ਪਟਿਆਲਾ: 10 ਫਰਵਰੀ : ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਪੜ੍ਹੇ ਲਿਖੇ ਬੇ-ਰੋਜ਼ਗਾਰ ਨੌਜਵਾਨਾਂ ਜਿਨ੍ਹਾਂ ਨੇ ਬੀ.ਐਸ.ਐਫ., ਸੀ.ਆਰ.ਪੀ.ਐਫ., ਸੀ.ਆਈ.ਐਸ.ਐਫ., ਪੰਜਾਬ ਪੁਲਿਸ ਜਾਂ ਰੇਲਵੇ ਪੁਲਿਸ ਆਦਿ ਅਰਧ ਸੈਨਿਕ ਬਲਾਂ ਵਿੱਚ ਭਰਤੀ ਲਈ ਅਪਲਾਈ ਕੀਤਾ ਹੋਇਆ ਹੈ, ਨੂੰ ਪੂਰਬ ਸਿਖਲਾਈ ਦੇਣ ਲਈ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਇਟ ਵੱਲੋ (ਪ੍ਰੀ ਟ੍ਰੇਨਿੰਗ) ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਕੈਂਪ ਕਮਾਂਡੈਂਟ ਮੇਜਰ ਦਵਿੰਦਰਪਾਲ ਸਿੰਘ ਨੇ ਦਿੰਦਿਆਂ ਦੱਸਿਆ ਕਿ ਜਿਹੜੇ ਯੁਵਕ ਇਸ ਕੈਂਪ ਵਿੱਚ ਹਿੱਸਾ ਲੈਣਾ ਚਾਹੁੰਦੇ ਹੋਣ ਉਹ ਅਰਧ ਸੈਨਿਕ ਬਲਾਂ ਵਿੱਚ ਭਰਤੀ ਹੋਣ ਲਈ ਭਰੇ ਹੋਏ ਫਾਰਮਾਂ ਦੀ ਰਸੀਦ ਦੀ ਫੋਟੋ ਸਟੇਟ ਕਾਪੀ ਅਤੇ ਆਪਣੇ ਅਸਲੀ ਸਰਟੀਫਿਕੇਟ ਨਾਲ ਲੈ ਕੇ ਸੀ.ਪਾਇਟ ਦੇ ਕੈਂਪ ਭਵਾਨੀਗੜ੍ਹ ਰੋਡ ਨੇੜੇ ਆਈ.ਟੀ.ਆਈ. ਨਾਭਾ ਵਿਖੇ ਤੁਰੰਤ ਰਿਪੋਰਟ ਕਰਨ । ਉਨ੍ਹਾਂ ਦੱਸਿਆ ਕਿ ਇਸ ਪੂਰਬ ਸਿਖਲਾਈ ਕੈਂਪ ਦੌਰਾਨ ਸਿਖਿਆਰਥੀਆਂ ਨੂੰ ਖਾਣ- ਪੀਣ, ਰਿਹਾਇਸ਼ ਅਤੇ ਕੋਚਿੰਗ ਮੁਫਤ ਦਿੱਤੀ ਜਾਵੇਗੀ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਨੌਜਵਾਨਾਂ ਨੂੰ 400/-ਰੁਪਏ ਮਹੀਨਾਂ ਵਜੀਫਾ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰ: 94639-42695, 98035-22649, 98722-74085 ਅਤੇ 95018-68756 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।