ਅੰਮ੍ਰਿਤਸਰ, 9 ਫਰਵਰੀ-ਗੱਤਕਾ ਫੈਡਰੇਸ਼ਨ ਆਫ ਇੰਡੀਆ (ਰਜ਼ਿ:) ਦੇ ਜਨਰਲ ਸਕੱਤਰ ਸ੍ਰੀ ਹਰਜੀਤ ਸਿੰਘ ਗਰੇਵਾਲ ਨੇ ਅੱਜ ਇੱਥੇ ਜ਼ਿਲ•ਾ ਗੱਤਕਾ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਸਰਪ੍ਰਸਤ ਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਅਤੇ ਫੈਡਰੇਸ਼ਨ ਦੇ ਪ੍ਰਧਾਨ ਸ. ਹਰਚਰਨ ਸਿੰਘ ਭੁੱਲਰ ਐਸ.ਐਸ.ਪੀ. ਸੰਗਰੂਰ ਦੀ ਤਰਫੋਂ ਉਘੇ ਸਮਾਜ ਸੇਵੀ ਅਤੇ ਸਿੱਖ ਵਿਰਸੇ ਦੀ ਸੰਭਾਲ ਵਿੱਚ ਨਿਵੇਕਲਾ ਯੋਗਦਾਨ ਪਾ ਰਹੇ ਸ. ਜਸਵਿੰਦਰ ਸਿੰਘ ਐਡਵੋਕੇਟ ਨੂੰ ਗੱਤਕਾ ਫੈਡਰੇਸ਼ਨ ਆਫ ਇੰਡੀਆ ਦਾ ਜਥੇਬੰਦਕ ਸਕੱਤਰ ਥਾਪਦਿਆਂ ਉਨ•ਾਂ ਨੂੰ ਨਿਯੁਕਤੀ ਪੱਤਰ ਸੌਂਪਿਆ। ਉਨ•ਾਂ ਅੱਜ ਇਸ ਮੌਕੇ ਜ਼ਿਲ•ਾ ਗੱਤਕਾ ਐਸੋਸੀਏਸ਼ਨ ਅੰਮ੍ਰਿਤਸਰ ਦੇ ਢਾਂਚੇ ਦਾ ਵੀ ਐਲਾਨ ਕੀਤਾ ਜਿਸ ਮੁਤਾਬਿਕ ਸ. ਸਰਬਜੀਤ ਸਿੰਘ ਨੂੰ ਜ਼ਿਲ•ਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਿੰਸੀਪਲ ਬਲਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਜਸਵਿੰਦਰ ਸਿੰਘ ਜੱਸੀ ਤੇ ਟਹਿਲਇੰਦਰ ਸਿੰਘ ਨੂੰ ਮੀਤ ਪ੍ਰਧਾਨ, ਜਤਿੰਦਰ ਸਿੰਘ ਜਨਰਲ ਸਕੱਤਰ, ਕ੍ਰਿਪਾਲ ਸਿੰਘ ਚੌਹਾਨ ਸਕੱਤਰ, ਚਿਰਜੀਵ ਸਿਘ ਜਾਇੰਟ ਸਕੱਤਰ, ਅਨੰਦ ਸਿੰਘ, ਜਗਦੀਸ਼ ਸਿੰਘ, ਕੁਲਜੀਤ ਕੌਰ ਤੇ ਅਰਵਿੰਦਰ ਸਿੰਘ ਨੂੰ ਸਹਾਇਕ ਸਕੱਤਰ ਅਤੇ ਜਤਿੰਦਰ ਸਿੰਘ ਭਾਟੀਆ ਨੂੰ ਵਿੱਤ ਸਕੱਤਰ ਐਲਾਨਿਆ ਗਿਆ। ਇਸ ਤੋਂ ਇਲਾਵਾ ਗੁਰਪ੍ਰੀਤ ਸਿੰਘ ਰਾਜਾ, ਹਰਜੀਤ ਕੌਰ ਤੇ ਹਰਪਿੰਦਰ ਕੌਰ ਨੂੰ ਜਿਲ•ਾ ਕਾਰਜਕਾਰਨੀ ਕਮੇਟੀ ਦੇ ਮੈਂਬਰ ਨਾਮਜ਼ਦ ਕੀਤਾ ਗਿਆ।