February 17, 2012 admin

ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫ਼ੀਸ ਸਬੰਧੀ ਲੰਬਿਤ ਕੇਸਾਂ ਦੀ ਸਮੇਂ ਸਿਰ ਰਿਕਵਰੀ ਨਾ ਕਰਨ ਵਾਲੇ ਮਾਲ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ -ਡਿਪਟੀ ਕਮਿਸ਼ਨਰ

* ਅਸ਼ਟਾਮ ਫ਼ਰੋਸ਼ਾਂ ਦੇ ਰਿਕਾਰਡ ਦੀ ਵੀ ਹੋਵੇਗੀ ਚੈਕਿੰਗ  
ਪਟਿਆਲਾ 17 ਫ਼ਰਵਰੀ : ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਮਾਲ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਮਾਸਿਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਮਾਲ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫ਼ੀਸ ਦੀ ਰਿਕਵਰੀ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ-ਅੰਦਰ ਕੀਤਾ ਜਾਵੇ ਅਤੇ ਇਹਨਾਂ ਲੰਬਿਤ ਪਏ ਕੇਸਾਂ ਦੀ ਸਮੇਂ ਸਿਰ ਰਿਕਵਰੀ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਗਰਗ ਨੇ  ਸਮੂਹ ਤਹਿਸੀਲਦਾਰਾਂ ਅਤੇ ਨਾਇਬ-ਤਹਿਸੀਲਦਾਰਾਂ ਨੂੰ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਫ਼ੀਸ ਸਬੰਧੀ ਲੰਬਿਤ ਪਈਆਂ ਰਿਕਵਰੀਆਂ ਦੀਆਂ ਸੂਚੀਆਂ ਤਰੁੰਤ ਸਬੰਧਤ ਉਪ ਮੰਡਲ ਅਫ਼ਸਰਾਂ ਨੂੰ ਪੇਸ਼ ਕਰਨ ਲਈ ਕਿਹਾ ਤਾਂ ਜੋ ਸਬੰਧਤ ਉਪ ਮੰਡਲ ਅਫ਼ਸਰ ਇਹਨਾਂ ਲੰਬਿਤ ਪਈਆਂ ਰਿਕਵਰੀਆਂ ਦੇ ਕੇਸਾਂ ਦੀ ਮੌਕੇ ਤੇ ਪੜਤਾਲ ਕਰਕੇ ਜਲਦੀ ਨਿਪਟਾਰਾ ਕਰ ਸਕਣ।  ਉਹਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਤਕਸੀਮ ਦੇ ਕੇਸਾਂ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਕਰਨ ਦੇ ਆਦੇਸ਼ ਦਿੱਤੇ। ਸ੍ਰੀ ਗਰਗ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ-ਆਪਣੀ ਸਬ ਡਵੀਜ਼ਨ ਦੇ ਪਟਵਾਰੀਆਂ ਦੇ ਰੋਜ਼ਾਨਮਚੇ ਅਤੇ ਅਸ਼ਟਾਮ ਫ਼ਰੋਸ਼ਾਂ ਦੇ ਰਿਕਾਰਡ ਦੀ ਸਮੇਂ ਸਿਰ ਚੈਕਿੰਗ ਕਰਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
 ਸ੍ਰੀ ਗਰਗ ਨੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਂਦਿਆਂ ਜ਼ਿਲੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਕਾਰਜ ਸਾਧਕ ਅਫ਼ਸਰਾਂ ਨੂੰ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿੱਜੀ ਦਿਲਚਸਪੀ ਲੈਂਦਿਆਂ ਨਿਰਧਾਰਤ ਸਮੇਂ ਅੰਦਰ ਮਕੁੰਮਲ ਕਰਨ ਦੇ ਆਦੇਸ਼ ਦਿੱਤੇ।  ਉਹਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਲਈ ਪ੍ਰਾਪਤ ਰਾਸ਼ੀ ਨੂੰ ਇਸ ਵਿੱਤੀ ਵਰੇ• ਅੰਦਰ ਯੋਗ ਵਰਤੋਂ ਕਰਦੇ ਹੋਏ ਖਰਚ ਕਰਨ ਨੂੰ ਯਕੀਨੀ ਬਨਾਉਣ ਅਤੇ ਖਰਚ ਕੀਤੀ ਗਈ ਰਾਸ਼ੀ ਸਬੰਧੀ ਵਰਤੋਂ ਸਰਟੀਫ਼ੀਕੇਟ ਉਹਨਾਂ ਨੂੰ ਸਮੇਂ ਸਿਰ ਭੇਜੇ ਜਾਣ। ਉਹਨਾਂ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ  ਨੂੰ ਵੀ ਕਿਹਾ ਕਿ ਉਹ ਨਿਰਮਾਣ ਅਧੀਨ ਸੜਕਾਂ ਦੇ ਕੰਮ ਨੂੰ ਮਿਥੇ ਸਮੇਂ ਅੰਦਰ ਮਕੁੰਮਲ ਕਰਨ ਨੂੰ ਯਕੀਨੀ ਬਨਾਉਣ। ਉਹਨਾਂ  ਮੱਛੀ ਪਾਲਣ ਵਿਭਾਗ, ਡੇਅਰੀ ਵਿਕਾਸ ਵਿਭਾਗ, ਪੰਚਾਇਤੀ ਰਾਜ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਵਿੱਤੀ ਸਾਲ 2011-12 ਦੇ ਮਿਥੇ ਟੀਚੇ ਅਨੁਸਾਰ ਕੰਮਾਂ ਨੂੰ ਨਿਰਧਾਰਤ ਸਮੇਂ  ਅੰਦਰ ਨੇਪਰੇ ਚਾੜ•ਨ ਦੇ  ਆਦੇਸ਼ ਦਿੱਤੇ। ਸ੍ਰੀ ਗਰਗ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਪੈਨਸ਼ਨਾਂ ਦੀ ਵੰਡ  ਸਬੰਧੀ ਪੈਡਿੰਗ ਏ.ਪੀ.ਆਰਜ਼ ਤਰੁੰਤ ਜ਼ਿਲਾ ਸਮਾਜਿਕ ਸਰੁੱਖਿਆ ਅਫ਼ਸਰ ਦੇ ਦਫ਼ਤਰ ਵਿਖੇ ਭੇਜਣ।
 ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿਨਦਿੱਤਾ ਮਿਤਰਾ, ਐਸ.ਡੀ.ਐਮ ਪਟਿਆਲਾ ਸ੍ਰੀ ਅਨਿਲ ਗਰਗ, ਐਸ.ਡੀ.ਐਮ ਰਾਜਪੁਰਾ ਸ੍ਰੀ ਜੇ.ਕੇ.ਜੈਨ, ਐਸ.ਡੀ.ਐਮ ਨਾਭਾ ਸ੍ਰੀਮਤੀ ਪੂਨਮਦੀਪ ਕੌਰ,  ਐਸ.ਡੀ.ਐਮ ਸਮਾਣਾ ਸ੍ਰੀ ਗੁਰਪ੍ਰੀਤ ਸਿੰਘ ਥਿੰਦ,  ਐਸ.ਡੀ.ਐਮ ਪਾਤੜਾਂ ਸ੍ਰੀਮਤੀ ਪ੍ਰਨੀਤ ਕੌਰ ਸ਼ੇਰਗਿੱਲ, ਜ਼ਿਲਾ ਮਾਲ ਅਫ਼ਸਰ ਸ੍ਰੀ ਰਾਜਬੀਰ ਸਿੰਘ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਹਰਿੰਦਰ ਸਿੰਘ ਸਰਾਂ, ਉਪ ਅਰਥ ਤੇ ਅੰਕੜਾ ਸਲਾਹਕਾਰ ਸ੍ਰੀ ਪਰਮਜੀਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਅਸ਼ੋਕ ਰੌਣੀ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਹਰਜੀਤ ਕੌਰ ਅਰਨੇਜਾ, ਜ਼ਿਲਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ੍ਰੀਮਤੀ ਬਲਬੀਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜਿੰਦਰ ਸਿੰਘ ਸੋਹੀ, ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀ  ਏ.ਐਸ ਮਾਨ, ਡੀ.ਐਸ.ਪੀ (ਸਿਟੀ 2) ਸ੍ਰੀ ਹਰਪਾਲ ਸਿੰਘ, ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ ਸ੍ਰੀ ਵਿਪਨ ਬਾਂਸਲ ਤੋਂ ਇਲਾਵਾ ਜ਼ਿਲੇ ਦੇ ਸਮੂਹ ਤਹਿਸੀਲਦਾਰ/ਨਾਇਬ ਤਹਿਸੀਲਦਾਰ, ਬੀ.ਡੀ.ਪੀ.ਓਜ਼, ਕਾਰਜਸਾਧਕ ਅਫ਼ਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

Translate »