ਗੁਰਦਾਸਪੁਰ, 25 ਫਰਵਰੀ : ਜ਼ਿਲ•ਾ ਸ਼ੈਸਨ ਜੱਜ-ਕਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਮਾਣਯੋਗ ਸ੍ਰੀ ਕੇ.ਕੇ. ਗਰਗ ਦੀ ਪ੍ਰਧਾਨਗੀ ਹੇਠ ਸੈਟਰਲ ਜੇਲ ਗੁਰਦਾਸਪੁਰ ਵਿਖੇ ਵਿਸ਼ੇਸ ਲੋਕ ਅਦਾਲਤ ਲਗਾਈ ਗਈ, ਜਿਸ ਵਿੱਚ 125 ਹਵਾਲਾਤੀਆਂ ਦੇ ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕਰੇ ਉਨਾ ਨੂੰ ਮੌਕੇ ‘ਤੇ ਰਿਹਾਅ ਕੀਤਾ ਗਿਆ।
ਸ੍ਰੀ ਗਰਗ ਨੇ ਅੱਜ ਲਗਾਈ ਲੋਕ ਅਦਾਲਤ ਵਿੱਚ ਰਿਹਾਅ ਹੋਏ ਕੈਦੀਆਂ ਨੂੰ ਸਮਾਜ ਵਿੱਚ ਜਾ ਕੇ ਇੱਕ ਵਧੀਆ ਜਿੰਦਗੀ ਬਤੀਤ ਕਰਨ ਬਾਰੇ ਬੋਲਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਜਾ ਕੇ ਇਮਾਨਦਾਰੀ ਨਾਲ ਜੀਵਨ ਬਿਤਾਉਣ।
ਉਨਾ ਅੱਗੇ ਕਿਹਾ ਕਿ ਸਮਾਜ ਵਿੱਚ ਜੋ ਵਿਅਕਤੀ ਘੱਟ ਸਿੱਖਿਆ ਪ੍ਰਾਪਤ ਅਤੇ ਆਰਥਿਕ ਤੌਰ ‘ਤੇ ਕਮਜੋਰ ਹੁੰਦਾ ਹੈ, ਉਹੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਨ ਲਈ ਮਜਬੂਰ ਹੋ ਜਾਂਦੇ ਹਨ। ਉਨਾ ਅੱਗੇ ਕਿਹਾ ਕਿ ਇਸ ਤਰਾ ਦੇ ਲੋਕਾਂ ਨੂੰ ਕਾਨੂੰਨੀ ਪੱਖਾਂ ਤੋਂ ਜਾਗਰੂਕ ਕਰਨ ਲਈ ਕਾਨੂੰਨੀ ਸਰਵਿਸ ਅਥਾਰਟੀ ਐਕਟ 1987 ਤਹਿਤ ਮੁਫਤ ਕਾਨੂੰਨੀ ਸਹਾਇਤਾ ਮੁਹਈਆ ਕਰਵਾਈ ਜਾਂਦੀ ਹੈ।
ਉਨਾ ਅੱਗੇ ਦੱਸਿਆ ਕਿ ਜਿਲਾ ਕਾਨੂੰਨੀ ਸੇਵਾਵਾ ਅਥਾਰਟੀ ਕਮਜੋਰ ਵਰਗ ਦੇ ਲੋਕਾਂ ਨੂੰ ਨਿਆਂ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਉਨਾ ਦੱਸਿਆ ਕਿ ਕਾਨੂੰਨ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਜਿਲਾ ਕਾਨੂੰਨੀ ਸੇਵਾਵਾ ਅਥਰਾਟੀ ਕੋਲੋ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾ ਅੱਗੇ ਕਿਹਾ ਕਿ ਕੋਈ ਵੀ ਲੋੜਵੰਦ ਵਿਅਕਤੀ ਕਿਸੇ ਕਿਸਮ ਦੀ ਵੀ ਜਾਣਕਾਰੀ ਜਿਵੇ ਕਿ ਦੀਵਾਨੀ ਕੇਸ , ਰੈਵਨਿਊ ਕੇਸ, ਜਾਇਦਾਦ ਸਬੰਧੀ ਕੇਸ ਅਤੇ ਘਰੇਲੂ ਝਗੜਿਆਂ ਨਾਲ ਸਬੰਧਿਤ ਆਦਿ ਕੇਸਾਂ ਸਬੰਧੀ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।
ਸ੍ਰੀ ਗਰਗ ਨੇ ਅੱਗੇ ਦੱਸਿਆਕਿ ਪਿਛਲੇ ਮਹਿਨੇ ਵੀ ਪਠਾਨਕੋਟ ਵਿਕੇ ਵਿਸ਼ੇਸ ਲੋਕ ਅਦਾਲਤ ਲਗਾ ਕੇ 100 ਤੋਂ ਵਧ ਹਵਾਲਾਤੀਆਂ ਨੂੰ ਰਿਹਾਅ ਕੀਤਾ ਗਿਆ ਸੀ। ਉਨਾ ਅੱਗੇ ਕਿਹਾ ਕਿ ਹੇਠਲੇ ਪੱਧਰ ਦੀ ਅਦਾਲਤ ਤੋਂ ਲੈ ਕੇ ਮਾਣਯੋਗ ਸੁਪਰੀਮ ਕੋਰਟ ਤਕ ਕਾਨੂੰਨੀ ਸੇਵਾਵਾ ਅਥਾਰਟੀ ਰਾਹੀ ਵੱਖ –ਵੱਖ ਪੱਧਰ ਤਕ ਦੀ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾ ਅੱਗੇ ਕਿਹਾ ਕਿ ਲੋਕਾਂ ਨੂੰ ਉਨਾ ਦੇ ਅਧਿਕਾਰਾਂ ਅਤੇ ਕਾਨੂੰਨ ਸਬੰਧੀ ਜਾਗਰੂਕ ਕਰਨ ਲਈ ਹੇਠਲੇ ਪੱਧਰ ‘ਤੇ ਮੁਫਤ ਕਾਨੂੰਨੀ ਸਹਾਇਤਾ ਦਿਵਾਉਣ ਲਈ ਵੱਖ –ਵੱਖ ਕੇਦਰ ਸਥਾਪਿਤ ਕੀਤੇ ਜਾ ਰਹੇ ਹਨ।
ਉਨਾਂ ਅੱਗੇ ਦੱਸਿਆ ਕਿ ਲੋੜਵੰਦ ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਜਿਲਾ ਕਚਹਿਰੀ ਵਿਖੇ ਏ.ਡੀ.ਆਰ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ, ਜਿਸ ਵਿੱਚ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਅਤੇ ਇਸ ਤਰਾਂ ਜਿਲੇ ਵਿੱਚ ਜਾਗਰੂਕਤਾ ਕੈਪ ਲਗਾ ਕੇ ਲੋੜਵੰਦ ਵਿਅਕਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਣਯੇਗ ਸ੍ਰੀਮਤੀ ਪੂਨਮ ਰੱਤੀ ਸਿਵਲ ਜੱਜ ਸੀਨੀਅਰ ਡਵੀਜਨ ਗੁਰਦਾਸਪੁਰ –ਕਮ- ਸਕੱਤਰ ਜਿਲਾ ਕਾਨੂੰਨੀ ਸੇਵਾਵਾ ਅਥਾਰਟੀਗੁਰਦਾਸਪੁਰ, ਸੁਪਰਡੈਟ ਜੇਲ ਸ੍ਰੀ ਸਮੀ ਕੁਮਾਰ, ਵੱਖ –ਵੱਖ ਜੁਡੀਸ਼ੀਅਲ ਅਧਿਕਾਰੀ, ਵਕੀਲ ਅਤੇ ਜਿਲਾ ਕਾਨੂੰਨੀ ਸੇਵਾਵਾ ਅਥਰਾਟੀ ਦੇ ਮੈਬਰ ਆਦਿ ਹਾਜਰ ਸਨ।