February 20, 2012 admin

ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਲ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 52 ਵਿਦਿਆਰਥੀਆਂ ਨੂੰ ਵਜੀਫੇ ਪ੍ਰਦਾਨ

ਅੰਮ੍ਰਿਤਸਰ 19 ਫਰਵਰੀ – ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਲ ਵੱਲੋਂ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 52 ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਵਜੀਫਿਆਂ ਨਾਲ ਸਨਮਾਨਿਤ ਕੀਤਾ ਗਿਆ। ਇਹ ਵਜ਼ੀਫੇ ਵਿਦਿਆਰਥੀਆਂ ਨੂੰ ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਲ ਵੱਲੋਂ ਸਿੱਖ ਹਿਊਮਨ ਡਿਵੈਲਪਮੈਂਟ ਫਾਉਂਡੇਸ਼ਨ, ਅਮਰੀਕਾ ਦੇ ਸਹਿਯੋਗ ਨਾਲ ਯੂਨੀਵਰਸਿਟੀ ਵਿਖੇ ਲਏ ਗਏ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ ‘ਤੇ ਦਿੱਤੇ ਗਏ।
ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਇੰਦਰਜੀਤ ਸਿੰਘ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ। ਕੌਂਸਲ ਦੇ ਖਜਾਨਚੀ, ਸ. ਗੋਪਾਲ ਸਿੰਘ, ਕੌਂਸਲ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਬ੍ਰਾਂਚ ਦੇ ਮੋਢੀ ਪ੍ਰਧਾਨ ਡਾ. ਹਰਜੀਤ ਸਿੰਘ, ਬ੍ਰਾਂਚ ਦੇ ਪ੍ਰਧਾਨ ਸ੍ਰੀ ਬੀ.ਐਸ ਸੇਖੋਂ, ਬ੍ਰਾਂਚ ਸਕੱਤਰ ਸ੍ਰੀ ਜੇ.ਐਸ. ਵਾਲੀਆ ਅਤੇ ਕੌਂਸਲ ਦੇ ਖਜ਼ਾਨਚੀ ਡਾ. ਐਚ.ਪੀ.ਸਿੰਘ ਵੀ ਇਸ ਮੌਕੇ ਹਾਜ਼ਿਰ ਸਨ।  
ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਅਜੋਕੀ ਮਹਿੰਗਾਈ ਦੇ ਯੁੱਗ ਵਿਚ ਉਚੇਰੀ ਸਿਖਿਆ ਆਮ ਬੰਦੇ ਦੀ ਪਹੁੰਚ ਤੋਂ ਬਾਹਰ ਹੁੰਦੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਯੋਗ ਵਿਦਿਆਰਥੀ ਪੜ•ਾਈ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਲਈ ਅਜਿਹੀਆਂ ਸੰਸਥਾਵਾਂ ਵੱਲੋਂ ਵਜੀਫੇ ਦੇਣ ਦੀ ਪਿਰਤ ਇਕ ਸ਼ਲਾਘਾਯੋਗ ਕਾਰਜ ਹੈ। ਉਨ•ਾਂ  ਨੇ ਇਹ ਵੀ ਕਿਹਾ ਕਿ ਜਿਸ ਤਰ•ਾਂ ਪੋਲਿਓ ਵਰਗੀ ਨਾਮੁਰਾਦ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਸਵੈ ਸੇਵੀ ਸੰਸਥਾਵਾਂ (ਐਨ.ਜੀ.ਓ.) ਵੱਡੇ ਪੱਧਰ ਤੇ ਕੰਮ ਕਰ ਰਹੀਆਂ ਹਨ। ਉਸੇ ਤਰ•ਾਂ ਹੀ ਅਨਪੜ•ਤਾ ਨੂੰ ਦੂਰ ਕਰਨ ਲਈ ਵੀ ਉਨ•ਾਂ ਨੂੰ ਅਗੇ ਆਉਣਾ ਚਾਹੀਦਾ ਹੈ।
ਉਨ•ਾਂ ਕਿਹਾ ਕਿ ਗੁਰੁ ਨਾਨਕ ਦੇਵ ਯੂਨੀਵਰਸਿਟੀ ਵੀ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਵਜ਼ੀਫੇ ਦਿੰਦੀ ਹੈ। ਉਨ•ਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਯੋਗ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਫੀਸਾਂ ਵਿਚ ਛੋਟ ਦਿੱਤੀ ਜਾਂਦੀ ਹੈ। ਉਨ•ਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਯੂਨੀਵਰਸਿਟੀ ਦੇ ਵਿੱਤੀ ਸਾਧਨ ਵਧ ਸਕਣ ਅਤੇ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸਹਾਇਤ ਕੀਤੀ ਜਾ ਸਕੇ।
ਉਨ•ਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਕੀਮਤੀ ਸਮੇਂ ਅਤੇ ਪੈਸੇ ਨੂੰ ਧਿਆਨ ਵਿਚ ਰੱਖਦੇ ਹੋਏ ਪੜ•ਾਈ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਲਗਨ ਅਤੇ ਮਿਹਨਤ ਨਾਲ ਆਪਣੇ ਉਦੇਸ਼ ਹਾਸਲ ਕਰ ਸਕਣ।
ਡਾ. ਬਲਜੀਤ ਸਿੰਘ ਸ਼ੇਖੋਂ, ਡਾ. ਐਚ.ਪੀ. ਸਿੰਘ ਨੇ ਕਿਹਾ ਕਿ ਨਿਸ਼ਕਾਮ ਸਿੱਖ ਵੈੱਲਫੇਅਰ ਕੌਂਸਲ ਲੋਕਾਂ ਵੱਲੋਂ ਦਿੱਤੇ ਜਾਂਦੇ ਦਾਨ ਦੇ ਨਾਲ ਚਲਦੀ ਹੈ। ਇਸ ਸੰਸਥਾ ਦਾ ਮੁੱਖ ਉਦੇਸ਼ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮਾਇਕ ਸਹਾਇਤਾ ਦੇਣਾ ਹੈ ਤਾਂ ਜੋ ਉਹ ਚੰਗੀ ਸਿਖਿਆ ਹਾਸਲ ਕਰ ਸਕਣ ਅਤੇ ਸਮਾਜ ਦੀ ਸੇਵਾ ਕਰਨ। ਉਨ•ਾਂ ਕਿਹਾ ਕਿ ਸਮਾਜ ਦੇ ਪੱਛੜੇ ਵਰਗਾਂ ਦੀ ਸੇਵਾ ਕਰਨਾ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਹੈ। ਡਾ. ਐਚ.ਪੀ. ਸਿੰਘ ਨੇ ਦੱਸਿਆ ਕਿ ਨਿਸ਼ਕਾਮ ਸਿਖ ਵੈਲਫੇਅਰ ਕੌਂਸਲ ਵਲੋਂ ਅੱਜ ਦੇ ਦਿਨ ਹੀ ਫਰੀਦਕੋਰਟ, ਲੁਧਿਆਣਾ ਅਤੇ ਚੰਡੀਗੜ• ਵਿਖੇ ਕਰਵਾਏ  ਗਏ ਸਮਾਰੋਹਾਂ ਵਿਚ 350 ਬੱਚਿਆਂ ਨੂੰ ਕੁਲ 73 ਲੱਖ ਦੇ ਵਜੀਫੇ ਦਿਤੇ ਗਏ ਹਨ।
 ਇਸ ਮੌਕੇ ਤੇ ਜਗਜੀਤ ਸਿੰਘ ਵਾਲੀਆ ਨੇ ਮੁਖ ਮਹਿਮਾਨ ਅਤੇ ਹੋਰਨਾਂ ਦਾ ਧੰਨਵਾਦ ਕੀਤਾ ਜਦੋਂ ਕਿ ਮੰਚ ਸੰਚਾਲਨ ਡਾ. ਗੁਰਸ਼ਰਨਜੀਤ ਸਿੰਘ ਨੇ ਕੀਤਾ। 

Translate »