ਅੰਮ੍ਰਿਤਸਰ: 17 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਬੜੀ ਸ਼ਰਧਾ-ਭਾਵਨਾ ਨਾਲ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਰਲੀਜ਼ ਰਾਹੀਂ ਸ਼੍ਰੋਮਣੀ ਕਮੇਟੀ ਦੇ ਐਡੀ. ਸਕੱਤਰ ਸ. ਮਨਜੀਤ ਸਿੰਘ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ 21 ਫਰਵਰੀ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਮਿਤੀ 19 ਫਰਵਰੀ ਨੂੰ ਦੁਪਹਿਰ 2.00 ਵਜੇ ਸ੍ਰੀ ਅਖੰਡਪਾਠ ਸਾਹਿਬ ਅਰੰਭ ਹੋਵੇਗਾ ਤੇ 21 ਫਰਵਰੀ ਨੂੰ ਦੁਪਹਿਰ 2.00 ਵਜੇ ਭੋਗ ਪਵੇਗਾ। ਉਪਰੰਤ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਇਲਾਹੀ ਗੁਰਬਾਣੀ ਦੇ ਕੀਰਤਨ, ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸੰਮੂਹ ਸਿੱਖ ਸੰਗਤਾਂ ਨੂੰ ਅਪੀਲ ਹੈ ਕਿ ਇਸ ਮਹਾਨ ਸ਼ਹੀਦੀ ਸਾਕੇ ਵਾਲੇ ਦਿਨ ਪ੍ਰੀਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰਕੇ ਜੀਵਨ ਸਫਲਾ ਕਰਨ।