May 14, 2012 admin

ਪੰਜਾਬ ਦੀ 14 ਹਜ਼ਾਰ ਕਰੋੜ ਰੁਪਏ ਦੀ ਸਾਲਾਨਾ ਯੋਜਨਾ ਨੂੰ ਮਨਜ਼ੂਰੀ

ਨਵੀਂ ਦਿੱਲੀ, 14 ਮਈ, 2012 : ਸਾਲ 2012-13 ਦੀ ਪੰਜਾਬ ਦੀ ਸਾਲਾਨਾ ਯੋਜਨਾ 14 ਹਜ਼ਾਰ ਕਰੋੜ ਰੁਪਏ ਦੀ ਹੋਵੇਗੀ। ਸਾਲਾਨਾ ਯੋਜਨਾ ਨੂੰ ਅੱਜ ਨਵੀਂ ਦਿੱਲੀ ਵਿੱਚ ਯੋਜਨਾ ਕਮਿਸ਼ਨ ਦੇ ਉਪ ਚੇਅਰਮੈਨ ਸ਼੍ਰੀ ਮੋਨਟੇਕ ਸਿੰਘ ਆਹਲੂਵਾਲੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਵਿਚਾਲੇ ਹੋਈ ਮੀਟਿੰਗ ਵਿੱਚ ਅੰਤਿਮ ਰੂਪ ਦਿੱਤਾ ਗਿਆ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਯੋਜਨਾ ਰਾਜ ਮੰਤਰੀ ਸ਼੍ਰੀ ਅਸ਼ਵਨੀ ਕੁਮਾਰ ਵੀ ਮੌਜੂਦ ਸਨ। ਸ਼੍ਰੀ ਆਹਲੂਵਾਲੀਆ ਨੇ ਰਾਜ ਵਿੱਚ ਸਿਹਤ ਤੇ ਵਿਦਿਅਕ ਖੇਤਰ ਨੂੰ ਹੱਲਾਸ਼ੇਰੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਉਨਾਂ• ਨੇ ਕਿਹਾ ਕਿ ਸਿਹਤ ਤੇ ਸਿੱਖਿਆ ਸੇਵਾਵਾਂ ਦੇ ਮਿਆਰ ਵਿੱਚ ਹੋਰ ਵਾਧਾ ਕੀਤਾ ਜਾਣਾ ਚਾਹੀਦਾ ਹੈ। ਸ਼੍ਰੀ ਆਹਲੂਵਾਲੀਆ ਨੇ ਕਿਹਾ ਕਿ ਜਮੀਨ ਹੇਠਲੇ ਪਾਣੀ ਦੀ ਕਮੀ ਨੂੰ ਰੋਕਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ । ਪੀਣ ਵਾਲੇ ਪਾਣੀ ਦਾ ਮਿਆਰ ਵਧਾਉਣ, ਜਲ ਸਪਲਾਈ ਤੇ ਪੇਂਡੂ ਛੱਪੜਾਂ ਦੀ ਸਫਾਈ ਵੱਲ ਵੀ ਧਿਆਨ ਦੇਣ ਦੀ ਲੋੜ ਹੈ। ਉਨਾਂ• ਦੱਸਿਆ ਕਿ ਯੋਜਨਾ ਕਮਿਸ਼ਨ ਨੇ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਮਾਹਿਰਾਂ ਦੀ ਇੱਕ ਟੀਮ ਪੰਜਾਬ ਭੇਜਣ ਦਾ ਫੈਸਲਾ ਕੀਤਾ ਹੈ। ਸ਼੍ਰੀ ਆਹਲੂਵਾਲੀਆ ਨੇ ਵਿਚਾਰ ਪ੍ਰਗਟ ਕੀਤਾ ਕਿ ਪਾਣੀ ਵਸੀਲਿਆਂ ਦੀ ਦੁਰਵਰਤੋਂ ਨੂੰ ਰੋਕਣ ਵਾਸਤੇ ਪੰਜਾਬ ਨੂੰ ਝੋਨੇ ਦੀ ਬਿਜਾਈ ਵਾਲਾ ਖੇਤਰ ਘਟ ਕਰਨਾ ਪਵੇਗਾ। ਯੋਜਨਾ ਕਮਿਸ਼ਨ ਸਿਫਾਰਿਸ਼ ਕਰਦਾ ਹੈ ਕਿ ਖੇਤੀ ਵਿੱਚ ਵਿਭਿੰਨਤਾ ਲਿਆਂਦੀ ਜਾਵੇ। ਪੰਜਾਬ ਸਰਕਾਰ ਨੰ|ੂ ਕਿਹਾ ਗਿਆ ਹੈ ਕਿ ਉਹ ਕੇਂਦਰ ਸਰਕਾਰ ਦੇ ਫੰਡਾਂ ਦੀ ਰਕਮ ਨੂੰ ਜਿਸ ਲਈ ਜਾਰੀ ਕੀਤੀ ਜਾਂਦੀਹੈ  ਉਸ ਉਪਰ ਹੀ ਖਰਚ ਕਰਨ ਨੂੰ ਯਕੀਨੀ ਬਣਾਵੇ। ਬਿਜਲੀ ਖੇਤਰ ਦੇ  ਘਾਟੇ ਨੂੰ ਕਾਬੂ ਪਾਉਣ ਦੀ ਵੀ ਸਲਾਹ ਦਿੱਤੀ ਗਈ ਹੈ। ਯੋਜਨਾ ਰਾਜ ਮੰਤਰੀ ਸ਼੍ਰੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਕਮਿਸ਼ਨ ਨੇ ਸਰਹੱਦੀ ਜ਼ਿਲਿ•ਆਂ ਵਿੱਚ ਸੰਗਠਿਤ ਕੁਸ਼ਲ ਵਿਕਾਸ ਕੇਂਦਰਾਂ ਦੀ ਸਥਾਪਨਾ ਰਾਜ ਸਰਕਾਰਾਂ  ਸਮਰੱਥਨ ਦੇਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਾਲਾਨਾ ਯੋਜਨਾ ਵਿੱਚ ਬਿਜਲੀ,ਸੜਕਾਂ, ਪੇਂਡੂ ਜਲ ਸਪਲਾਈ, ਸਵੱਛਤਾ ਤੇ ਸ਼ਹਿਰੀ ਇਲਾਕਿਆਂ ਵਿੱਚ ਸੀਵਰਜ ਆਦਿ ਦੇ ਮੁੱਢਲੇ ਢਾਂਚੇ ਦੇ ਵਿਕਾਸ ਵੱਲ ਧਿਆਨ ਦਿੱਤਾ ਜਾਵੇਗਾ। ਸਾਲਾਨਾ ਯੋਜਨਾ ਵਿੱਚ ਸਿਹਤ ਅਤੇ ਮੈਡੀਕਲ ਸਿੱਖਿਆ ਨੂੰ ਮਿਲ ਰਹੀ ਤਰਜ਼ੀਹ ਜਾਰੀ ਰਹੇਗੀ।  ਮੁੱਖ ਮੰਤਰੀ ਨੇ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਕਿ ਕੇਂਦਰ ਵੱਲੋਂ ਕਰਜ਼ਾ ਮਾਫੀ ਯੋਜਨਾ ਦਾ ਪੰਜਾਬ ਦੇ ਬਹੁਤ ਘੱਟ ਕਿਸਾਨਾਂ ਨੂੰ ਫਾਇਦਾ ਪਹੁੰਚਿਆ ਸੀ , ਉਨਾਂ• ਸਰਕਾਰ ‘ਤੇ ਜ਼ੋਰ ਦਿੱਤਾ ਕਿ ਸਾਰੇ ਖੇਤੀਬਾੜੀ ਕਰਜ਼ਿਆਂ ਨੂੰ ਮਾਫ ਕੀਤਾ ਜਾਵੇ।ਖੇਤੀਬਾੜੀ ਕਾਮਿਆਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਵੀ ਇਸ ਸਕੀਮ ਵਿੱਚ ਸ਼ਾਮਿਲ ਕੀਤਾ ਜਾਵੇ।   

Translate »