ਅੰਮ੍ਰਿਤਸਰ, 13 ਫਰਵਰੀ 2012 : ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਸਥਾਨਕ ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਅੱਜ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਇਸ ਧਾਰਮਿਕ ਪ੍ਰੋਗਰਾਮ ਦਾ ਮੁੱਖ ਮੰਤਵ ਆਉਣ ਵਾਲੇ ਸਾਲਾਨਾ ਇਮਤਿਹਾਨਾਂ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਗੁਰੂ-ਮਹਾਰਾਜ ਦਾ ਓਟ ਆਸਰਾ ਤੱਕਣ ਲਈ ਪ੍ਰੇਰਨਾ ਸੀ ਅਤੇ ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਰੂਹਾਨੀ ਕੀਰਤਨ ਨਾਲ ਵੱਡੀ ਗਿਣਤੀ ਵਿੱਚ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਸ਼ਬਦ ਰਸ ਨਾਲ ਨਿਹਾਲ ਕੀਤਾ।
ਇਸ ਮੌਕੇ ਸ. ਅਜਮੇਰ ਸਿੰਘ ਹੇਰ, ਜਾਇੰਟ ਸਕੱਤਰ (ਲੀਗਲ ਐਂਡ ਪ੍ਰਾਪਰਟੀ), ਸ. ਸੁਖਦੇਵ ਸਿੰਘ ਅਬਦਾਲ, ਜਾਇੰਟ ਸਕੱਤਰ, ਰਿਲੀਜੀਅਸ, ਸ. ਸਵਿੰਦਰ ਸਿੰਘ ਕੱਥੂਨੰਗਲ, ਜਾਇੰਟ ਸਕੱਤਰ, ਪਬਲਿਕ ਸਕੂਲਜ਼, ਪ੍ਰਿੰਸੀਪਲ ਜਗਦੀਸ਼ ਸਿੰਘ, ਸ. ਅਨੂਪ ਸਿੰਘ, ਮੈਂਬਰ, ਖਾਲਸਾ ਕਾਲਜ ਗਵਰਨਿੰਗ ਕੌਂਸਲ ਆਦ ਮੌਜੂਦ ਸਨ। ਸ. ਸੁਖਦੇਵ ਸਿੰਘ ਅਬਦਾਲ ਨੇ ਕੀਰਤਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਕੂਲ ਪ੍ਰਿੰਸੀਪਲ, ਡਾ. ਸਰਵਜੀਤ ਬਰਾੜ ਨੇ ਕਿਹਾ ਕਿ ਅੱਜ ਦੇ ਧਾਰਮਿਕ ਸਮਾਗਮ ਦਾ ਮੁੱਖ ਮਨੋਰਥ ਗੁਰੂ ਮਹਾਰਾਜ ਦਾ ਆਸਰਾ ਲੈਣਾ ਅਤੇ ਬੱਚਿਆਂ ਨੂੰ ਧਾਰਮਿਕ ਵਿੱਦਿਆ ਨਾਲ ਜੋੜਨ ਤੋਂ ਇਲਾਵਾ ਉਨ•ਾਂ ਲਈ ਆਉਣ ਵਾਲੇ ਇਮਤਿਹਾਨਾਂ ਵਾਸਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕਰਨਾ ਵੀ ਸੀ।
ਡਾ. ਦਲਜੀਤ ਸਿੰਘ, ਪ੍ਰਿੰਸੀਪਲ ਖਾਲਸਾ ਕਾਲਜ, ਡਾ. ਸੁਖਬੀਰ ਕੌਰ ਮਾਹਲ, ਪ੍ਰਿੰਸੀਪਲ ਖਾਲਸਾ ਕਾਲਜ ਫਾਰ ਵੁਮੈਨ, ਡਾ. ਸੁਰਿੰਦਰਪਾਲ ਕੌਰ, ਪ੍ਰਿੰਸੀਪਲ ਖਾਲਸਾ ਕਾਲਜ ਆਫ ਐਜ਼ੂਕੇਸ਼ਨ (ਰਣਜੀਤ ਐਵੀਨਿਊ), ਸ੍ਰੀਮਤੀ ਗੁਰਿੰਦਰਜੀਤ ਕੰਬੋਜ, ਪ੍ਰਿੰਸੀਪਲ, ਖਾਲਸਾ ਕਾਲਜ ਪਬਲਿਕ ਸਕੂਲ (ਹੇਰ), ਸ੍ਰੀਮਤੀ ਨੀਲਮ ਹੰਸ, ਆਫੀਸ਼ੀਏਟਿੰਗ ਪ੍ਰਿੰਸੀਪਲ ਖਾਲਸਾ ਕਾਲਜ ਆਫ ਨਰਸਿੰਗ, ਸ੍ਰੀਮਤੀ ਤੇਜਿੰਦਰ ਕੌਰ, ਪ੍ਰਿੰਸੀਪਲ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਡਾ. ਇੰਦਰਜੀਤ ਸਿੰਘ ਗੱਗੋਆਣੀ, ਮੁਖੀ, ਸਿੱਖ ਇਤਿਹਾਸ ਅਤੇ ਖੋਜ ਵਿਭਾਗ ਆਦਿ ਹਾਜ਼ਰ ਸਨ।
ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ (ਲੁਧਿਆਣੇ ਵਾਲੇ) ਨੇ ਸਿੱਖ ਇਤਿਹਾਸ ‘ਤੇ ਚਾਨਣਾ ਪਾਇਆ।