February 16, 2012 admin

ਡਿਪਟੀ ਕਮਿਸ਼ਨਰ ਵੱਲੋਂ ਵਿਕਾਸ ਕਾਰਜਾਂ ਦਾ ਜ਼ਾਇਜਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਕਪੂਰਥਲਾ, 16 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਸਿੱਧੂ ਨੇ ਸਥਾਨਕ ਯੋਜਨਾ ਭਵਨ ਵਿੱਚ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜ਼ਾਇਜਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸ਼ਤੀਸ ਚੰਦਰ ਵਸ਼ਿਸਟ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰ. ਗੁਰਮੇਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰ. ਗੁਰਬਿੰਦਰ ਸਿੰਘ ਸਰਾਓ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ, ਕਾਰਪੋਰੇਸ਼ਨ, ਬਿਜਲੀ ਬੋਰਡ, ਜੰਗਲਾਤ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਭਾਗ ਲਿਆ।
       ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਚਲ ਰਹੇ ਸੜਕ ਨਿਰਮਾਣ, ਸਕੂਲਾਂ ਤੇ ਕਾਲਜਾਂ ਦੀ ਇਮਾਰਤ ਦੀ ਉਸਾਰੀ, ਸੀਵਰੇਜ ਤੇ ਪਾਣੀ ਦੀ ਸਪਲਾਈ ਅਤੇ ਸਟੇਡੀਅਮਾਂ ਦੇ ਨਿਰਮਾਣ ਕਾਰਜਾਂ ਦਾ ਜ਼ਾਇਜਾ ਲਿਆ ਗਿਆ।ਸ੍ਰੀ ਪਰਮਜੀਤ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਸਰਕਾਰੀ ਜ਼ਮੀਨਾਂ ਨੂੰ ਠੇਕੇ ‘ਤੇ ਦੇਣ ਸਮੇਂ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਸਰਕਾਰੀ ਆਮਦਨ ਵਿੱਚ ਵੱਧ ਤੋਂ ਵੱਧ ਵਾਧਾ ਹੋ ਸਕੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਖ-ਵੱਖ ਕਾਰਜਾਂ ‘ਤੇ ਕੀਤੇ ਗਏ ਖਰਚੇ ਸਬੰਧੀ ਵਰਤੋਂ ਸਰਟੀਫਿਕੇਟ ਜਲਦੀ ਤੋਂ ਜਲਦੀ ਜਮ੍ਹਾਂ ਕਰਵਾਉਣ।
       ਮੀਟਿੰਗ ਉਪਰੰਤ ਸ੍ਰੀ ਪਰਮਜੀਤ ਸਿੰਘ ਨੇ ਦੱਸਿਆ ਚਲ ਰਹੇ ਨਿਰਮਾਣ ਕਾਰਜਾਂ ਨੂੰ ਮਿੱਥੇ ਗਏ ਸਮੇਂ ਵਿੱਚ ਨੇਪਰੇ ਚਾੜ੍ਹਨ ਲਈ ਅਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।

Translate »