ਅੰਮ੍ਰਿਤਸਰ, 19 ਫਰਵਰੀ : ਅੱਜ ਪਲਸ ਪੋਲੀਓ ਦਿਵਸ ਮੌਕੇ ਜ਼ਿਲ•ਾ ਅੰਮ੍ਰਿਤਸਰ ਵਿੱਚ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਜਤ ਅਗਰਵਾਲ ਅਤੇ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਰੀਤੂ ਅਗਰਵਾਲ ਵੱਲੋਂ ਸਥਾਨਕ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਮਨਜੀਤ ਸਿੰਘ ਰੰਧਾਵਾ ਅਤੇ ਸਿਹਤ ਵਿਭਾਗ ਦਾ ਹੋਰ ਵੀ ਸਟਾਫ ਹਾਜ਼ਰ ਸੀ।
ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ•ਾ ਪ੍ਰਸ਼ਾਸਨ ਵੱਲੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ ਤਾਂ ਜੋ ਕੋਈ ਵੀ ਬੱਚਾ ਇਹ ਦੋ ਬੂੰਦ ਜ਼ਿੰਦਗੀ ਦੀ ਪੀਣ ਤੋਂ ਵਾਝਿਆਂ ਨਾ ਰਹਿ ਜਾਵੇ। ਉਹਨਾਂ ਕਿਹਾ ਕਿ ਅੱਜ ਜ਼ਿਲ•ੇ ਭਰ ਵਿੱਚ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਅਤੇ ਜੇਕਰ ਕਿਸੇ ਕਾਰਨ ਕੋਈ ਬੱਚਾ ਇਹ ਬੂੰਦਾਂ ਪੀਣ ਤੋਂ ਰਹਿ ਵੀ ਗਿਆ ਹੈ ਤਾਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਭਲਕੇ 20 ਫਰਵਰੀ ਅਤੇ ਪਰਸੋਂ 21 ਫਰਵਰੀ ਨੂੰ ਘਰ-ਘਰ ਜਾ ਕੇ ਬੱਚਿਆਂ ਨੂੰ ਇਹ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਪਲਸ ਪੋਲੀਓ ਦਿਵਸ ਮਨਾਇਆ ਜਾਂਦਾ ਹੈ ਉਹ ਭਾਰਤ ਨੂੰ ਪੋਲ਼ਿਓ ਮੁਕਤ ਕਰਨ ਲਈ ਆਪਣੇ ਬੱਚਿਆਂ ਨੂੰ ਇਹ ਬੂੰਦਾਂ ਜਰੂਰ ਪਿਲਾਇਆ ਕਰਨ। ਡਿਪਟੀ ਕਮਿਸ਼ਨਰ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਿਹਤ ਵਿਭਾਗ ਅਤੇ ਖਾਸ ਕਰਕੇ ਸਵੈ-ਸੇਵੀ ਜਥੇਬੰਧੀਆਂ ਦਾ ਵੀ ਧੰਨਵਾਦ ਕੀਤਾ ਹੈ ਜਿਨਾਂ ਨੇ ਪ੍ਰਸ਼ਾਸਨ ਨੂੰ ਇਸ ਮੁਹਿੰਮ ਵਿੱਚ ਹਰ ਪੱਖੋਂ ਪੂਰਾਂ ਸਾਥ ਦਿੱਤਾ ਹੈ।
ਇਸ ਮੌਕੇ ਸਿਵਲ ਸਰਜਨ ਡਾ. ਮਨਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਅੱਜ ਜ਼ਿਲ•ੇ ਭਰ ਵਿੱਚ 0 ਤੋਂ 5 ਸਾਲ ਤੱਕ ਦੇ 337420 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ ਅਤੇ ਬੂੰਦਾਂ ਪਿਆਲਣ ਲਈ ਜ਼ਿਲ•ੇ ਭਰ ਵਿੱਚ 1492 ਬੂਥ ਬਣਾਏ ਗਏ ਸਨ ਅਤੇ ਇਹਨਾਂ ਬੂਥਾਂ ‘ਤੇ 2890 ਟੀਮਾਂ ਲਗਾਈਆਂ ਗਈਆਂ ਹਨ। ਉਹਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਮੋਬਾਇਲ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ ਜੋ ਅਟਾਰੀ ਬਾਰਡਰ, ਹਵਾਈ ਅੱਡੇ ਅਤੇ ਧਾਰਮਿਕ ਸਥਾਨਾਂ ਦੇ ਪ੍ਰਵੇਸ਼ ਦੁਆਰਾਂ ‘ਤੇ ਵੀ ਪੋਲੀਓ ਬੂੰਦਾਂ ਪਿਲਾ ਰਹੀਆਂ ਹਨ। ਉਹਨਾਂ ਦੱਸਿਆ ਕਿ ਅੱਜ ਬੂਥਾਂ ‘ਤੇ ਬੂੰਦਾਂ ਪਿਲਾਉਣ ਤੋਂ ਬਾਅਦ ਇਹਨਾਂ ਟੀਮਾਂ ਵੱਲੋਂ ਭਲਕੇ 20 ਫਰਵਰੀ ਅਤੇ ਪਰਸੋਂ 21 ਫਰਵਰੀ ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਬੱਚਾ ਦੋ ਬੂੰਦ ਜ਼ਿੰਦਗੀ ਦੀ ਪੀਣ ਤੋਂ ਵੀਝਆਂ ਨਾ ਰਹਿ ਜਾਵੇ।
ਅੱਜ ਪੋਲੀਓ ਬੂੰਦਾਂ ਪਿਲਾਉਣ ਮੌਕੇ ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਖਿਢੌਣੇ ਵੀ ਵੰਡੇ ਗਏ।