May 14, 2012 admin

ਸ਼ਹਿਰਾਂ ਤੇ ਕਸਬਿਆਂ ਦੇ ਮੁਕੰਮਲ ਵਿਕਾਸ ਲਈ 8500 ਕਰੋੜ ਰੁਪਏ ਖਰਚੇ ਜਾਣਗੇ: ਭਗਤ ਚੁੰਨੀ ਲਾਲ

• ਮੁੱਖ ਮੰਤਰੀ ਵੱਲੋਂ 6 ਮੈਗਾ ਪ੍ਰਾਜੈਕਟਾਂ ਲਈ 993.18 ਕਰੋੜ ਦੀ ਰਾਸ਼ੀ ਹੋਈ ਮਨਜੂਰ
• ਮੌਜੂਦਾ ਵਿੱਤੀ ਵਰ•ੇ ਦੇ ਅੰਤ ਤੱਕ ਸਾਰੇ ਸ਼ਹਿਰਾਂ ਤੇ ਕਸਬਿਆਂ ਨੂੰ 100 ਫੀਸਦੀ ਸਾਫ ਪੀਣ ਵਾਲਾ ਪਾਣੀ, ਸਟਰੀਟ ਲਾਈਟਾਂ, ਸਾਫ ਸੁਥਰੀਆਂ ਸੜਕਾਂ ਤੇ ਸੀਵਰੇਜ ਦਾ ਮੁਕੰਮਲ ਕੰਮ ਹੋਵੇਗਾ।
• ਨਗਰ ਨਿਗਮਾਂ ਤੇ ਕੌਂਸਲਾਂ ਨੂੰ 363 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਦਿੱਤੀ

ਚੰਡੀਗੜ•, 14 ਮਈ : ਪਿੰਡਾਂ ਤੋਂ ਕਸਬਿਆਂ ਅਤੇ ਕਸਬਿਆਂ ਤੋਂ ਸ਼ਹਿਰਾਂ ਵੱਲ ਵਧਦੇ ਪਰਵਾਸ ਨੂੰ ਦੇਖਦਿਆਂ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਦੇ ਸਮੂਹ ਕਸਬਿਆਂ ਤੇ ਸ਼ਹਿਰਾਂ ਦੇ ਮੁਕੰਮਲ ਵਿਕਾਸ ਲਈ 8500 ਕਰੋੜ ਰੁਪਏ ਖਰਚੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਭਗਤ ਚੁੰਨੀ ਲਾਲ ਨੇ ਦੱਸਿਆ ਕਿ ਸ਼ਹਿਰਾਂ ਵਿੱਚ ਵਧਦੀ ਵਸੋਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸ਼ਹਿਰੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ 8500 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ ਤਾਂ ਜੋ ਸ਼ਹਿਰੀਆਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਾ ਆਵੇ।
ਭਗਤ ਚੁੰਨੀ ਲਾਲ ਨੇ ਦੱਸਿਆ ਕਿ ਮਾਰਚ 2013 ਤੱਕ ਪੰਜਾਬ ਦੇ ਸਮੂਹ ਕਸਬਿਆਂ ਤੇ ਸ਼ਹਿਰਾਂ ਨੂੰ 100 ਫੀਸਦੀ ਸਾਫ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਇਆ ਜਾਵੇਗ। ਇਸ ਤੋਂ ਇਲਾਵਾ ਸੜਕਾਂ, ਸਟਰੀਟ ਲਾਈਟਾਂ ਅਤੇ ਸੀਵਰੇਜ ਦਾ ਮੁਕੰਮਲ ਪ੍ਰਬੰਧ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਵੱਲ ਖਾਸ ਤਵੱਜੋਂ ਦੇ ਰਹੇ ਹਨ ਅਤੇ ਇਸੇ ਤਹਿਤ ਸ਼ਹਿਰਾਂ ਦੇ ਲੋਕਾਂ ਨੂੰ ਉਚ ਮਿਆਰੀ ਸਹੂਲਤਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 6 ਮੈਗਾ ਪ੍ਰਾਜੈਕਟਾਂ ਬਣਾਏ ਗਏ ਹਨ। ਮੁੱਖ ਮੰਤਰੀ ਵੱਲੋਂ ਇਨ•ਾਂ ਮੈਗਾ ਪ੍ਰਾਜੈਕਟਾਂ ਲਈ 993.18 ਕਰੋੜ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ 5 ਨਗਰ ਨਿਗਮਾਂ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਤੇ ਬਠਿੰਡਾ ਅਤੇ 45 ਨਗਰ ਕੌਂਸਲਾਂ ਲਈ 1100 ਕਰੋੜ ਰੁਪਏ ਦੇ ਬਜਟ ਤਿਆਰ ਕੀਤਾ ਗਿਆ ਹੈ ਜਿਸ ਵਿੱਚੋਂ 410 ਕਰੋੜ ਰੁਪਏ ਦੀ ਰਾਸ਼ੀ ਨਗਰ ਨਿਗਮਾਂ ਤੇ ਕੌਂਸਲਾਂ ਨੂੰ ਪਹਿਲੀ ਕਿਸ਼ਤ ਵਜੋਂ ਜਾਰੀ ਹੋ ਚੁੱਕੀ ਹੈ ਅਤੇ ਜਲਦ ਹੀ ਬਾਕੀ ਰਾਸ਼ੀ ਜਾਰੀ ਕੀਤੀ ਜਾਵੇਗਾ। ਭਗਤ ਚੁੰਨੀ ਲਾਲ ਨੇ ਨਗਰ ਨਿਗਮਾਂ ਤੇ ਕੌਂਸਲਾਂ ਦੇ ਮੇਅਰ/ਪ੍ਰਧਾਨ ਸਮੇਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਾਰੀ ਕੀਤੀ ਰਾਸ਼ੀ ਸਹੀ ਥਾਂ ‘ਤੇ ਖਰਚ ਕੀਤੀ ਜਾਣੀ ਹੈ। ਜਿਹੜੀ ਰਾਸ਼ੀ ਜਿਸ ਕੰਮ ਲਈ ਜਾਰੀ ਹੋਈ ਹੈ ਉਹ ਸਾਰੀ ਉਸੇ ਪ੍ਰਾਜੈਕਟ ‘ਤੇ ਖਰਚੀ ਜਾਵੇ। ਉਨ•ਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਕਿਸੇ ਕਿਸਮ ਦੀ ਅਣਗਹਿਲੀ ਅਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਕਿਸੇ ਵੀ ਦੋਸ਼ੀ ਅਧਿਕਾਰੀ ਜਾਂ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

Translate »