ਚੰਡੀਗੜ੍ਹ, 19 ਫਰਵਰੀ: ਪੰਜਾਬ ਦੇ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮਹਾ ਸ਼ਿਵਰਾਤਰੀ ਦੇ ਮੌਕੇ ‘ਤੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਇਸ ਮੌਕੇ ਆਪਣੇ ਸੁਨੇਹੇ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਹਾ ਸ਼ਿਵਰਾਤਰੀ ਸਾਨੂੰ ਸਚਾਈ ਅਤੇ ਬ੍ਰਹਿਮੰਡ ਨੂੰ ਸਮਝਣ ਲਈ ਪ੍ਰੇਰਿਤ ਕਰਦੀ ਹੈ। ਉਹਨਾ ਕਿਹਾ ਕਿ ਇਹ ਤਿਉਹਾਰ ਦਇਆ, ਸ਼ਰਧਾ, ਆਪਸੀ ਪ੍ਰੇਮ ਅਤੇ ਸਦਭਾਵਨਾ ਦੀਆਂ ਕਦਰਾਂ ਕੀਮਤਾਂ ਨੂੰ ਦਰਸਾਉ’ਦਾ ਹੈ।
ਉਪ ਮੁੱਖ ਮੰਤਰੀ ਨੇ ਮਹਾ ਸ਼ਿਵਰਾਤਰੀ ਦਾ ਤਿਉਹਾਰ ਭਾਰੀ ਉਤਸ਼ਾਹ ਅਤੇ ਉਚ ਭਾਵਨਾਵਾਂ ਨਾਲ ਮਨਾਏ ਜਾਣ ਦੀ ਉਮੀਦ ਦਾ ਪ੍ਰਗਟਾਵਾ ਕੀਤਾ।