ਲੁਧਿਆਣਾ: 13 ਫਰਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਦੀ ਵਿਦਿਆਰਥਣ ਅਦਿਤੀ ਸੇਵਕ ਨੇ ਨਿਸ਼ਾਨੀਬਾਜੀ ਦੇ ਖੇਤਰ ਵਿੱਚ ਰਾਸ਼ਟਰੀ ਪੱਧਰ ਤੇ ਪਹਿਲਾ ਸਥਾਨ ਹਾਸਿਲ ਕਰਨ ਤੇ ਸਨਮਾਨਿਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ•ਾਈ ਦੇ ਨਾਲ ਨਾਲ ਸਹਿ ਵਿਦਿਅਕ ਗਤੀਵਿਧੀਆਂ ਅਤੋ ਖੇਡਾਂ ਵੱਲ ਵੀ ਰੁਚਿਤ ਹੋਣਾ ਚਾਹੀਦਾ ਹੈ। ਡਾ: ਢਿੱਲੋਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਵਿੱਚ ਵਾਧਾ ਕਰਦੀਆਂ ਹਨ ਅਤੇ ਇਸ ਤਰ•ਾਂ ਨਾਲ ਉਨ•ਾਂ ਦਾ ਸਰਵਪੱਖੀ ਵਿਕਾਸ ਵੀ ਹੁੰਦਾ ਹੈ ਪ੍ਰੰਤੂ ਅਜਿਹੀਆਂ ਗਤੀਵਿਧੀਆਂ ਦੇ ਨਾਲ ਨਾਲ ਆਪਣੀ ਪੜ•ਾਈ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ: ਦਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਅਦਿਤੀ ਸੇਵਕ ਨੇ ਜਿਵਾਜੀ ਯੂਨੀਵਰਸਿਟੀ ਗਵਾਲੀਅਰ ਵਿਖੇ ਆਯੋਜਿਤ ਸਰਵ ਭਾਰਤੀ ਅੰਤਰ ਯੂਨੀਵਰਸਿਟੀ ਸ਼ੂਟਿੰਗ ਚੈਪੀਅਨਸ਼ਿਪ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਮਗਾ ਹਾਸਿਲ ਕੀਤਾ ਹੈ। ਡਾ: ਚੀਮਾ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਖੇਡਾਂ ਪ੍ਰਤੀ ਵਧੇਰੇ ਰੁਚੀ ਹੈ ਅਤੇ ਹੁਣ ਤਕ ਇਸ ਯੂਨੀਵਰਸਿਟੀ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਖਿਡਾਰੀ ਪੈਦਾ ਕੀਤੇ ਹਨ। ਇਸ ਮੌਕੇ ਯੂਨੀਵਰਸਿਟੀ ਨਿਸ਼ਾਨੇਬਾਜੀ ਕਲੱਬ ਦੇ ਪ੍ਰਧਾਨ ਡਾ: ਪੁਸ਼ਪਿੰਦਰ ਕੌਰ ਸੰਧੂ, ਡਾ: ਮਾਨ ਸਿੰਘ ਤੂਰ, ਡਾ: ਨਿਰਮਲ ਜੌੜਾ, ਡਾ: ਅਨਿਲ ਕੁਮਾਰ ਸ਼ਰਮਾ, ਮੈਡਮ ਜਗਜੀਵਨ ਕੌਰ, ਮੈਡਮ ਕੰਵਲਜੀਤ ਕੌਰ, ਸ਼੍ਰੀ ਸਤਬੀਰ ਸਿੰਘ ਅਤੇ ਮੈਡਮ ਜਤਿੰਦਰ ਗਿੱਲ ਵੀ ਹਾਜ਼ਰ ਸਨ।