ਚੰਡੀਗੜ•, 15 ਮਈ: ਪੰਜਾਬ ਵਿੱਚ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਪਿਛਲੀ ਸ਼ਾਮ ਤੱਕ 1750 ਖਰੀਦ ਕੇਂਦਰਾਂ ਤਂ 12383482 ਟਨ ਤੋਂ ਵੱਧ ਦੀ ਕਣਕ ਦੀ ਖਰੀਦ ਕੀਤੀ ਗਈ ਹੈ।
ਸਰਕਾਰੀ ਬੁਲਾਰੇ ਮੁਤਾਬਿਕ ਹੁਣ ਤੱਕ ਹੋਈ ਕੁੱਲ 12383482 ਟਨ ਕਣਕ ਦੀ ਖਰੀਦ ਵਿਚੋਂ ਸਰਕਾਰੀ ਏਜੰਸੀਆਂ ਨੇ 12299242 ਟਨ ਕਣਕ ਜਦ ਕਿ ਮਿਲ ਮਾਲਕਾਂ ਨੇ 2048 ਟਨ ਕਣਕ ਦੀ ਖਰੀਦ ਕੀਤੀ ਹੈ। ਪਨਸਪ ਨੇ 2802191 (22.63 ਫੀਸਦੀ), ਮਾਰਕਫੈਡ ਨੇ 2728987 (22.04 ਫੀਸਦੀ), ਪਨਗ੍ਰੇਨ ਨੇ 2106955 ਟਨ (17.01 ਫੀਸਦੀ), ਪੰਜਾਬ ਰਾਜ ਗੁਦਾਮ ਨਿਗਮ ਨੇ 1402477 ਟਨ (11.33 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 1397030 ਟਨ (11.28 ਫੀਸਦੀ) ਅਤੇ ਭਾਰਤੀ ਖੁਰਾਕ ਨਿਗਮ ਨੇ 1861602 ਟਨ (15.03 ਫੀਸਦੀ ) ਕਣਕ ਦੀ ਖਰੀਦ ਕੀਤੀ ਹੈ।
ਬੁਲਾਰੇ ਨੇ ਹੋਰ ਦੱਸਿਆ ਕਿ ਜ਼ਿਲ•ਾ ਸੰਗਰੂਰ 1200802 ਟਨ ਕਣਕ ਖਰੀਦ ਕੇ ਸਭ ਤੋਂ ਅੱਗੇ ਚੱਲ ਰਿਹਾ ਹੈ ਜਦਕਿ ਜ਼ਿਲ•ਾ ਲੁਧਿਆਣਾ 1024253 ਟਨ ਕਣਕ ਖਰੀਦ ਕੇ ਦੂਜੇ ਨੰਬਰ ‘ਤੇ ਰਿਹਾ ਅਤੇ ਜ਼ਿਲ•ਾ ਪਟਿਆਲਾ 1017340 ਟਨ ਕਣਕ ਖਰੀਦ ਕੇ ਤੀਜੇ ਨੰਬਰ ‘ਤੇ ਰਿਹਾ।