ਅੰਮ੍ਰਿਤਸਰ, 21 ਫਰਵਰੀ : ਸੀਨੀਅਰ ਸਿਟੀਜ਼ਨਾਂ ਦੀ ਸਿਹਤ ਅਤੇ ਹੋਰ ਤਕਲੀਫਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ•ਾ ਪ੍ਰਸ਼ਾਸਨ ਨੇ ਸੀਨੀਅਰ ਸਿਟੀਜਨ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਮਹੀਨੇ ਦੇ ਹਰ ਦੂਜੇ ਅਤੇ ਚੌਥੇ ਸ਼ੁਕਰਵਾਰ ਨੂੰ ਵਿਸ਼ੇਸ਼ ਦਿਨ ਨਿਸ਼ਚਿਤ ਕੀਤੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਜਤ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਐਸ. ਐਸ. ਪੀ. ਪਲਿਸ ਜ਼ਿਲ•ਾ ਅੰਮ੍ਰਿਤਸਰ ਦਿਹਾਤੀ ਨਾਲ ਵਿਚਾਰ ਵਟਾਂਦਰਾ ਕਰਕੇ ਇਹ ਫੈਸਲਾ ਕੀਤਾ ਗਿਆ ਹੈ ਕਿ ਹਰ ਸਬ-ਡਵੀਜਨ ਪੱਧਰ ਐੱਸ. ਡੀ. ਐੱਮ ਵੱਲੋਂ ਆਪਣੇ ਦਫਤਰ ਵਿਖੇ ਮਹੀਨੇ ਦੇ ਹਰ ਦੂਜੇ ਅਤੇ ਚੌਥੇ ਸ਼ੁਕਰਵਾਰ ਨੂੰ ਸਵੇਰੇ 11 ਵਜੇ ਤੋਂ 12 ਵਜੇ ਤੱਕ ਸਬੰਧਤ ਇਲਾਕੇ ਦੇ ਡੀ.ਐੱਸ.ਪੀ./ਏ.ਸੀ.ਪੀ. ਦੀ ਹਾਜ਼ਰੀ ਵਿੱਚ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਪਹਿਲ ਦੇ ਅਧਾਰ ‘ਤੇ ਉਹਨਾਂ ਦਾ ਹੱਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ•ੇ ਦੇ ਬਜੁਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਨਿਸ਼ਚਿਤ ਕੀਤੇ ਗਏ ਦਿਨਾਂ ਵਿੱਚ ਆਪਣੇ ਐਸ. ਡੀ. ਐਮ. ਦਫਤਰ ਵਿਖੇ ਪਹੁੰਚ ਕੇ ਆਪਣੇ ਦੁੱਖ ਤਕਲੀਫ ਦੱਸ ਸਕਦੇ ਹਨ ਜਿਨਾਂ ਦਾ ਪ੍ਰਸ਼ਾਸਨ ਵੱਲੋਂ ਫੌਰੀ ਤੌਰ ‘ਤੇ ਨਿਪਟਾਰਾ ਕੀਤਾ ਜਾਵੇਗਾ।