February 21, 2012 admin

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ: 21 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਬੜੀ ਸ਼ਰਧਾ-ਭਾਵਨਾ ਨਾਲ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਰਲੀਜ਼ ਰਾਹੀਂ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਰਸੋਂ ਰੋਜ ਤੋਂ ਅਰੰਭ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਭਾਈ ਜਸਵੰਤ ਸਿੰਘ ਜੀ ਕਥਾ ਵਾਚਕ ਵੱਲੋਂ ਕੀਤੀ ਗਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਿੰਦਰ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਪ੍ਰਸਿੱਧ ਢਾਡੀ, ਕਵੀਸ਼ਰ ਜਥਿਆਂ ਵੱਲੋਂ ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਇਸ ਮੌਕੇ ਭਾਈ ਜਸਵੰਤ ਸਿੰਘ ਜੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਸਤਿਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਅਸਥਾਨ ਹੈ ਇਸ ਉਪਰ 1921 ਵਿਚ ਮਹੰਤ ਨਰਾਇਣ ਦਾਸ ਦਾ ਕਬਜਾ ਸੀ ਅੰਗਰੇਜਾਂ ਦੀ ਸ਼ਹਿ ਤੇ ਇਸ ਦੂਰਾਚਾਰੀ ਵਿਆਕਤੀ ਨੇ ਗੁਰਦੁਆਰਾ ਸਾਹਿਬ ਦੇ ਅੰਦਰ 400 ਦੇ ਕਰੀਬ ਗੂੰਡੇ ਪਾਲ ਰੱਖੇ ਸਨ ਜੋ ਗੁਰੂ ਘਰ ਅੰਦਰ ਮਾੜੇ ਕੁਕਰਮ ਕਰਦੇ ਸਨ ਤੇ ਆਈਆਂ ਸੰਗਤਾਂ ਨਾਲ ਬੂਰਾ ਵਿਵਹਾਰ ਕਰਦੇ ਸਨ।
ਗੁਰੂ ਘਰ ਦੇ ਪ੍ਰਬੰਧ ਨੂੰ ਪੰਥਕ ਪ੍ਰਬੰਧ ਹੇਠ ਲਿਆਉਣ ਲਈ 21 ਫਰਵਰੀ 1921 ਨੂੰ ਭਾਈ ਲਛਮਣ ਸਿੰਘ ਆਪਣੇ 150 ਦੇ ਕਰੀਬ ਸਿੰਘਾਂ ਦੇ ਜਥੇ ਨਾਲ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜੇ ਅਤੇ ਮੱਥਾ ਟੇਕਣ ਉਪਰੰਤ ਆਸਾ ਜੀ ਦੀ ਵਾਰ ਦਾ ਕੀਰਤਨ ਸ਼ੁਰੂ ਕਰ ਦਿੱਤਾ। ਪੰਥਕ ਪ੍ਰਬੰਧ ਤੋਂ ਦੁੱਖੀ ਮਹੰਤ ਨਰਾਇਣ ਦਾਸ ਤੇ ਉਸ ਦੇ 400 ਗੂੰਡਿਆਂ ਨੇ ਸ਼ਾਂਤਮਈ ਤਰੀਕੇ ਨਾਲ ਕੀਰਤਨ ਕਰ ਰਹੇ ਸਿੰਘਾਂ ਉਪਰ ਕ੍ਰਿਪਾਨਾਂ, ਗੰਡਾਸਿਆਂ, ਬਰਸ਼ਿਆਂ ਤੇ ਗੋਲੀਆਂ ਦੀ ਬੋਛਾੜ ਨਾਲ ਹਮਲਾ ਕਰ ਦਿੱਤਾ ਤੇ ਬਹੁਤ ਸਾਰੇ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ ਤੇ ਕੁਝ ਸਿੰਘਾਂ ਨੂੰ ਫੱਟੜ ਕਰ ਦਿੱਤਾ ਉਪਰੰਤ ਭਾਈ ਲਛਮਣ ਸਿੰਘ ਸਮੇਤ ਫੱਟੜ ਸਿੰਘਾਂ ਨੂੰ ਜੰਡ ਨਾਲ ਬਨ•ਕੇ ਸ਼ਹੀਦ ਕਰ ਦਿੱਤਾ। ਇਸ ਤਰ•ਾਂ ਗੁਰੂ ਘਰ ਵਿਚ ਵਾਪਰੇ ਇਸ ਹੋਲਨਾਕ ਸ਼ਹੀਦੀ ਸਾਕੇ ਨੂੰ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਦੇ ਰੂਪ ਵਿਚ ਹਰ ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ-ਭਾਵਨਾ ਨਾਲ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਮਨਾਇਆ ਜਾਂਦਾ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡੀ. ਸਕੱਤਰ ਸ. ਮਨਜੀਤ ਸਿੰਘ, ਮੀਤ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ ਮੱਲ•ੀ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਐਡੀ. ਮੈਨੇਜਰ ਸ. ਸੁਖਦੇਵ ਸਿੰਘ, ਮੀਤ ਮੈਨੇਜਰ ਸ. ਸੁੱਚਾ ਸਿੰਘ, ਕੰਪਿਊਟਰ ਡਿਜ਼ਾਈਨਰ ਸ. ਭੁਪਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸ. ਸੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਮੌਜੂਦ ਸਨ।

Translate »