February 21, 2012 admin

ਸੂਖਮ ਤੱਤਾਂ ਦੀ ਪਰਖ ਲਈ ਪ੍ਰਯੋਗਸਾਲਾ ਦੀ ਸਥਾਪਨਾ ਜਲਦ- ਵੀ. ਐਨ. ਜਾਦੇ

ਬਰਨਾਲਾ 21 ਫਰਵਰੀ- ਜਿਲਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਮਾਨਯੋਗ ਸ੍ਰੀ ਵੀ. ਐਨ. ਜਾਦੇ, ਆਈ ਏ ਐਸ, ਡਿਪਟੀ ਕਮਿਸ਼ਨਰ, ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਖੇਤੀ ਧੰਦੇ ਨਾਲ ਸੰਬੰਧਤ ਵਿਭਾਗਾਂ ਤੋ ਇਲਾਵਾ ਜਿਲੇ ਦੇ ਅਗਾਂਹਵਧੂ ਕਿਸਾਨ ਮੈਬਰਾਂ ਨੇ ਹਿੱਸਾ ਲਿਆ।
ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦਾ ਜਾਇਜਾ ਲੈਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਜਿਲੇ ਵਿੱਚ ਸੂਖਮ ਤੱਤਾਂ ਦੀ ਟੈਸਟਿੰਗ ਦਾ ਕੰਮ ਜਲਦੀ ਸੁਰੂ ਕੀਤਾ ਜਾ ਰਿਹਾ ਹੈ। ਉਹਨਾਂ ਮੁੱਖ ਖੇਤੀਬਾੜੀ ਅਫਸਰ ਨੂੰ ਹਦਾਇਤ ਕੀਤੀ ਕਿ ਪਰਖ ਤੋ ਬਾਅਦ ਜਿਨ•ਾਂ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਵਿੱਚ ਛੋਟੇ ਤੱਤਾਂ ਦੀ ਘਾਟ ਪਾਈ ਜਾਂਦੀ ਹੈ, ਉਸਦਾ ਮੁਕੰਮਲ ਰਿਕਾਰਡ ਰੱਖ ਕੇ ਦੂਰ ਕਰਨ ਲਈ ਕੀਤੇ ਗਏ ਉਪਰਾਲਿਆਂ ਤੇ ਪ੍ਰਾਪਤ ਨਤੀਜਿਆਂ ਦਾ ਵੇਰਵਾ ਰੱਖਿਆ ਜਾਵੇ ਤਾਂ ਜੋ ਪ੍ਰਾਪਤ ਨਤੀਜਿਆਂ ਦੇ ਅਧਾਰ ਤੇ ਖੇਤਾਂ ਦੀ ਮਿੱਟੀ ਵਿੱਚ ਛੋਟੇ ਤੱਤਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ।
ਉਹਨਾਂ ਅੱਗੇ ਕਿਹਾ ਕਿ ਆਉਣ ਵਾਲੀ  ਸਾਉਣੀ ਦੀ ਫਸਲ ਵਿੱਚ ਖਾਦਾਂ ਦੀ ਪੂਰਤੀ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਵੱਖ-ਵੱਖ ਸਪਲਾਇਰਜ ਨਾਲ ਰਾਬਤਾ ਕਾਇਮ ਕੀਤਾ ਜਾਵੇ ਤਾਂ ਜੋ ਕਿਸਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ।
ਬਿਨਾਂ ਵਹਾਈ ਤੋ ਆ ਰਹੀਆਂ ਸਮੱਸਿਆ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਕਿਹਾ ਕਿ ਚੂਹਿਆਂ ਅਤੇ ਸਦਾ ਬਹਾਰ ਨਦੀਨਾਂ ਦੀ ਸਮੱਸਿਆਂ ਦੇਖਦੇ ਹੋਏ ਇਹ ਤਕਨਿਕਾਂ ਸਿਰਫ ਤਿੰਨ ਸਾਲ ਵਰਤਣ ਦੀ ਸਿਫਾਰਿਸ਼ ਕੀਤੀ ਜਾਂਦੀ ਹੈ।
ਕਿਸਾਨਾਂ ਵੱਲੋ ਟੁੱਟਵੀ ਬਿਜਲੀ ਦੀ ਸਪਲਾਈ ਬਾਰੇ ਕਾਰਜਕਾਰੀ ਇੰਜਿਨੀਅਰ, ਪਾਵਰ ਕਾਮ ਨੂੰ ਉਹਨਾਂ ਹਦਾਇਤ ਕੀਤੀ ਕਿ ਸਪਲਾਈ ਦਾ ਸਮਾਂ ਮਿਥ ਕੇ ਲਗਾਤਾਰ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ।
ਇਸ ਮੀਟਿੰਗ ਵਿਚ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਭੁਪਿੰਦਰ ਸਿੰਘ, ਸਹਾਇਕ ਕਮਿਸ਼ਨਰ ਸ਼ਕਾਇਤਾਂ ਪਰਮਜੀਤ ਸਿੰਘ ਪੱਡਾ, ਜ਼ਿਲ•ਾ ਮੁੱਖ ਖੇਤੀਬਾੜੀ ਅਫਸਰ ਬਿਕਰ ਸਿੰਘ ਸਿੱਧੂ ਸਮੇਤ ਖੇਤੀਬਾੜੀ ਨਾਲ ਸਬੰਧਿਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਅਗਾਂਹ ਵਧੂ ਕਿਸਾਨ ਵੀ ਹਾਜ਼ਿਰ ਹੋਏ।

Translate »