May 14, 2012 admin

ਤਲਾਕ ਬਾਰੇ ਵਾਦ ਵਿਵਾਦ ਬੇਲੋੜਾ,ਬਾਕੀ ਧਰਮਾਂ ਵਾਂਗ ਮੁਕੰਮਲ ਸਿੱਖ ਮੈਰਿਜ ਐਕਟ ਬਨਾਉਣ ਦੀ ਲੋੜ ਜਾਂ ਪਾਰਲੀਮੈਂਟ ਵਿਚ ਲੰਗੜਾ ਸਿੱਖ ਮੈਰਿਜ ਐਕਟ ਪੇਸ਼,ਸਿੱਖਾਂ ਦੀ ਵਿਲੱਖਣ ਪਛਾਣ ਮੁੜ ਬਹਾਲ ਕਰਨ ਲਈ ਸਵਿਧਾਨ ਦੀ ਧਾਰਾ ੨੫ ਵਿਚ ਸੋਧ ਜ਼ਰੂਰੀ

ਡਾ. ਚਰਨਜੀਤ ਸਿੰਘ ਗੁਮਟਾਲਾ
੦੦੧ ੯੩੭੫੭੩੯੮੧੨,cs_gumtala0yahoo.com

ਕੇਂਦਰੀ ਸਰਕਾਰ ਵੱਲੋਂ ੭ ਮਈ ਨੂੰ ਜਿਹੜਾ ਰਾਜ ਸਭਾ ਵਿਚ ਸਿੱਖਾਂ ਲਈ ਆਨੰਦ ਮੈਰਿਜ ਐਕਟ ਲਿਆਂਦਾ ਗਿਆ ਹੈ, ਉਸ ਬਾਰੇ ਨਵੀਂ ਬਹਿਸ ਛਿੜ ਗਈ ਹੈ ਕਿ ਕੀ ਇਸੇ ਬਿਲ ਨੂੰ ਪਾਸ ਕਰ ਦਿੱਤਾ ਜਾਵੇ ਜਾਂ ਨਵਾਂ ਮੁਕੰਮਲ ਐਕਟ ਲਿਆਂਦਾ ਜਾਵੇ? ਅਕਾਲ ਤਖਤ ਦੇ ਜਥੇਦਾਰ ਸਮੇਤ ਬਹੁਤ ਸਾਰੇ ਸਿਆਸਤਦਾਨ ਤੇ ਵਿਦਵਾਨ ਇਸ ਗਲੋਂ ਖ਼ੁਸ਼ ਹਨ ਕਿ ਪੇਸ਼ ਕੀਤੇ ਖਰੜੇ ਵਿਚ ਤਲਾਕ ਦੀ ਵਿਵਸਥਾ ਨਹੀਂ ਹੈ।ਇੰਝ ਲੱਗਦਾ ਹੈ ਕਿ ਇਨ•ਾਂ ਨੇ ੭ ਮਈ ਨੂੰ ਪੇਸ਼ ਕੀਤੇ ਬਿੱਲ ਦੀ ਖਬਰ ਨੂੰ ਧਿਆਨ ਨਾਲ ਨਹੀਂ ਪੜਿ•ਆ।ਇਹ ਬਿੱਲ ਸਿਰਫ਼ ਵਿਆਹਾਂ ਦੀ ਰਜਿਸਟਰੇਸ਼ਨ ਨਾਲ ਸਬੰੀਧਤ ਹੈ। ਪਹਿਲਾਂ ਸਿੱਖਾਂ  ਦੇ ਵਿਆਹ ਦੀ ਰਜਿਸਟਰੇਸ਼ਨ ਹਿੰਦੂ ਮੈਰਿਜ ਐਕਟ ੧੯੫੫ ਦੇ ਅਧੀਨ ਹੁੰਦੀ ਸੀ ਹੁਣ ਉਨ•ਾਂ ਦੀ ਰਸਿਟਰੇਸ਼ਨ ੧੯੦੯ ਦੇ ਆਨੰਦ ਮੈਰਿਜ ਐਕਟ ਅਧੀਨ ਹੋਵੇਗੀ।ਇਸ ਤਰ•ਾਂ ਇਹ ਮੁਕੰਮਲ ਵਿਆਹ ਐਕਟ ਨਹੀਂ ਹੈ ਜਿਵੇਂ ਕਿ ਹਿੰਦੂਆਂ,ਇਸਾਈਆਂ, ਮੁਸਲਮਾਨਾਂ ਆਦਿ ਲਈ ਹਨ।ਜੇ ਇਸ ਨੂੰ ਲੰਗੜਾ ਮੈਰਿਜ ਐਕਟ ਕਿਹਾ ਜਾਵੇ ਤਾਂ ਇਸ ਵਿਚ ਕੋਈ ਅਤਿ ਕਥਨੀ ਨਹੀਂ ਹੋਵੇਗੀ। ਇਹ ਬਿੱਲ ਸਿੱਖ ਭਾਵਨਾਵਾਂ ਅਤੇ ਵੈਂਕਟਚਾਲੀਆ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਨਜ਼ਰ-ਅੰਦਾਜ਼ ਕਰਕੇ ਬਣਾਇਆ ਜਾ ਰਿਹਾ ਹੈ।ਸਿੱਖਾਂ ਦੀ ਬੜੀ ਦੇਰ ਤੋਂ ਮੰਗ ਰਹੀ ਕਿ ਧਾਰਾ ੨੫ ਵਿਚ ਸੋਧ ਕੀਤੀ ਜਾਵੇ ਤੇ  ਵੈਂਕਟਚਾਲੀਆ ਕਮਿਸ਼ਨ ਨੇ ਵੀ ੨੦੦੩ ਵਿਚ ਇਸ ਸੋਧ ਦੀ ਸਿਫਾਰਸ਼ ਕੀਤੀ ਸੀ।
ਸੰਵਿਧਾਨ ਦੀ ਧਾਰਾ ੨੫ ਭਾਰਤ ਦੇ ਸੰਵਿਧਾਨ ਦੇ ਭਾਗ ਤਿੰਨ ਵਿੱਚ ਦਰਜ਼ ਹੈ। ਇਹ ਧਾਰਾ ਹਰੇਕ ਵਿਅਕਤੀ ਨੂੰ ਧਾਰਮਿਕ ਅਜ਼ਾਦੀ ਦਿੰਦੀ ਹੈ। ਇਸ ਵਿੱਚ ਦੋ ਕਲਾਜ਼ਾਂ ਭਾਵ ਦੋ  ਨੁਕਤੇ ਹਨ। ਪਹਿਲੀ ਕਲਾਜ਼ ਬਾਰੇ ਕੋਈ ਵਾਦ ਵਿਵਾਦ ਨਹੀਂ। ਸਿੱਖਾਂ ,ਬੋਧੀਆਂ ਤੇ ਜੈਨੀਆਂ ਨੂੰ ਜੋ ਇਤਰਾਜ਼ ਹੈ ਤਾਂ ਉਹ ਕਲਾਜ਼ ਦੋ ਬਾਰੇ ਹੈ ਅਤੇ ਇਸ ਦੀ ਵਿਆਖਿਆ ਦੇ ਉਪਰ ਹੈ।
ਕਲਾਜ਼ ਦੋ ਦੀ ਉਪਧਾਰਾ ਦੋ ਵਿੱਚ ਦਰਜ਼ ਹੈ ਕਿ ਹਿੰਦੂਆਂ ਦੇ ਸਾਰੇ ਧਾਰਮਿਕ ਅਸਥਾਨ ਸਭ  ਲਈ ਖੋਲੇ ਜਾਂਦੇ ਹਨ। ਇਸ ਕਾਨੂੰਨ ਦੀ ਵਿਆਖਿਆ ਵਿਚ ਦੋ ਨੁਕਤੇ ਹਨ। ਪਹਿਲੇ  ਵਿਆਖਿਆ ਵਿੱਚ ਦਰਜ਼ ਹੈ ਕਿ ਕਿਰਪਾਨ ਪਹਿਨਣਾ ਤੇ ਆਪਣੇ ਨਾਲ ਰੱਖਣਾ ਸਿੱਖ ਧਰਮ ਵਿੱਚ ਸ਼ਾਮਿਲ ਹੈ। ਭਾਵ ਕਿ ਇਸ ਵਿਆਖਿਆ ਅਨੁਸਾਰ ਇਹ ਕਾਨੂੰਨ ਸਿੱਖਾਂ ਨੂੰ ਕਿਰਪਾਨ ਪਹਿਨਣ ਅਤੇ ਆਪਣੇ ਕੋਲ ਰੱਖਣ ਦੀ ਆਜ਼ਾਦੀ ਦਿੰਦਾ ਹੈ।ਪਰ ਵਿਆਖਿਆ ਦੋ ਜਿਸ ਬਾਰੇ ਸਿੱਖਾਂ. ਬੋਧੀਆਂ ਅਤੇ ਜੈਨੀਆਂ ਨੂੰ ਇਤਰਾਜ਼ ਹੈ, ਵਿੱਚ ਕਿਹਾ ਗਿਆ ਹੈ ਕਿ ਹਿੰਦੂ ਧਰਮ ਵਿੱਚ ਸਿੱਖ ,ਬੋਧੀ ਤੇ ਜੈਨੀ ਵੀ ਸ਼ਾਮਿਲ ਹਨ ਅਤੇ ਉਨ•ਾਂ ਦੇ ਧਾਰਮਿਕ ਅਸਥਾਨ ਵੀ ਇਸੇ ਅਨੁਸਾਰ ਮੰਨੇ ਜਾਣਗੇ।
ਇਸ ਤਰ•ਾਂ ਇਹ ਧਾਰਾ ਸਿੱਖਾਂ, ਬੋਧੀਆਂ ਅਤੇ ਜੈਨੀਆਂ ਨੂੰ ਹਿੰਦੂ ਧਰਮ ਦੇ ਅੰਗ ਹੀ ਦੱਸਦੀ ਹੈ,ਜਦ ਕਿ ਸਾਰੀ ਦੁਨੀਆ ਇਹ ਜਾਣਦੀ ਹੈ ਕਿ ਬਾਕੀ ਧਰਮਾਂ ਵਾਂਗ ਸਿੱਖ, ਬੋਧੀ ਤੇ ਜੈਨ ਸੁਤੰਤਰ ਧਰਮ ਹਨ।ਇਹੋ ਕਾਰਨ ਸੀ ਕਿ ਅੰਗ੍ਰੇਜ਼ਾਂ ਨੇ ਸਿੱਖਾਂ ਲਈ  ੨੨ ਅਕਤੂਬਰ ੧੯੦੯ ਨੂੰ ਵਖਰਾ  ਆਨੰਦ ਮੈਰਿਜ਼ ਐਕਟ ੧੯੦੯ ਬਣਾਇਆ ਸੀ। ਸਵਿਧਾਨ ਬਨਾਉਣ ਸਮੇਂ ਇੰਨ•ਾ ਤਿੰਨਾਂ ਧਰਮਾਂ ਲਈ ਵੀ ਵੱਖਰੇ-ਵੱਖਰੇ ਮੈਰਿਜ਼ ਐਕਟ ਤੇ ਹੋਰ ਕਾਨੂੰਨ ਬਨਾਉਣੇ ਚਾਹੀਦੇ ਸਨ, ਜਿਵੇਂ ਕਿ ਇਸਾਈਆਂ, ਹਿੰਦੂਆਂ, ਮੁਸਲਮਾਨਾਂ ਆਦਿ ਲਈ ਬਣਾਏ ਗਏ ਸਨ।ਪਰ ਇਨ•ਾਂ ਧਰਮਾਂ ਨੂੰ ਹਿੰਦੂ ਧਰਮ ਅੰਦਰ ਲੈ ਆਂਦਾ ਗਿਆ ਤੇ ਹਿੰਦੂਆਂ ਵਾਲੇ ਕਾਨੂੰਨ ਇਨ•ਾਂ ਉਪਰ ਲਾਗੂ ਕਰ ਦਿਤੇ ਗਏ।ਇਨ•ਾਂ ਤਿੰਨਾਂ ਧਰਮਾਂ ਦੇ ਪੈਰੋਕਾਰਾਂ ਨੇ ਇੰਨ•ਾਂ ਤਿੰਨਾਂ ਧਰਮਾਂ ਨੂੰ ਹਿੰਦੂ ਧਰਮ ਅੰਦਰ ਅਧੀਨ ਲਿਆਉਣਾ ਘੱਟ ਗਿਣਤੀਆਂ ਦੀ ਆਜ਼ਾਦ ਹਸਤੀ ਉਪਰ ਹਮਲਾ ਕਰਾਰ ਦਿੱਤਾ ਤੇ  ਸਮੇਂ-ਸਮੇਂ ‘ਤੇ ਇਸ ਦਾ ਵਿਰੋਧ  ਕੀਤਾ ।
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਲਾਏ ਗਏ ਧਰਮ ਯੁੱਧ ਮੋਰਚੇ ਸਮੇਂ
ਸ. ਪ੍ਰਕਾਸ਼ ਸਿੰਘ ਬਾਦਲ ਨੇ ਸਵਿਧਾਨ ਦੀ  ਧਾਰਾ ੨੫ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ੨੭ ਫ਼ਰਵਰੀ ੧੯੮੪ ਨੂੰ ਸਾੜੀ ਜਦ ਕਿ  ਟੌਹੜਾ ਸਾਹਿਬ ਤੇ ਹੋਰ ਆਗੂਆਂ ਨੇ ਇਹ ਧਾਰਾ ਇਸੇ ਦਿਨ ਚੰਡੀਗਡ• ਵਿਖੇ ਸਾੜੀ। ਰਾਜੀਵ ਅਤੇ ਟੌਹੜਾ ਵਿਚਕਾਰ ਹੋਏ ਰਾਜੀਨਾਮੇ ਅਨੁਸਾਰ ਸਰਕਾਰ ਨੇ ੩੦ ਮਾਰਚ ੧੯੮੪ ਨੂੰ ਇਹ ਮੰਗ ਅਸੂਲਨ ਤੌਰ ਤੇ ਮੰਨ ਲਈ। ਪਰ ਇਹ ਲਾਗੂ ਨਾ ਕੀਤੀ। ਹੈਰਾਨੀ ਦੀ ਗੱਲ ਹੈ ਕਿ ੨੪ ਜੁਲਾਈ ੧੯੮੫ ਨੂੰ ਹੋਏ ਰਾਜੀਵ-ਲੌਂਗੋਵਾਲ ਸਮਝੋਤੇ ਵਿੱਚ ਅਕਾਲੀਆਂ ਨੇ ਇਸ ਨੂੰ ਸ਼ਾਮਲ ਨਹੀਂ ਕੀਤਾ।
   ਜਦ ੨੦੦੩ ਵਿੱਚ ਮੈਰਿਜ਼ ਲਾਅਜ਼ (ਅਮੈਂਡਮੈਂਟ) ਬਿਲ ੨੦੦੩  ਰਾਜ ਸਭਾ ਵਿਚ ਜੁਲਾਈ ਵਿਚ  ਪੇਸ਼ ਹੋਇਆ ਤਾਂ ਸ. ਸਿਮਰਨਜੀਤ ਸਿੰਘ ਮਾਨ ਨੇ ਬਿੱਲ ਦੀ ਸਖ਼ਤ ਵਿਰੋਧਤਾ ਕੀਤੀ ਕਿਉਂਕਿ ਇਹ ਬਿੱਲ ਸਿੱਖਾਂ ਨੂੰ ਹਿੰਦੂ ਧਰਮ ਦੇ ਅਧੀਨ ਲਿਆਉਂਦਾ ਹੈ।ਉਨ•ਾਂ  ਜੋਰ ਦੇ ਕੇ ਮੰਗ ਕੀਤੀ ਕਿ ਅਨੰਦ ਮੈਰਿਜ਼ ਐਕਟ ੧੯੦੯ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਸਿੱਖਾਂ ਨੂੰ ਹਿੰਦੂ ਮੈਰਿਜ਼ ਐਕਟ ਵਿੱਚੋਂ ਬਾਹਰ ਕੱਢਿਆ ਜਾਵੇ।ਉਨ•ਾਂ ਇਹ ਵੀ ਮੰਗ ਕੀਤੀ ਕਿ ਵੈਂਕਟਚਾਲੀਆ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕੀਤਾ  ਜਾਵੇ ਤੇ ਸਿੱਖਾਂ ਲਈ ਹਿੰਦੂਆਂ, ਇਸਾਈਆਂ, ਮੁਸਲਮਾਨਾਂ ਆਦਿ ਵਾਂਗ  ਵੱਖਰੇ ਕਾਨੂੰਨ ਬਣਾਏ ਜਾਣ।ਉਨ•ਾਂ ਦਾ ੯ ਮਿੰਟ ਦਾ ਇਹ ਬਹੁਤ ਹੀ ਜ਼ਜ਼ਬਾਤੀ ਅਤੇ ਪ੍ਰਭਾਵਸ਼ਾਲੀ ਭਾਸ਼ਨ ਇੰਟਰਨੈਟ ‘ਤੇ ਯੂ ਟਿਊਬ ਉਪਰ ਸੁਣਿਆ ਜਾ ਸਕਦਾ ਹੈ।ਉਸ ਸਮੇਂ ਐਨ ਡੀ ਏ ਸਰਕਾਰ ਸੀ,ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਭਾਈਵਾਲ ਸੀ। ਉਸ ਸਮੇਂ ਸ੍ਰੀ ਅਟਲ ਬਿਹਾਰੀ ਵਾਜਪਾਈ ਪ੍ਰਧਾਨ ਮੰਤਰੀ ਸਨ ਤੇ ਸ੍ਰੀ ਅਰੁਣ ਕੁਮਾਰ ਜੇਤਲੀ ਕਾਨੂੰਨ ਮੰਤਰੀ ਸਨ।ਇਸ ਲਈ ਜੇ ਬਾਦਲ ਸਾਹਿਬ ਚਾਹੁੰਦੇ ਤਾਂ ਮਾਨ ਸਾਹਿਬ ਵਲੋਂ ਉਠਾਈਆਂ ਮੰਗਾਂ ਨੂੰ ਉਹ ਲਾਗੂ ਕਰਵਾ ਕੇ ਇਸ ਮਸਲੇ ਦਾ ਹੱਲ ਕਰਵਾ ਸਕਦੇ ਸਨ।
ਇੱਥੇ ਵਰਨਣਯੋਗ ਹੈ ਕਿ ੨੦੦੦ ਵਿੱਚ ਭਾਰਤ ਸਰਕਾਰ ਨੇ ਭਾਰਤੀ ਸੰਵਿਧਾਨ ਦੀ ਸਮੀਖਿਆ ਲਈ ਚੀਫ਼ ਜਸਟਿਸ ਸ੍ਰੀ ਐਮ.ਐਨ. ਵੈਂਕਟਚਾਲੀਆ ਦੀ ਅਗਵਾਈ ਹੇਠ "ਨੈਸ਼ਨਲ ਕਮਿਸ਼ਨ ਟੂ ਰੀਵਿਊ ਦਾ ਵਰਕਿੰਗ ਆਫ਼ ਦਾ ਕਨਸਟੀਚਿਊਸ਼ਨ" ਬਣਾਇਆ, ਜਿਸ ਨੇ ੩੧ ਮਾਰਚ ੨੦੦੨ ਨੂੰ ਉਸ ਸਮੇਂ ਦੇ ਪ੍ਰਧਾਨ ਮੰਤਰੀ ਸ੍ਰੀ ਅਟੱਲ ਬਿਹਾਰੀ ਵਾਜਪਾਈ ਨੂੰ ਆਪਣੀ ਰਿਪੋਰਟ ਪੇਸ਼ ਕੀਤੀ ਸੀ, ਜਿਸ ਵਿਚ ਕਮਿਸ਼ਨ ਨੇ ਸਿਫਾਰਸ਼ ਕੀਤੀ  ਕਿ ਸੰਵਿਧਾਨ ਦੀ ਧਾਰਾ ੨੫ ਦੀ ਵਿਆਖਿਆ ਨੰਬਰ ੨ ਖ਼ਤਮ ਕੀਤੀ ਜਾਵੇ ਜਿਸ ਵਿਚ ਸਿੱਖਾਂ,ਬੋਧੀਆਂ ਤੇ ਜੈਨੀਆਂ ਨੂੰ ਹਿੰਦੂ ਧਰਮ ਅੰਦਰ ਲਿਆਂਦਾ ਗਿਆ ਹੈ ਅਤੇ ਕਲਾਜ਼ ਦੋ ਦੀ ਉਪ ਕਲਾਜ਼ ਦੋ ਵਿਚ ਹਿੰਦੂ ਸ਼ਬਦ ਦੇ ਨਾਲ ਸਿੱਖ, ਜੈਨੀ, ਅਤੇ ਬੋਧੀ ਸ਼ਬਦ ਸ਼ਾਮਿਲ ਕੀਤੇ ਜਾਣ। ਇਸ ਤਰ•ਾਂ ਕਮਿਸ਼ਨ ਨੇ ਹਿੰਦੂ, ਸਿੱਖ, ਬੁੱਧ ਅਤੇ ਜੈਨ ਧਰਮ ਨੂੰ ਬਰਾਬਰ ਦਾ ਦਰਜ਼ਾ ਦਿੰਦੇ ਹੋਏ ਇੰਨ•ਾਂ ਸਾਰੇ ਧਰਮਾਂ ਦੇ ਧਾਰਮਿਕ ਸਥਾਨ ਸਭ ਲਈ ਖੋਲਣ ਅਤੇ ਬਰਾਬਰ ਦੇ ਅਧਿਕਾਰ ਦੇਣ ਦੀ ਸਿਫਾਰਸ਼ ਕੀਤੀ ਹੈ।
ਹੈਰਾਨੀ ਦੀ ਗੱਲ ਹੈ ਕਿ ੧੦ ਸਾਲ ਬੀਤ ਜਾਣ ‘ਤੇ ਵੀ ਭਾਰਤ ਸਰਕਾਰ ਵੱਲੋਂ ਆਪੇ ਬਣਾਏ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਨਹੀਂ ਕੀਤਾ ਗਿਆ । ਜੋ ਸੋਧ ਹੁਣ ਹੋਣ ਜਾ ਰਹੀ ਹੈ, ਉਹ ਕੇਵਲ ਵਿਆਹ ਰਜਿਸਟਰ ਕਰਾਉਣ ਤੀਕ ਹੀ ਸੀਮਤ ਹੈ।ਜਿਵੇ ਕਿ ਪਹਿਲਾਂ ਜ਼ਿਕਰ ਕੀਤਾ ਗਿਆ ਹੈ ਕਿ  ਹੁਣ ਸਿੱਖਾਂ ਦੇ ਵਿਆਹ ਹਿੰਦੂ ਮੈਰਿਜ਼ ਐਕਟ  ਦੀ ਥਾਂ ‘ਤੇ ਅਨੰਦ ਮੈਰਿਜ਼ ਐਕਟ ਅਧੀਨ ਹੋਣਗੇ।ਉਨ•ਾਂ ਨੂੰ ਤਲਾਕ ਲੈਣ, ਬੱਚਿਆਂ ਦੀ ਸਰਪ੍ਰਸਤੀ, ਅਵੈਧ ਵਿਆਹ, ਬੱਚੇ ਨੂੰ ਗੋਦ ਲੈਣ ਆਦਿ ਲਈ ਹਿੰਦੂਆਂ ਲਈ ਬਣੇ ਕਾਨੂੰਨਾਂ ਜਿਵੇਂ ਹਿੰਦੂ ਮੈਰਿਜ਼ ਐਕਟ ੧੯੫੫, ਹਿੰਦੂ ਅਡਾਪਟਸ਼ਨ ਐਕਟ ੧੯੫੬, ਹਿੰਦੂ ਮਿਨੋਰਟੀ ਐਂਡ ਗਾਰਡੀਅਨਸ਼ਿਪ ਐਕਟ ੧੯੫੬, ਹਿੰਦੂ ਅਨਡਿਵਾਈਡਿਡ ਫੈਮਿਲੀ ਟੈਕਸ ਕਾਨੂੰਨ (ਐਚ ਯੂ ਐਫ) ੧੯੫੫, ਹਿੰਦੂ ਸਕਸੈਸ਼ਨ ਐਕਟ ੧੯੫੬ ਆਦਿ ਦਾ ਸਹਾਰਾ ਹੀ  ਲੈਣਾ ਪਵੇਗਾ। ਇਸ ਦਾ ਭਾਵ ਕਿ ਇੰਨ•ਾ ਮਾਮਲਿਆਂ ਵਿੱਚ ਉਨ•ਾਂ ਨੂੰ ਆਪਣੇ ਆਪ ਨੂੰ ਹਿੰਦੂ ਹੀ ਅਖਵਾਉਣਾ ਪਵੇਗਾ।
      ਹੁਣ ਜਦ ਕਿ ਪਾਰਲੀਮੈਂਟ ਵਿਚ ਅਨੰਦ ਮੈਰਿਜ ਐਕਟ ਪੇਸ਼ ਕੀਤਾ ਗਿਆ ਹੈ ਤਾਂ  ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਤੇ ਐਨ.ਡੀ.ਏ. ਦੀਆਂ ਦੁਜੀਆਂ ਭਾਈਵਾਲ ਪਾਰਟੀਆਂ ਨੂੰ ਨਾਲ ਲੈ ਕੇ ਐਨ.ਡੀ.ਏ. ਵੱਲੋਂ ਬਣਾਏ ਗਏ ਵੈਂਕਟਚਾਲੀਆ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਾਉਣ ਲਈ ਕੇਂਦਰੀ ਸਰਕਾਰ ਉਪਰ ਜੋਰ ਪਾਉਣਾ ਚਾਹੀਦਾ ਹੈ।  ਉਨ•ਾਂ ਨੂੰ  ਮੰਗ ਕਰਨੀ ਚਾਹੀਦੀ ਹੈ ਕਿ ਧਾਰਾ ੨੫ ਵਿੱਚ ਉਪਰੋਕਤ ਸੋਧ ਕੀਤੀ ਜਾਵੇ ਤੇ ਹਿੰਦੂਆਂ ਵਾਂਗ ਸਿੱਖ ਮੈਰਿਜ਼ ਐਕਟ ਤੇ ਹੋਰ ਐਕਟ ਪਾਸ ਕੀਤੇ ਜਾਣ ਤਾਂ ਜੋ ਸਿੱਖ ਧਰਮ ਦੀ ਵਿਲੱਖਣ ਤੇ ਸੁਤੰਤਰ ਹੋਂਦ ਮੁੜ ਬਹਾਲ ਹੋ ਸਕੇ। ਜੇ ਅਜਿਹਾ ਹੋ ਜਾਂਦਾ ਹੈ ਤਾਂ ਬੋਧੀਆਂ ਅਤੇ ਜੈਨੀਆਂ ਲਈ ਵੱਖਰੇ ਕਾਨੂੰਨ ਬਨਾਉਣ ਤੇ ਵੱਂਖਰੇ ਧਰਮਾਂ ਦੇ ਤੌਰ ‘ਤੇ ਮਾਨਤਾ ਦੇਣ ਦਾ ਰਾਹ ਖੁੱਲ ਜਾਵੇਗਾ।ਇਹ ਇੱਕ ਸੁਨਹਿਰੀ ਮੌਕਾ ਹੈ, ਜਿਹੜਾ ਕਿ ਸਿੱਖ ਆਗੂਆਂ ਨੂੰ ਆਪਣੇ ਹੱਥੋਂ ਨਹੀਂ ਗੁਆਉਣਾ ਚਾਹੀਦਾ।
      ਪਾਕਿਸਤਾਨ ਵੱਲੋਂ  ੧੯੦੯ ਦੇ ਆਨੰਦ ਮੈਰੇਜ਼ ਐਕਟ ਨੂੰ ਖ਼ਤਮ ਕਰਕੇ ੨੦੦੮ ਵਿਚ ਵਿਸਥਾਰ ਸਹਿਤ ਨਵਾਂ ਆਨੰਦ ਮੈਰੇਜ ਐਕਟ ਪਾਸ ਕੀਤਾ ਜਿਸ ਦੀਆਂ ੩੨ ਧਾਰਾਵਾਂ ਹਨ ਕਿਉਂਕਿ ੧੯੦੯ ਦਾ ਕਾਨੂੰਨ ਅਜੋਕੇ ਸਮੇਂ ਦੀਆਂ ਲੋੜਾਂ ਪੂਰੀਆਂ ਨਹੀਂ ਕਰਦਾ। ਭਾਰਤ ਸਰਕਾਰ ਨੂੰ ਵੀ ਅਜਿਹਾ ਵਿਸਥਾਰ ਸਹਿਤ ਕਾਨੂੰਨ ਬਨਾਉਣਾ ਚਾਹੀਦਾ ਹੈ ਨਾ ਕਿ ਲੰਗੜਾ ਕਾਨੂੰਨ ਜੋ ਕਿ ਰਾਜ ਸਭਾ ਵਿਚ ਪੇਸ਼ ਕੀਤਾ ਗਿਆ ਹੈ।ਸਿੱਖ ਵਿਦਵਾਨ ਸ.ਗੁਰਤੇਜ ਸਿੰਘ  ਨੇ ਯੂ ਪੀ ਏ ਦੀ ਚੇਅਰਪਰਸਨ ਸ੍ਰੀ ਮਤੀ ਸੋਨੀਆ ਗਾਂਧੀ ਤੇ ਲੋਕ ਸਭਾ ਦੇ ਮੈਂਬਰਾਂ ਨੂੰ ਸਿੱਖ ਮੈਰਿਜ ਐਕਟ ੨੦੧੨ ਦਾ ਖ਼ਰੜਾ ਭੇਜਿਆ ਹੈ ਜਿਸ ਦੀਆਂ ੩੨ ਧਾਰਾਵਾਂ ਹਨ। ਉਨ•ਾਂ ਸਿੱਖ ਦੀ ਪ੍ਰੀਭਾਸ਼ਾ ਤੇ ਵਿਆਖਿਆ, ਆਨੰਦ ਕਾਰਜ਼ ਦੀ ਪ੍ਰੀਭਾਸ਼ਾ,ਵਿਆਹ ਦੀਆਂ ਸ਼ਰਤਾਂ, ਵਿਆਹ ਦੀ ਰਜਿਸਟਰੇਸ਼ਨ,ਤਲਾਕ ,ਮੁੜ ਵਿਆਹ ਅਤੇ ਹੋਰ ਮੈਰਿਜ ਐਕਟ ਨਾਲ ਸਬੰਧਿਤ ਗੱਲਾਂ ‘ਤੇ ਵਿਸਥਾਰ ਨਾਲ ਚਾਨਣਾ ਪਾਇਆ ਹੈ।ਅਜਿਹਾ ਕਰਦੇ ਸਮੇਂ ਉਨ•ਾਂ ਨੇ ਵੱਖ ਵੱਖ ਦੇਸ਼ਾਂ ਅਤੇ ਧਰਮਾਂ ਦੇ ਕਾਨੂੰਨਾਂ ਨੂੰ ਆਪਣੇ ਸਨਮੁਖ ਰਖਿਆ ਲੱਗਦਾ ਹੈ।ਉਨ•ਾਂ ਨੇ ਅਜਿਹਾ ਕਾਨੂੰਨ ਇਸ ਸਮੇਂ ਚਲ ਰਹਿ ਅਜਲਾਸ ਵਿਚ ਪਾਸ ਕਰਾਉਣ ਦੀ ਅਪੀਲ ਕੀਤੀ ਹੈ।ਉਹ ਚੰਡੀਗੜ• ਰਹਿੰਦੇ ਹਨ ਤੇ ਉਨ•ਾਂ ਨਾਲ ਪਾਠਕ ਇਸ ਬਾਰੇ ਉਨ•ਾਂ ਦੇ ਮੋਬਾਇਲ ‘ਤੇ ੯੧- ੯੪੧੭੮ ੭੧੭੪੨ ਨੰਬਰ ‘ਤੇ ਸੰਪਰਕ ਕਰ ਸਕਦੇ ਹਨ।ਖਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿਸੀਪਲ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਕਾਨੂੰਨ ਦੇ ਪ੍ਰੋਫ਼ੈਸਰ ਰਹਿ ਹਨ ਨੇ ਵੀ ਅਜਿਹੇ  ਹੀ ਕਾਨੂੰਨ ਦਾ ਖਰੜਾ ਬਣਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਹੈ।ਉਹ ਹੋਰ ਸਲਾਹ ਮਸ਼ਵਰੇ ਪਿੱਛੌਂ ਇਸ ਨੂੰ ਪ੍ਰਧਾਨ ਮੰਤਰੀ ਤੇ ਹੋਰਨਾਂ ਨੂੰ ਭੇਜਣਗੇ।ਉਨ•ਾਂ ਨਾਲ ਉਨ•ਾਂ ਦੇ ਮੋਬਾਇਲ ਨੰਬਰ ੯੮੧੪੫੧੮੮੭੭ ਤੇ ਸੰਪਰਕ ਕੀਤਾ ਜਾ ਸਕਦਾ ਹੈ। ਜਿੱਥੋਂ ਤੀਕ ਤਲਾਕ ਦਾ ਸਬੰਧ ਹੈ,ਇਸ ਬਗੈਰ ਕੋਈ ਵੀ ਕਾਨੂੰਨ ਨਹੀਂ ਬਣ ਸਕਦਾ।ਪਾਕਿਸਤਾਨ ਵਿਚ ਵੀ ਜਿਹੜਾ ਕਾਨੂੰਨ ੨੦੦੮ ਵਿਚ ਬਣਾਇਆ ਗਿਆ ਹੈ, ਉਸ ਵਿਚ ਵੀ ਤਲਾਕ ਦਾ ਜਿਕਰ ਹੈ ।

Translate »