May 14, 2012 admin

ਅਨਿਲ ਜੋਸ਼ੀ ਨੇ 50 ਲੱਖ ਦੀ ਲਾਗਤ ਨਾਲ ਲੱਗੇ 2 ਟਿਊਬਵੈੱਲਾਂ ਦਾ ਕੀਤਾ ਉਦਘਾਟਨ

ਨਗਰ ਨਿਗਮ ਚੋਣਾਂ ਵਿੱਚ ਹੂੰਝਾਫੇਰ ਜਿੱਤ ਹਾਸਲ ਕਰਾਂਗੇ : ਜੋਸ਼ੀ
ਅੰਮ੍ਰਿਤਸਰ, 14 ਮਈ  : ਪੰਜਾਬ ਸਰਕਾਰ ਵੱਲੋਂ ਜਲ-ਘਰ ਬਣਾ ਕੇ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਜਿਨ•ਾਂ ਖੇਤਰਾਂ ਦਾ ਜ਼ਮੀਨ ਹੇਠਲਾ ਪਾਣੀ ਪ੍ਰਦੂਸ਼ਤ ਹੋ ਗਿਆ ਹੈ ਉਹਨਾਂ ਖੇਤਰਾਂ ਵਿੱਚ ਲੋਕਾਂ ਨੂੰ ਸ਼ੁੱਧ ਪਾਣੀ ਦੇਣ ਲਈ ਆਰ.ਓ. ਸਿਸਟਮ ਵੀ ਲਗਾਏ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਅੰਮ੍ਰਿਤਸਰ ਦੇ ਸ਼ਾਸਤਰੀ ਨਗਰ ਅਤੇ ਨਹਿਰੂ ਕਾਲੌਨੀ ਵਿਖੇ 50 ਲੱਖ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਲਈ ਲਗਾਏ 2 ਟਿਊਬਵੈੱਲਾਂ ਦਾ ਉਦਘਾਟਨ ਕਰਨ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦੀ ਲੋਕਾਂ ਨੂੰ ਸ਼ੁੱਧ ਅਤੇ ਸਾਫ ਪਾਣੀ ਦੇਣਾ ਪਹਿਲੀ ਤਰਜੀਹ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਲਈ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਸ੍ਰੀ ਜੋਸ਼ੀ ਨੇ ਆਪਣੇ ਹਲਕੇ ਵਿੱਚ ਸ਼ੁਰੂ ਕੀਤੇ ਵਿਕਾਸ ਕੰਮਾਂ ਦਾ ਜਿਕਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਕਰੋੜ ਰੁਪਏ ਦੇ ਟੈਂਡਰ ਲੱਗ ਗਏ ਹਨ ਅਤੇ ਜਲਦੀ ਹੀ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੀ ਰਾਜ ਸਰਕਾਰ ਨੇ ਪੰਜਾਬ ਦਾ ਰਿਕਾਰਡ ਵਿਕਾਸ ਕੀਤਾ ਸੀ ਜਿਸ ਦੀ ਬਦੌਲਤ ਸੂਬੇ ਦੇ ਲੋਕਾਂ ਨੇ ਅਕਾਲੀ-ਭਾਜਪਾ ਸਰਕਾਰ ਨੂੰ ਮੁੜ ਸੱਤਾ ਵਿੱਚ ਲਿਆ ਕੇ ਉਹਨਾਂ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਵਿੱਚ ਯਕੀਨ ਕੀਤਾ ਹੈ।
ਇਸ ਮੌਕੇ ਇਕੱਤਰ ਲੋਕਾਂ ਦਾ ਧੰਨਵਾਦ ਕਰਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਹਮੇਸ਼ਾਂ ਰਿਣੀ ਰਹਿਣਗੇ ਜਿਨ•ਾਂ ਨੇ ਉਹਨਾਂ ਦੇ ਕੰਮਾਂ ਵਿੱਚ ਭਰੋਸਾ ਪ੍ਰਗਟ ਕਰਦਿਆਂ ਹੋਇਆਂ ਉਹਨਾਂ ਨੂੰ ਦੁਬਾਰਾ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਹਨਾਂ ਹਲਕੇ ਦੇ ਕੌਂਸਲਰਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਵਿੱਚ ਬਹੁਤ ਵੱਡਾ ਯੋਗਦਾਨ ਹੈ ਅਤੇ ਉਹ ਜਿਥੇ ਆਪਣੇ ਪੱਧਰ ‘ਤੇ ਆਪਣੇ-ਆਪਣੇ ਵਰਡਾਂ ਦੇ ਵਿਕਾਸ ਲਈ ਤੱਤਪਰ ਰਹਿੰਦੇ ਹਨ ਉਥੇ ਉਹਨਾਂ ਵੱਲੋਂ ਆਪਣੀਆਂ ਮੁਸ਼ਕਲਾਂ ਤੋਂ ਉਹਨਾਂ ਨੂੰ ਵੀ ਜਾਣੂ ਕਰਵਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਗਰ ਨਿਗਮ ਦੀ ਚੋਣਾਂ ਵੀ ਅਕਾਲੀ-ਭਾਜਪਾ ਵੱਲੋਂ ਵਿਕਾਸ ਅਤੇ ਭਾਈਚਾਰਕ ਸਾਂਝ ਦੇ ਮੁੱਦੇ ‘ਤੇ ਰਲ ਕੇ ਲੜੀਆਂ ਜਾਣਗੀਆਂ ਅਤੇ ਦੋਵੇਂ ਭਾਈਵਾਲ ਪਾਰਟੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਹੂੰਝਾਫੇਰ ਜਿੱਤ ਹਾਸਲ ਕਰਨਗੀਆਂ। ਟਿਊਬਵੈੱਲ ਦੇ ਉਦਘਾਟਨ ਤੋਂ ਬਾਅਦ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਸਥਾਨਕ ਸਰਕਟ ਹਾਊਸ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਮੌਕੇ ‘ਤੇ ਹਾਜ਼ਰ ਅਧਿਕਾਰੀਆਂ ਨੂੰ ਇਹਨਾਂ ਦੇ ਹੱਲ ਨਿਰਦੇਸ਼ ਦਿੱਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਖਸ਼ੀ ਰਾਮ, ਰਾਮ ਅਰੋੜਾ, ਕੇਵਲ ਕ੍ਰਿਸ਼ਨ, ਸ਼ਕਤੀ ਭਾਟੀਆ, ਅਸ਼ੋਕ ਗੁਪਤਾ, ਸ਼ਸ਼ੀ ਭਾਰਦਵਾਜ, ਰਾਜ ਕੁਮਾਰ, ਅਜੇ ਅਰੋੜਾ, ਯੁਵਰਾਜ ਸਿੰਘ, ਰਿਸ਼ੀ ਅਰੋੜਾ, ਕਪਿਲ ਖੇੜਾ ਅਤੇ ਨਿਰਮਲ ਸਿੰਘ ਸ਼ਾਦਿ ਹਾਜ਼ਰ ਸਨ।

Translate »