February 9, 2012 admin

ਖੂਨਦਾਨ ਕਰਨ ਦੀ ਮੁਹਿੰਮ ਵਿੱਚ ਨੌਜਵਾਨ ਪੀੜ•ੀ ਦਾ ਵਿਸ਼ੇਸ਼ ਯੋਗਦਾਨ : ਰਾਹੁਲ ਤਿਵਾੜੀ

ਲੁਧਿਆਣਾ, 9 ਫਰਵਰੀ : ” ਲੁਧਿਆਣਾ ਜ਼ਿਲ•ੇ ਦੇ ਸਮਾਜ ਸੇਵੀ ਸੰਗਠਨਾਂ ਵੱਲੋਂ ਮਾਨਵਤਾ ਦੀ ਸੇਵਾ ਦੇ ਫਰਜ਼ ਨੂੰ ਪੂਰਾ ਕਰਦੇ ਹੋਏ ਖੂਨਦਾਨ ਮੁਹਿੰਮ ਨੂੰ ਜਿਸ ਉਤਸ਼ਾਹ ਨਾਲ ਹੁੰਗਾਰਾ ਦਿੱਤਾ ਜਾ ਰਿਹਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਜਿਹੜੇ ਸਮਾਜ ਸੇਵਕ ਕੀਮਤੀ ਜਾਨਾਂ ਨੂੰ ਬਚਾਉਣ ਲਈ ਖੁਦ ਖੂਨਦਾਨ ਕਰਨ ਦੇ ਨਾਲ-ਨਾਲ ਹੋਰਨਾਂ ਨੂੰ ਵੀ ਇਸ ਮਹਾਨ ਕਾਰਜ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹਨ, ਉਹ ਵਧਾਈ ਦੇ ਪਾਤਰ ਹਨ । ” ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਰਾਹੁਲ ਤਿਵਾੜੀ ਨੇ ਸ਼੍ਰੀ ਸਾਈਂ ਜੀ ਸੇਵਾ ਸੋਸਾਇਟੀ ਵੱਲੋਂ ਜ਼ਿਲ•ਾ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਹੈਬੋਵਾਲ ਕਲਾਂ ਵਿਖੇ ਲਗਾਏ ਗਏ ਪਹਿਲੇ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਕੀਤਾ । ਸ਼੍ਰੀ ਤਿਵਾੜੀ ਨੇ ਕਿਹਾ ਕਿ ਖੂਨਦਾਨ ਕਰਨਾ ਸਮੇਂ ਦੀ ਅਹਿਮ ਲੋੜ ਹੈ ਕਿਉਂਕਿ ਭੱਜ ਦੌੜ ਦੀ ਜ਼ਿੰਦਗੀ ਵਿੱਚ ਹੁੰਦੇ ਹਾਦਸਿਆਂ ਦੇ ਸ਼ਿਕਾਰ ਫੱਟੜ ਵਿਅਕਤੀਆਂ ਦੀ ਜਾਨ ਬਚਾਉਣ ਵਿੱਚ ਖੂਨਦਾਨੀਆਂ ਦਾ ਵਿਸ਼ੇਸ਼ ਯੋਗਦਾਨ ਹੁੰਦਾ ਹੈ । ਉਨ•ਾਂ ਕਿਹਾ ਕਿ ਖੂਨਦਾਨ ਕਰਨਾ ਸਭ ਤੋਂ ਵੱਡਾ ਪਰਉਪਕਾਰ ਹੈ ਕਿਉਂਕਿ ਖੂਨ ਸਿਰਫ ਮਨੁੱਖ ਸਰੀਰ ਵਿੱਚ ਹੀ ਉਤਪੰਨ ਹੋ ਸਕਦਾ ਹੈ ਅਤੇ ਇਸ ਨੂੰ ਬਣਾਵਟੀ ਢੰਗ ਤਰੀਕਿਆਂ ਨਾਲ ਤਿਆਰ ਨਹੀਂ ਕੀਤਾ ਜਾ ਸਕਦਾ ।    
ਉਨ•ਾਂ ਨੌਜਵਾਨ ਪੀੜ•ੀ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਕਰਨ ਵਾਸਤੇ ਪ੍ਰੇਰਿਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ । ਉਨ•ਾਂ ਆਖਿਆ ਕਿ ਹਰੇਕ ਤੰਦਰੁਸਤ ਵਿਅਕਤੀ ਤਿੰਨ ਮਹੀਨਿਆਂ ਵਿੱਚ ਇੱਕ ਵਾਰ ਖੂਨਦਾਨ ਕਰ ਸਕਦਾ ਹੈ ਅਤੇ ਖੂਨਦਾਨ ਕਰਨ ਵਾਲੇ ਵਿਅਕਤੀ ਦੀ ਸਿਹਤ ਉਪਰ ਖੂਨ ਦਾਨ ਕਰਨ ਨਾਲ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ । ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਸ਼੍ਰੀ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਹਰ ਸਾਲ ਸੜਕ ਦੁਰਘਟਨਾਵਾਂ ਜਾਂ ਹੋਰ ਕਾਰਨਾਂ ਕਰਕੇ ਮੌਤ ਦੇ ਮੂੰਹ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ । ਉਨ•ਾਂ ਕਿਹਾ ਕਿ ਸੋਸਾਇਟੀ ਵੱਲੋਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਨੌਜਵਾਨ ਵਰਗ ਨੂੰ ਲਗਾਤਾਰ ਲਾਮਬੰਦ ਕੀਤਾ ਜਾ ਰਿਹਾ ਹੈ । ਕੈਂਪ ਦੌਰਾਨ 50 ਤੋਂ ਵੀ ਵੱਧ ਵਾਲੰਟੀਅਰਾਂ ਨੇ ਖੂਨਦਾਨ ਕੀਤਾ ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਦੀਪਕ ਕੁਮਾਰ ਤੋਂ ਇਲਾਵਾ ਸ਼੍ਰੀ ਕਪਿਲ ਕੁਮਾਰ, ਸ਼੍ਰੀ ਕਰਮਵੀਰ ਸਿੰਘ, ਸ਼੍ਰੀ ਨਿਤਿਨ ਗੁਲਾਟੀ, ਸ਼੍ਰੀ ਅਮਰਦੀਪ ਸਿੰਘ, ਸ਼੍ਰੀ ਕਰਮਜੀਤ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ ।

Translate »