ਲੁਧਿਆਣਾ: 22 ਫਰਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਵੱਲੋਂ ਸਾਉਣੀ ਦੀਆਂ ਫ਼ਸਲਾਂ ਬਾਰੇ ਵਿਗਿਆਨੀਆਂ ਅਤੇ ਪਸਾਰ ਮਾਹਿਰਾਂ ਦੇ ਵਿਚਾਰ ਵਟਾਂਦਰੇ ਲਈ ਦੋ ਰੋਜ਼ਾ ਵਿਚਾਰ ਗੋਸ਼ਟੀ 23-24 ਫਰਵਰੀ ਨੂੰ ਪਾਲ ਆਡੀਟੋਰੀਅਮ ਵਿਖੇ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਪਸਾਰ ਸਿੱਖਿਆ ਨਿਰਦੇਸ਼ਕ ਡਾ: ਮੁਖਤਾਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਗੋਸ਼ਟੀ ਦਾ ਉਦਘਾਟਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਕਰਨਗੇ। ਖੇਤੀਬਾੜੀ ਵਿਭਾਗ ਦੇ ਨਿਰਦੇਸ਼ਕ ਡਾ: ਮੰਗਲ ਸਿੰਘ ਸੰਧੂ ਵੀ ਇਸ ਵਿਚਾਰ ਗੋਸ਼ਟੀ ਵਿੱਚ ਪਹੁੰਚਣਗੇ ਅਤੇ ਆਉਂਦੀ ਸਾਉਣੀ ਦੀ ਫ਼ਸਲ ਨਿਸਚਿਤ ਟੀਚਿਆਂ ਬਾਰੇ ਜਾਣਕਾਰੀ ਦੇਣਗੇ।