ਅੰਮ੍ਰਿਤਸਰ, 14 ਫਰਵਰੀ – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਾਮਰਸ ਅਤੇ ਬਿਜਨੈਸ ਮੈਨੇਜਮੈਂਟ ਵਿਸ਼ੇ *s/ 21-ਦਿਨਾ ਰਿਫਰੈਸ਼ਰ ਕੋਰਸ ਅੱਜ ਇਥੇ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਸ਼ੁਰੂ ਹੋ ਗਿਆ। ਯੂਨੀਵਰਸਿਟੀ ਦੇ ਕਾਮਰਸ ਐਂਡ ਬਿਜ਼ਨੈਸ ਮੈਨੇਜਮੈਂਟ ਵਿਭਾਗ ਵਲੋਂ ਕਰਵਾਇਆ ਜਾ ਰਿਹਾ ਹੈ ਇਹ ਕੋਰਸ 5 ਮਾਰਚ ਤਕ ਚਲੇਗਾ।
ਇਸ ਕੋਰਸ ਦਾ ਉਦਘਾਟਨ ਸ੍ਰੀ ਕਮਲ ਦਾਲਮੀਆ, ਦਾਲਮੀਆ ਚੈਰੀਟੇਬਲ ਟਰਸਟ, ਅੰਮ੍ਰਿਤਸਰ ਨੇ ਕੀਤਾ। ਕੋਰਸ ਕੋ-ਆਰਡੀਨੇਟਰ, ਡਾ. ਜਸਪਾਲ ਸਿੰਘ, ਕਾਮਰਸ ਐਂਡ ਬਿਜ਼ਨੈਸ ਮੈਨੇਜਮੈਂਟ ਵਿਭਾਗ ਤੋਂ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ।
ਸ੍ਰੀ ਦਾਲਮੀਆ ਨੇ ਕਿਹਾ ਕਿ ਅਜੋਕੇ ਯੁੱਕ ਵਿਚ ਕਾਮਰਸ ਅਤੇ ਬਿਜ਼ਨੈਸ ਮੈਨੇਜਮੈਂਟ ਇਕ ਬਹੁਤ ਮਹੱਤਵ ਪੂਰਨ ਵਿਸ਼ਾ ਬਣ ਕੇ ਸਾਹਮਣੇ ਆਇਆ ਹੈ ਅਤੇ ਆਮ ਵਿਅਕਤੀ ਦੇ ਜੀਵਨ ਦਾ ਇਸ ਨਾਲ ਸਿੱਧਾ ਸਬੰਧ ਹੈ, ਇਸ ਕਰਕੇ ਇਸ ਖੇਤਰ ਵਿਚ ਹੋਰ ਵੀ ਤਰੱਕੀ ਹੋ ਰਹੀ ਹੈ। ਉਨ•ਾਂ ਕਿਹਾ ਕਿ ਅਧਿਆਪਕ ਦਾ ਅਹੁਦਾ ਇਕ ਗੁਰੂ ਦਾ ਹੈ ਜੋ ਕਿ ਸਮਾਜ ਨੂੰ ਗਿਆਨ ਵੰਡਦਾ ਹੈ।
ਉਨ•ਾਂ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਵਿਚ ਧਾਰਿਮਿਕ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ, ਗੀਤਾ, ਰਾਮਾਇਣ ਆਦਿ ਦੀ ਪੜ•ਾਈ ਵੀ ਸ਼ਾਮਲ ਕਰਨੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਵਿਚ ਅਧਿਆਮਿਕਤਾ ਦੇ ਨਾਲ-ਨਾਲ ਉਨ•ਾਂ ਦੀਆਂ ਕਦਰਾਂ-ਕੀਮਤਾਂ ਵਧ ਸਕਣ। ਉਨ•ਾਂ ਨੇ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੋਰਸ ਤੋਂ ਵੱਧ ਤੋਂ ਵੱਧ ਗਿਆਨ ਪ੍ਰਾਪਤ ਕਰਨ ਜੋ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਿਆਨ ਦਿੱਤਾ ਜਾ ਸਕੇ।
ਡਾ. ਸਤੀਸ਼ ਵਰਮਾ, ਡਾਇਰੈਕਟਰ ਨੇ ਕਿਹਾ ਕਿ ਅਧਿਅਪਾਕਾਂ ਨੂੰ ਸਿਰਫ ਕਿਤਾਬੀ ਗਿਆਨ ਤੱਕ ਹੀ ਸੀਮਿਤ ਨਹੀਂ ਰਹਿਣਾ ਚਾਹੀਦਾ ਬਲਕਿ ਵੱਧ ਤੋਂ ਵੱਧ ਪ੍ਰੈਕਟੀਕਲੀ ਕੰਮ ਕਰਨਾ ਚਾਹੀਦਾ ਹੈ। ਉਨ•ਾਂ ਅਕਾਦਮਿਕ ਸਟਾਫ ਕਾਲਜ ਵਿਖੇ ਕੰਪਿਊਟਰ ਲੈਬ ਅਤੇ ਲਾਇਬਰੇਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕੋਰਸ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਪ੍ਰੇਰਿਆ।
ਡਾ. ਬਲਵਿੰਦਰ ਸਿੰਘ, ਮੁਖੀ, ਕਾਮਰਸ ਐਂਡ ਬਿਜ਼ਨੈਸ ਮੈਨੇਜਮੈਂਟ ਵਿਭਾਗ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੇਕੇ ਤੇ ਕਾਮਰਸ ਐਂਡ ਬਿਜ਼ਨੈਸ ਮੈਨੇਜਮੈਂਟ ਵਿਭਾਗ ਵਿਭਾਗ ਦੇ ਡਾ. ਲਖਵਿੰਦਰ ਸਿੰਘ, ਡਾ. ਮਨਦੀਪ ਕੌਰ, ਡਾ. ਗਗਨਦੀਪ ਕੌਰ ਅਤੇ ਖੋਜਾਰਥੀਆਂ ਵੀ ਇਸ ਮੌਕੇ ਹਾਜ਼ਰ ਸਨ।