ਨਵੀਂ ਦਿੱਲੀ, 15 ਫਰਵਰੀ, 2012 : ਰਾਸ਼ਟਰਪਤੀ ਸ਼੍ਰੀਮਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਨੇ ਵਰਖਾ ਆਧਾਰਿਤ ਤੇ ਖੁਸ਼ਕ ਭੌਂ ਵਾਲੇ ਖੇਤਰਾਂ ਦੇ ਕਿਸਾਨਾਂ ਦੇ ਸ਼ਕਤੀਕਰਨ ਤੇ ਉਨਾਂ੍ਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਸਥਾਗਤ ਤਬਦੀਲੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਇਨਾਂ• ਖੇਤਰਾਂ ਲਈ ਰਾਜਾਂ ਵਿੱਚ ਵੱਖਰਾ ਨਿਦੇਸ਼ਾਲਯ ਬਣਾਏ ਜਾਣ ਦਾ ਸੁਝਾਅ ਦਿੱਤਾ ਹੈ। ਜਿਸ ਦਾ ਪ੍ਰਬੰਧਕੀ ਢਾਂਚਾ ਖੇਤੀ ਮੰਤਰਾਲੇ ਹੇਠ ਹੋਵੇ। ਉਹ ਅੱਜ ਰਾਸ਼ਟਰਪਤੀ ਭਵਨ ਵਿੱਚ ਵਰਖਾ ‘ਤੇ ਨਿਰਭਰ ਤੇ ਖੁਸ਼ਕ ਖੇਤਰਾਂ ਵਿੱਚ ਖੁਸ਼ਕ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਆਯੋਜਿਤ ਵਰਕਸ਼ਾਪ ਦਾ ਉਦਘਾਟਨ ਕਰ ਰਹੇ ਸਨ। ਸ਼੍ਰੀਮਤੀ ਪਾਟਿਲ ਨੇ ਕਿਹਾ ਕਿ 12ਵੀਂ ਪੰਜ ਸਾਲਾ ਯੋਜਨਾ ਦੌਰਾਨ ਇਨਾਂ• ਖੇਤਰਾਂ ਨੂੰ ਤਰਜ਼ੀਹ ਦਿੱਤੇ ਜਾਣ ਦੀ ਲੋੜ ਹੈ ਤੇ ਭਾਰਤੀ ਖੇਤੀਬਾੜੀ ਵਿੱਚ ਤੇਜ਼ੀ ਲਿਆਉਣ ਲਈ ਸਰਕਾਰੀ ਪੱਧਰ ਤੋਂ ਇਲਾਵਾ ਨਿੱਜੀ ਭਾਈਵਾਲੀ ਤੇ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਧਿਰਾਂ ਦੇ ਇੱਕ ਜੁਟ ਹੋਣ ਦੀ ਲੋੜ ਹੈ। ਰਾਸ਼ਟਰਪਤੀ ਨੇ ਕਿਹਾ ਕਿ ਪਾਣੀ ਅਤੇ ਭੌਂ ਦੀ ਸੁਰੱਖਿਆ ਵਲ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਲੋੜ ਹੈ । ਉਨਾਂ• ਨੇ ਸੁਝਾਅ ਦਿੱਤਾ ਕਿ ਮਹਾਤਮਾ ਗਾਂਧੀ ਪੇਂਡੂ ਕੌਮੀ ਰੋਜ਼ਗਾਰ ਗਾਰੰਟੀ ਪ੍ਰੋਗਰਾਮ ਹੇਠ ਪੰਜ ਮੀਟਰ ਦੀ ਗੋਲਾਈ ਵਾਲੇ 10 ਮੀਟਰ ਡੂੰਘੇ ਖੂਹ ਬਣਾÂੈ ਜਾਣ ਤਾਂ ਜੋ ਇਨਾਂ• ਵਿੱਚ ਮੀਂਹ ਦਾ ਪਾਣੀ ਇਕੱਠਾ ਕਰਕੇ ਇਸ ਨੂੰ ਸਿੰਜਾਈ ਵਾਸਤੇ ਇਸਤੇਮਾਲ ਕੀਤਾ ਜਾ ਸਕੇ। ਸ਼੍ਰੀਮਤੀ ਪਾਟਿਲ ਨੇ ਕਿਹਾ ਕਿ ਪਸ਼ੂ ਧੰਨ ਵਿੱਚ ਸੁਧਾਰ ਲਿਆਉਣ ਵਾਸਤੇ ਯਤਨ ਜਾਰੀ ਰਹਿਣੇ ਚਾਹੀਦੇ ਹਨ। ਇਸ ਨਾਲ ਕਿਸਾਨਾਂ ਨੂੰ ਆਪਣੇ ਸਹਾਇਕ ਧੰਦੇ ਅਪਨਾ ਕੇ ਆਮਦਨ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਉਨਾਂ• ਨੇ ਖੇਤੀਬਾੜੀ ਮੰਡੀਕਰਨ ਨੂੰ ਮਜ਼ਬੂਤ ਅਤੇ ਉਤਸ਼ਾਹਿਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਵਰਕਸ਼ਾਪ ਵਿੱਚ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਉਨਾਂ• ਦੇ ਮੰਤਰੀ ਮੰਡਲ ਦੇ ਸਹਿਯੋਗੀਆਂ ਤੋਂ ਇਲਾਵਾ ਰਾਜਾਂ ਦੇ ਮੁੱਖ ਮੰਤਰੀ, ਖੇਤੀਬਾੜੀ ਮੰਤਰੀ, ਸਨਅਤਾਂ ਤੇ ਖੇਤੀਬਾੜੀ ਯੁਨੀਵਰਸਿਟੀਆਂ ਦੇ ਨੁਮਾਇੰਦੇ ਹਿੱਸਾ ਲੈ ਰਹੇ ਹਨ।