ਲੁਧਿਆਣਾ: 17 ਫਰਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤੀਬਾੜੀ ਕਾਲਜ ਦੀ ਸਾਲਾਨਾ ਕਨਵੋਕੇਸ਼ਨ ਅਤੇ ਇਨਾਮ ਵੰਡ ਸਮਾਰੋਹ ਪਹਿਲੀ ਮਾਰਚ ਨੂੰ ਪਾਲ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ । ਇਸ ਸਮਾਰੋਹ ਵਿੱਚ ਭਾਰਤ ਸਰਕਾਰ ਦੇ ਖੇਤੀ ਮੰਤਰਾਲੇ ਦੇ ਸੈਕਟਰੀ ਸ਼੍ਰੀ ਪੀ ਕੇ ਬਾਸੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਜਦ ਕਿ ਇਸ ਸਮਾਗਮ ਦੀ ਪ੍ਰਧਾਨਗੀ ਪੀ ਏ ਯੂ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਡੀਨ ਡਾ: ਦਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਕਨਵੋਕੇਸ਼ਨ ਦੌਰਾਨ 266 ਵਿਦਿਆਰਥੀਆਂ ਨੂੰ ਬੀ ਐਸ ਸੀ ਐਗਰੀਕਲਚਰ (ਆਨਰਜ), 13 ਵਿਦਿਆਰਥੀਆਂ ਨੂੰ ਬੀ ਐੱਡ, 41 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਅਤੇ 7 ਵਿਦਿਆਰਥੀਆਂ ਨੂੰ ਗੋਲਡ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਸਾਲ 2009 ਤੋਂ 2011 ਤਕ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ 29 ਫਰਵਰੀ ਨੂੰ ਬਾਅਦ ਦੁਪਹਿਰ 2.00 ਵਜੇ ਪਾਲ ਆਡੀਟੋਰੀਅਮ ਵਿਖੇ ਇਸ ਸਮਾਰੋਹ ਦੀ ਰਿਹਰਸਲ ਕੀਤੀ ਜਾਵੇਗੀ।