• ਵਧੀਕ ਡਿਪਟੀ ਕਮਿਸ਼ਨਰ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ
ਗੁਰਦਾਸਪੁਰ, 21 ਫਰਵਰੀ : ਬੱਚਿਆ ਦੇ ਸਰਬਪੱਖੀ ਵਿਕਾਸ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾ ਨੂੰ ਹੇਠਲੇ ਪੱਧਰ ਤਕ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਗੁਰਦਾਸਪੁਰ ਸ੍ਰੀ ਸੁਖਦੇਵ ਸਿੰਘ ਵਲੋਂ ਸਥਾਨਕ ਪੰਚਾਇਤ ਭਵਨ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਗੁਰਦਾਸਪੁਰ ਦੇ ਸਮੂਹ ਅਧਿਕਾਰੀਆਂ ਦੀ ਮੀਟਿੰਗ ਉਨਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।
ਏ.ਡੀ.ਸੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਭਲਾਈ ਸਕੀਮਾ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ। ਉਨਾ ਜਿਲੇ ਵਿੱਚ ਚਲ ਰਹੇ ਆਗਣਵਾੜੀ ਸੈਟਰਾਂ ਵਿੱਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਦੇਦਿਆ ਕਿਹਾ ਕਿ ਸੁਪਰਵਾਈਜ਼ਰ ਅਤੇ ਸੀ.ਡੀ.ਪੀ.ਓਜ਼ ਆਂਗਣਵਾੜੀ ਸੈਟਰਾਂ ਦੀ ਸਖਤੀ ਨਾਲ ਚੈਕਿੰਗ ਕਰਨ ।
ਉਨਾਂ ਆਂਗਣਵਾੜੀ ਸੈਟਰਾਂ ਵਿੱਚ ਬੱਚਿਆ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਬੱਚਿਆ ਨੂੰ ਉਨਾ ਦੀ ਤੰਦਰੁਸਤ ਸਿਹਤ ਲਈ ਦਿੱਤੇ ਜਾ ਰਹੇ ਪੌਸ਼ਟਿਕ ਭੋਜਨ ਨੂੰ ਸਹੀ ਢੰਗ ਨਾਲ ਤਿਆਰ ਕਰਕੇ ਸਮੇ ਸਿਰ ਬੱਚਿਆ ਨੂੰ ਦਿੱਤਾ ਜਾਵੇ ਅਤੇ ਭੋਜਨ ਦੇ ਰੱਖ-ਰਖਾਅ ਦੇ ਵੀ ਚੰਗੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਉਨਾ ਸੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਉਹ ਸੁਪਰਵਾਈਜ਼ਰ ਨਾਲ ਤਾਲਮੇਲ ਬਣਾ ਕੇ ਰੱਖਣ ਅਤੇ ਸੁਪਰਵਾਈਜਰ ਆਂਗਣਵਾੜੀ ਸੈਟਰਾਂ ਦੀ ਸਖਤੀ ਨਾਲ ਚੈਕਿੰਗ ਕਰਕੇ ਚੈਕਿੰਗ ਰਿਪੋਰਟ ਦਫ਼ਤਰ ਨੂੰ ਭੇਜਣ।
ਉਨ•ਾਂ ਆਂਗਣਵਾੜੀ ਵਰਕਰਾਂ ਨੂੰ ਕਿਹਾ ਕਿ ਉਹ ਜਿਸ ਤਰ•ਾਂ ਉਹ ਆਪਣੇ ਘਰਾਂ ਵਿੱਚ ਕੰਮ ਕਰਦੀਆਂ ਹਨ, ਉਸੇ ਤਰ•ਾਂ ਹੀ ਉਹ ਆਂਗਣਵਾੜੀ ਸੈਟਰਾਂ ਵਿੱਚ ਮਿਹਨਤ ਨਾਲ ਕੰਮ ਕਰਨ। ਉਨਾ ਕਿਹਾ ਕਿ ਪਿੰਡਾਂ ਵਿੱਚ ਸਰਪੰਚਾਂ ਆਦਿ ਦੇ ਸਹਿਯੋਗ ਨਾਲ ਆਂਗਣਵਾੜੀ ਵਰਕਰ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਵਧੀਆ ਮਾਹੋਲ ਸਿਰਜ ਕੇ ਦੇਣ। ਉਨਾ ਅੱਗੇ ਕਿਹਾ ਕਿ ਬਿਨਾਂ ਕਿਸੇ ਪੱਖਪਾਤ ਦੇ ਲਾਭਪਾਤਰੀ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇ।
ਇਸ ਮੌਕੇ ਜ਼ਿਲ•ਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸੁਰਿੰਦਰ ਕੌਰ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ‘ਤੇ ਚਾਨਣਾ ਪਾਉਦਿਆਂ ਵਧੀਕ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ•ੇ ਅੰਦਰ ਚਲਾਈਆ ਜਾ ਰਹੀਆਂ ਵੱਖ-ਵੱਖ ਵਰਗਾਂ ਦੀ ਭਲਾਈ ਲਈ ਲੋਕ ਭਲਾਈ ਸਕੀਮਾ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਸਮੂਹ ਸੀ.ਡੀ.ਪੀ.ਓਜ਼ ਆਦਿ ਹਾਜ਼ਰ ਸਨ।