February 16, 2012 admin

ਕਣਕ ਦੀ ਫਸਲ ‘ਤੇ ਪੀਲੀ ਕੁੰਗੀ ਦੇ ਹਮਲੇ ਸਬੰਧੀ ਕਿਸਾਨਾਂ ਨੂੰ ਦਿੱਤੀ ਜਾਣਕਾਰੀ

ਗੁਰਦਾਸਪੁਰ, 16 ਫਰਵਰੀ : ਪੰਜਾਬ ਵਿੱਚ ਕਣਕ ਦੀ ਫ਼ਸਲ ਨੂੰ ਪੀਲੀ ਕੁੰਗੀ ਦੇ ਹਮਲੇ ਤੋਂ ਬਚਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਾ. ਗੁਰਦਿਆਲ ਸਿੰਘ ਸੰਯੁਕਤ ਨਿਰਦੇਸ਼ਕ (ਘਣੀ ਖੇਤੀ) ਵਲੋਂ ਜ਼ਿਲ•ਾ ਗੁਰਦਾਸਪੁਰ ਦੇ ਵੱਖ-ਵੱਖ ਬਲਾਕ ਫਤਿਹਗੜ• ਚੂੜੀਆਂ, ਡੇਰਾ ਬਾਬਾ ਨਾਨਕ, ਕਲਾਨੌਰ, ਧਾਰੀਵਾਲ, ਗੁਰਦਾਸਪੁਰ, ਦੀਨਾਨਗਰ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ।
            ਡਾ. ਗੁਰਦਿਆਲ ਸਿੰਘ ਨੇ ਬਲਾਕ ਗੁਰਦਾਸਪੁਰ ਦੇ ਪਿੰਡ ਪਾਹੜਾ ਅਤੇ ਭੁਲੇਚੱਕ ਦੇ ਕਿਸਾਨਾਂ ਨੂੰ ਪੀਲੀ ਕੁੰਗੀ ਬਾਰੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਇਸ ਸਮੇਂ ਪੰਜਾਬ ਦੇ ਨੀਮ ਪਹਾੜੀ ਜ਼ਿਲਿ•ਆ ਦੇ ਅੰਦਰ ਕੁਝ ਹਿੱਸਿਆਂ ਵਿੱਚ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਦੇ ਹਮਲੇ ਬਾਰੇ ਜਾਣਕਾਰੀ ਮਿਲੀ ਹੈ। ਉਨਾਂ ਦੱਸਿਆ ਕਿ ਪੀਲੀ ਕੁੰਗੀ ਦੇ ਹਮਲੇ ਨਾਲ ਪੱਤਿਆ ਤੇ ਪੀਲੇ ਰੰਗ ਦੇ ਧੱਬੇ, ਲੰਬੀਆਂ ਧਾਰੀਆਂ ਦੇ ਰੂਪ ਵਿੱਚ ਦਿਖਾਈ ਦਿੰਦੇ ਹਨ। ਉਨ•ਾ ਅੱਗੇ ਦੱਸਿਆ ਕਿ ਪੱਤਿਆਂ ਉੱਤੇ ਜੋ ਪੀਲੇ ਧੱਬੇ ਹੁੰਦੇ ਹਨ, ਉਨਾ ‘ਤੇ ਪੀਲੇ ਰੰਗ ਦਾ ਪਾਊਡਰ ਦਿਖਾਈ ਦਿੰਦਾ ਹੈ।
                           ਉਨ•ਾਂ ਕਿਸਾਨਾਂ  ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੇ ਖੇਤਾਂ ਵਿੱਚ ਲਗਾਤਾਰ ਨਿਰੀਖਣ ਕਰਦੇ ਰਹਿਣ ਅਤੇ ਖੇਤੀ ਮਾਹਿਰਾਂ ਦੀ ਸਲਾਹ ਨਾਲ ਹੀ ਦਵਾਈ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਡਾ. ਸੁਤੰਤਰ ਕੁਮਾਰ ਐਰੀ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਦੱਸਿਆ ਕਿ ਜੇਕਰ ਕਿਤੇ ਪੀਲੀ ਕੁੰਗੀ ਦਾ ਹਮਲਾ ਦਿਖਾਈ ਦੇਵੇ ਤਾਂ ਤੁਰੰਤ ਖੇਤਾਂ ਵਿੱਚ ਪੀਲੀ ਕੁੰਗੀ ਵਾਲੀਆਂ ਧੌੜੀਆਂ ‘ਤੇ 200 ਮਿਲੀ ਲੀਟਰ ਪ੍ਰੋਪੀਕੋਨਾਜਲ ਨੂੰ 200 ਲੀਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕੀਤਾ ਜਾਵੇ ਤਾਂ ਜੋ ਬਿਮਾਰੀ ਦੇ ਹੋਰ ਵਾਧੇ ਨੂੰ ਰੋਕਿਆ ਜਾ ਸਕੇ। ਗੰਭੀਰ ਹਾਲਤਾਂ ਵਿੱਚ ਦੂਜਾ ਛਿੜਕਾਅ 15 ਦਿਨਾਂ ਬਾਅਦ ਦੁਬਾਰਾ ਕਰਨਾ ਚਾਹੀਦਾ ਹੈ ਤਾਂ ਜੋ ਟੀਸੀ ਵਾਲਾ ਪੱਤਾ ਬਿਮਾਰੀ ਰਹਿਤ ਰਹੇ। ਉਨਾ ਦੱਸਿਆ ਕਿ ਇਹ ਦਵਾਈ ਜ਼ਿਲੇ ਖੇਤੀਬਾੜੀ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਉਪਲੱਬਧ ਹੈ, ਜਿਥੋ ਕਿਸਾਨ ਜਰੂਰਤ ਅਨੁਸਾਰ ਦਵਾਈ ਲੈ ਸਕਦੇ ਹਨ। ਇਸ ਮੌਕੇ ਡਾ. ਰਮੇਸ਼ ਕੁਮਾਰ ਸ਼ਰਮਾ ਖੇਤੀਬਾੜੀ ਵਿਕਾਸ ਅਫ਼ਸਰ, ਡਾ.ਅਮਰੀਕ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਡਾ. ਰਣਧੀਰ ਸਿੰਘ ਠਾਕੁਰ ਖੇਤੀਬਾੜੀ ਵਿਕਾਸ ਅਫ਼ਸਰ ਹਾਜ਼ਰ ਸਨ।
ਕੈਪਸ਼ਨ-ਡਾ. ਗੁਰਦਿਆਲ ਸਿੰਘ ਸੰਯੁਕਤ ਨਿਰਦੇਸ਼ਕ ਪਿੰਡ ਪਾਹੜਾ (ਗੁਰਦਾਸਪੁਰ) ਵਿਖੇ ਕਿਸਾਨਾਂ ਨੂੰ ਕਣਕ ਦੀ ਫਸਲ ‘ਤੇ ਪੀਲੀ ਕੁੰਗੀ ਦੇ ਹਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ।

Translate »