February 10, 2012 admin

ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਿਸਾਨ ਮੇਲਾ 7 ਮਾਰਚ ਨੂੰ

ਅੰਮ੍ਰਿਤਸਰ, 10 ਫਰਵਰੀ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ 7 ਮਾਰਚ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਕਿਸਾਨ ਮੇਲਾ ਲਗਾਇਆ ਜਾਵੇਗਾ।  ਕ੍ਰਿਸੀ ਵਿਗਿਆਨ ਕੇਂਦਰ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਸ੍ਰ. ਭੁਪਿੰਦਰ ਸਿੰਘ ਢਿੱਲੋਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸਮਾਗਮ ਦੇ ਮੱਦੇਨਜ਼ਰ ਜ਼ਿਲ•ਾ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਕਿਸਾਨਾਂ ਨੂੰ ਨਵੀਆਂ ਖੇਤੀ ਕਾਢਾਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣਗੇ। ਉਹਨਾਂ ਦੱਸਿਆ ਕਿ ਮੇਲੇ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਖੇਤੀ ਅਧਾਰਤ ਨੁਮਾਇਸ਼ ਵੀ ਲਗਾਈ ਜਾਵੇਗੀ ਅਤੇ ਨਵੀਆਂ ਫਸਲਾਂ ਦੇ ਬੀਜਾਂ, ਫੱਲਦਾਰ, ਸਬਜੀਆਂ ਅਤੇ ਹੋਰ ਨਵੀਆਂ ਕਾਢਾਂ ਦਾ ਵੀ ਇਸ ਪ੍ਰਦਰਸ਼ਨੀ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ।
ਡਿਪਟੀ ਡਾਇਰੈਕਟਰ ਸ੍ਰ. ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ 7 ਮਾਰਚ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਲੱਗ ਰਹੇ ਇਸ ਕਿਸਾਨ ਮੇਲੇ ਵਿੱਚ ਵੱਧ-ਚੜ ਕੇ ਭਾਗ ਲੈਣ ਅਤੇ ਖੇਤੀ ਮਾਹਿਰਾਂ ਵੱਲੋਂ ਦੱਸੀਆਂ ਜਾਂਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ ਹਾਸਲ ਕਰਕੇ ਉਹਨਾਂ ਦੀਆਂ ਸ਼ਿਫਾਰਸ਼ਾਂ ਅਨੁਸਾਰ ਖੇਤੀ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰਨ।

Translate »