February 22, 2012 admin

ਪੰਜਾਬ ਸਰਕਾਰ ਦੇ ਸਮੂਹ ਅਫਸਰਾਂ ਅਤੇ ਕਰਮਚਾਰੀ ਸੰਗਠਨਾਂ ਵੱਲੋਂ ਸਿਵਲ ਸਕੱਤਰੇਤ-2 ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

290 ਯੂਨਿਟ ਕੀਤਾ ਖੂਨਦਾਨ
ਚੰਡੀਗੜ੍ਹ, 22 ਫਰਵਰੀ : ਪੰਜਾਬ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-2 ਵਿਖੇ ਸਮੂਹ ਅਫਸਰਾਂ, ਕਰਮਚਾਰੀ ਸੰਗਠਨਾਂ ਅਤੇ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ। ਕੈਂਪ ਵਿੱਚ ਕੁੱਲ 290 ਯੂਨਿਟ ਖੂਨਦਾਨ ਕੀਤਾ।
ਇਸ ਕੈਂਪ ਵਿੱਚ ਪੰਜਾਬ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ, ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ, ਪਰਸੋਨਲ ਸਟਾਫ ਯੂਨੀਅਨ ਪੰਜਾਬ, ਪੀ.ਐਸ.ਐਸ. ਅਫਸਰਜ਼ ਐਸੋਸੀਏਸ਼ਨ, ਪੰਜਾਬ ਫਾਇਨਸ਼ਲ ਕਮਿਸ਼ਨਰਜ਼ ਸਕੱਤਰੇਤ ਇੰਪਲਾਈਜ਼ ਯੂਨੀਅਨ, ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਐਫ.ਸੀ.ਆਰ., ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਸਕੱਤਰੇਤ ਅਤੇ ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਅਹੁਦੇਦਾਰਾਂ ਸਮੇਤ ਪੰਜਾਬ ਸਰਕਾਰ ਦੇ ਅਫਸਰਾਂ ਤੇ ਕਰਮਚਾਰੀਆਂ ਨੇ ਖੂਨਦਾਨ ਕੀਤਾ।
ਪੀ.ਜੀ.ਆਈ. ਦੀ ਬਲੱਡ ਬੈਂਕ ਟੀਮ ਨੇ ਖੂਨ ਇਕੱਤਰ ਕੀਤਾ ਅਤੇ ਮੌਕੇ ‘ਤੇ ਹੀ ਖੂਨਦਾਨੀਆਂ ਨੂੰ ਸਰਟੀਫਿਕੇਟ ਦਿੱਤੇ। ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਪੰਜਾਬ ਆਈ.ਏ.ਐਸ. ਅਫਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸਰਵੇਸ਼ ਕੌਸ਼ਲ, ਆਈ.ਏ.ਐਸ. ਨੇ ਦੱਸਿਆ ਕਿ ਹਰ ਸਾਲ ਸਿਵਲ ਸਕਤੱਰੇਤ ਵਿਖੇ ਖੂਨਦਾਨ ਕੈਂਪ ਲਗਾਇਆ ਜਾਂਦਾ ਹੈ। ਸ੍ਰੀ ਕੌਸ਼ਲ ਨੇ ਦੱਸਿਆ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ ਜਿਸ ਨਾਲ ਕਿਸੇ ਲੋੜਵੰਦ ਦੀ ਜਾਨ ਬਚ ਸਕਦੀ ਹੈ। ਉਨ੍ਹਾਂ ਖੂਨਦਾਨ ਕੈਂਪ ਨੂੰ ਸਫਲ ਬਣਾਉਣ ਲਈ ਸਮੂਹ ਅਫਸਰਾਂ ਤੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

Translate »