ਲੁਧਿਆਣਾ: 23 ਫਰਵਰੀ : ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਪ੍ਰਧਾਨ ਗੁਰਭਜਨ ਸਿੰਘ ਗਿੱਲ ਦੇ ਨਜ਼ਦੀਕੀ ਰਿਸ਼ਤੇਦਾਰ ਸ: ਹਰਚਰਨ ਸਿੰਘ ਸੰਧੂ ਨਮਿਤ ਭੋਗ ਤੇ ਅੰਤਿਮ ਅਰਦਾਸ 26 ਫਰਵਰੀ ਨੂੰ ਬਾਅਦ ਦੁਪਹਿਰ 1.00 ਵਜੇ ਗੁਰੂਸਰ ਸੁਧਾਰ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਨੇੜੇ ਬੀ ਐੱਡ ਕਾਲਜ ਵਿਖੇ ਹੋਵੇਗੀ। ਸ: ਸੰਧੂ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਹਲਵਾਰਾ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਸਨ। ਭਾਰਤੀ ਹਵਾਈ ਸੈਨਾ ਵਿਚੋਂ ਸੇਵਾ ਮੁਕਤ ਹੋਣ ਉਪਰੰਤ ਉਹ ਇਥੇ ਹੀ ਵਸ ਗਏ ਸਨ। ਉਨ•ਾਂ ਦਾ ਸੰਖੇਪ ਬੀਮਾਰੀ ਉਪਰੰਤ ਪਿਛਲੇ ਦਿਨੀਂ ਸਥਾਨਿਕ ਸੀ ਐਮ ਸੀ ਹਸਪਤਾਲ ਵਿਖੇ ਦੇਹਾਂਤ ਹੋ ਗਿਆ ਸੀ।
ਸ: ਹਰਚਰਨ ਸਿੰਘ ਸੰਧੂ ਦੇ ਦੇਹਾਂਤ ਤੇ ਉੱਘੇ ਸਿੱਖਿਆ ਸਾਸ਼ਤਰੀ ਪ੍ਰਿੰਸੀਪਲ ਬਲਕਾਰ ਸਿੰਘ ਬਾਜਵਾ, ਪੁਲਿਸ ਟਰੇਨਿੰਗ ਅਕੈਡਮੀ ਦੇ ਡਿਪਟੀ ਡਾਇਰੈਕਟਰ ਗੁਰਪ੍ਰੀਤ ਸਿੰਘ ਤੂਰ, ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਦੇ ਸਾਬਕਾ ਜਨਰਲ ਸਕੱਤਰ ਪ੍ਰੋਫੈਸਰ ਰਵਿੰਦਰ ਭੱਠਲ, ਉੱਘੇ ਲੇਖਕ ਅਤੇ ਫੋਟੋ ਕਲਾਕਾਰ ਤੇਜਪ੍ਰਤਾਪ ਸਿੰਘ ਸੰਧੂ ਨੇ ਵੀ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।