434 ਸੈਂਟਰਾਂ ਵਿੱਚ 108000 ਉਮੀਦਵਾਰ ਦੇਣਗੇ ਪ੍ਰੀਖਿਆ
ਚੰਡੀਗੜ•, 14 ਮਈ: Êਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਵੱਲੋਂ 19 ਮਈ 2012 ਨੂੰ ਲਈ ਜਾਣ ਵਾਲੀ ਜੇ.ਈ.ਟੀ. ਦੀ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਪ੍ਰੀਖਿਆ ਲਈ ਰਾਜ ਵਿੱਚ 434 ਸੈਂਟਰ ਬਣਾਏ ਗਏ ਹਨ ਜਿਥੇ 108000 ਉਮੀਦਵਾਰ ਪ੍ਰੀਖਿਆ ਦੇਣਗੇ।
Êਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇ. ਈ. ਟੀ. 2012 ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਤਕਨੀਕੀ ਸਿੱਖਿਆ ਬੋਰਡ ਦੇ ਸਕੱਤਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿੱਚ ਸਾਰੇ ਜ਼ਿਲ•ਾ ਸਿੱਖਿਆ ਅਧਿਕਾਰੀ, ਪੋਲੀਟੈਕਨਿਕ ਕਾਲਜਾਂ ਦੇ ਪ੍ਰਿੰਸੀਪਲ ਅਤੇ ਸਾਰੇ ਸੈਂਟਰਾਂ ਦੇ ਇੰਚਾਰਜਾਂ ਨੇ ਹਿੱਸਾ ਲਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਤਕਨੀਕੀ ਸਿੱਖਿਆ ਬੋਰਡ ਵੱਲੋਂ 108000 ਉਮੀਦਵਾਰਾਂ ਨੂੰ ਦਾਖਲਾ ਕਾਰਡ/ਰੋਲ ਨੰਬਰ ਭੇਜ ਦਿੱਤੇ ਗਏ ਹਨ। ਉਨ•ਾਂ ਦੱਸਿਆ ਕਿ ਜਿਹੜੇ ਉਮੀਦਵਾਰਾਂ ਨੂੰ ਡਾਕ ਰਾਹੀਂ ਰੋਲ ਨੰਬਰ ਪ੍ਰਾਪਤ ਨਹੀਂ ਹੁੰਦੇ, ਉਹ ਬੋਰਡ ਦੀ ਵੈਬਸਾਈਟ www.punjabteched.net/ www.punjabteched.com ਤੋਂ ਡਾਊਨਲੋਡ ਕਰ ਸਕਦੇ ਹਨ। ਉਨ•ਾਂ ਦੱਸਿਆ ਕਿ ਜੂਨ ਦੇ ਪਹਿਲੇ ਹਫਤੇ ਇਸ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਰਾਜ ਦੇ 130 ਮਾਨਤਾ ਪ੍ਰਾਪਤ ਪੋਲੀਟੈਕਨਿਕ ਕਾਲਜਾਂ ਵਿੱਚ 29 ਡਿਪਲੋਮਾ ਕੋਰਸਾਂ ਦੀਆਂ 60 ਹਜ਼ਾਰ ਸੀਟਾਂ ਉਪਲੱਭਧ ਹਨ। ਇਨ•ਾਂ ਸੀਟਾਂ ਵਿੱਚੋਂ 2500 ਸੀਟਾਂ ਆਰਥਿਕ ਰੂਪ ਵਿੱਚ ਕਮਜ਼ੋਰ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹਨ ਜਿਨ•ਾਂ ਦੀ ਸਾਲਾਨਾ ਆਮਦਨ 4.5 ਲੱਖ ਰੁਪਏ ਤੋਂ ਘੱਟ ਹੈ। ਇਸ ਦੇ ਨਾਲ ਹੀ ਸਾਰੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਜਿਨ•ਾਂ ਦੀ ਸਾਲਾਨਾ ਆਮਦਨ 25 ਲੱਖ ਰੁਪਏ ਤੋਂ ਘੱਟ ਹੈ, ਉਨ•ਾਂ ਤੋਂ ਤਿੰਨ ਸਾਲ ਦੇ ਕੋਰਸ ਲਈ ਸਿਰਫ 1100 ਰੁਪਏ ਟਿਊਸ਼ਨ ਫੀਸ ਹੀ ਲਈ ਜਾਵੇਗੀ।