ਅੰਮ੍ਰਿਤਸਰ, 10 ਫਰਵਰੀ : ਜ਼ਿਲ•ਾ ਅੰਮ੍ਰਿਤਸਰ ਵਿੱਚ ਕਿਸੇ ਵੀ ਹਸਪਤਾਲ ਵਿੱਚ ਲਿੰਗ ਨਿਰਧਾਰਨ ਟੈਸਟ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੋ ਕੋਈ ਵੀ ਹਸਪਤਾਲ ਇਸ ਗੈਰਕਾਨੂੰਨੀ ਅਤੇ ਸਮਾਜ ਵਿਰੋਧੀ ਕੰਮ ਨੂੰ ਕਰੇਗਾ ਉਸ ਵਿਰੱਧ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਗੱਲ ਜ਼ਿਲ•ਾ ਅੰਮ੍ਰਿਤਸਰ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਰੰਧਾਵਾ ਨੇ ਅੱਜ ਜ਼ਿਲ•ਾ ਪੱਧਰੀ ਪੀ. ਐਨ. ਡੀ. ਟੀ. ਐਕਟ 1994 ਸਬੰਧੀ ਬਣੀ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਕਹੀ। ਸਿਵਲ ਸਰਜਨ ਡਾ. ਮਨਜੀਤ ਸਿੰਘ ਰੰਧਾਵਾ ਨੇ ਇਸ ਮੌਕੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮਾਜਿਕ ਬੁਰਾਈ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਲਈ ਠੋਸ ਉਪਰਾਲੇ ਕੀਤੇ ਗਏ ਹਨ ਅਤੇ ਸਮਾਜਿਕ ਜਥੇਬੰਧੀਆਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਰੋਕਣ ਲਈ ਕੋਸ਼ਿਸ਼ਾਂ ਜਾਰੀ ਹਨ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ•ਾ ਅੰਮ੍ਰਿਤਸਰ ਦੇ ਸਾਰੇ ਹਸਪਤਾਲਾਂ ਵਿੱਚ ਚੈਕਿੰਗ ਕਰਨ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਤੇ ਸਮੇਂ ਸਮੇਂ ਇਹਨਾਂ ਟੀਮਾਂ ਵੱਲੋਂ ਹਸਪਤਾਲਾਂ ਵਿੱਚ ਛਾਪੇਮਾਰੀ ਕਰਕੇ ਅਲਟਰਾਸਾਉਂਡ ਮਸ਼ੀਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਹਰ ਗਰਭਵਤੀ ਔਰਤ ਦੀ ਰਜਿਸ਼ਟਰੇਸ਼ਨ ਕੀਤੀ ਜਾਂਦੀ ਹੈ ਅਤੇ ਉਸਦਾ ਪੂਰਾ ਰਿਕਾਰਡ ਰੱਖਿਆ ਜਾਂਦਾ ਹੈ।
ਡਾ. ਰੰਧਾਵਾ ਨੇ ਅੱਗੇ ਦੱਸਿਆ ਕਿ ਕੰਨਿਆ ਭਰੂਣ ਹੱਤਿਆ ਜੋ ਕਿ ਇੱਕ ਸਮਾਜਿਕ ਬੁਰਾਈ ਹੈ ਉਸ ਉੱਪਰ ਪੂਰੀ ਤਰਾਂ ਕਾਬੂ ਪਾਉਣ ਲਈ ਸਾਨੂੰ ਲੋਕਾਂ ਦੀ ਸੋਚ ਨੂੰ ਬਦਲਣਾ ਪਵੇਗਾ ਅਤੇ ਇਸ ਕੰਮ ਲਈ ਸਵੈ-ਸੇਵੀ ਜਥੇਬੰਧੀਆਂ ਵੀ ਆਪਣਾ ਅਹਿਮ ਯੋਗਦਾਨ ਪਾ ਸਕਦੀਆਂ ਹਨ। ਇਸ ਮੌਕੇ ਹਾਜ਼ਰ ਕਮੇਟੀ ਮੈਂਬਰਾਂ ਨੇ ਆਪਣੇ ਸੁਝਾਅ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਲਈ ਹੋਰ ਸੁਹਿਰਦ ਯਤਨ ਕੀਤੇ ਜਾਣ ਅਤੇ ਸਮਾਜਿਕ ਸੰਗਠਨਾਂ ਦਾ ਸਹਿਯੋਗ ਲੈ ਕੇ ਲੋਕਾਂ ਨੂੰ ਇਸ ਸਮਾਜਿਕ ਬੁਰਾਈ ਖਿਲਾਫ ਲਾਮਬੱਧ ਕੀਤਾ ਜਾਵੇ।
ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਡਾ. ਸੁਜਾਤਾ ਸ਼ਰਮਾ, ਡਾ. ਸੰਦੀਪ ਅਗਰਵਾਲ, ਡਾ. ਅਮਨਦੀਪ ਸਿੰਘ, ਡਾ. ਰਸ਼ਮੀ ਵਿੱਜ, ਡਾ. ਅਰਜਨ ਧਵਨ, ਡਾ. ਚਰਨਜੀਤ, ਰਣਜੀਤ ਚੱਠਾ, ਜ਼ਿਲ•ਾ ਅਟਾਰਨੀ ਤੋਂ ਐਡਵੋਕੇਟ ਪਦਮ ਮੈਨਨ, ਬਿਮਲ ਬੱਸੀ ਅਤੇ ਬੀ. ਸੀ. ਸੀ. ਫੈਸਲੀਟੇਟਰ ਮੰਜੂ ਸ਼ਰਮਾ ਆਦਿ ਹਾਜ਼ਰ ਸਨ।