪਾਕਿਸਤਾਨ ਜਾਵੇਗਾ। ਜਿਹੜੇ ਯਾਤਰੀ ਪੰਜਾ ਸਾਹਿਬ ਤੇ ਪਾਕਿਸਤਾਨ ‘ਚ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 25.2.2012 ਤੋਂ ਪਹਿਲਾਂ-ਪਹਿਲਾਂ ਯਾਤਰਾ ਵਿਭਾਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਭੇਜਣ ਤਾਂ ਜੋ ਉਹਨਾਂ ਦਾ ਨਾਮ ਯਾਤਰਾ ਜਾਣ ਵਾਲੇ ਜਥੇ ਦੀ ਲਿਸਟ ਵਿੱਚ ਸ਼ਾਮਲ ਕੀਤਾ ਜਾ ਸਕੇ।

Translate »