ਲੁਧਿਆਣਾ: 15 ਮਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਸੰਬੰਧੀ ਇੱਕ ਸਿਖਲਾਈ ਕੋਰਸ ਦਾ ਆਯੋਜਨ ਨਿਰਦੇਸ਼ਕ ਪਸਾਰ ਸਿੱਖਿਆ ਵੱਲੋਂ ਕਿਸਾਨ ਸੇਵਾ ਕੇਂਦਰ ਵਿਖੇ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਖੇਤੀਬਾੜੀ ਵਿਭਾਗ ਤੋਂ ਅਤੇ ਵੱਖ ਵੱਖ ਜ਼ਿਲਿ•ਆਂ ਵਿੱਚ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੇ ਸਾਇੰਸਦਾਨਾਂ ਨੇ ਭਾਗ ਲਿਆ। ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਵਿੱਚ ਨਿਰਦੇਸ਼ਕ ਪਸਾਰ ਸਿੱਖਿਆ ਡਾ: ਮੁਖਤਾਰ ਸਿੰਘ ਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ•ਾਂ ਆਪਣੇ ਭਾਸ਼ਣ ਵਿੱਚ ਬੋਲਦਿਆਂ ਕਿਹਾ ਕਿ ਵੱਧ ਤੋਂ ਵੱਧ ਝਾੜ ਪ੍ਰਾਪਤ ਕਰਨ ਲਈ ਕੁਦਰਤੀ ਸੋਮਿਆਂ ਤੇ ਦਬਾਅ ਵਧ ਰਿਹਾ ਹੈ। ਉਨ•ਾਂ ਇਸ ਮੌਕੇ ਕਿਹਾ ਕਿ ਨਾਈਟਰੋਜਨ ਖਾਦ ਦੀ ਜ਼ਿਆਦਾ ਵਰਤੋਂ ਕਾਰਨ ਜਿਥੇ ਖਰਚਾ ਵਧਦਾ ਹੈ ਉਥੇ ਪਾਣੀ ਅਤੇ ਹਵਾ ਵੀ ਪ੍ਰਦੂਸ਼ਿਤ ਹੁੰਦੀ ਹੈ। ਉਨ•ਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਈਟਰੋਜਨ ਦੀ ਵਧੇਰੇ ਵਰਤੋਂ ਕਾਰਨ ਕੀੜਿਆਂ ਦਾ ਹਮਲਾ ਵੀ ਜ਼ਿਆਦਾ ਹੁੰਦਾ ਹੈ। ਪਾਣੀ ਦਾ ਡਿੱਗਦਾ ਪੱਧਰ ਆਉਣ ਵਾਲੇ ਸਮੇਂ ਲਈ ਇਕ ਗੰਭੀਰ ਚੁਣੌਤੀ ਹੈ। ਉਨ•ਾਂ ਦੱਸਿਆ ਕਿ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਸੰਬੰਧੀ ਪੱਤਾ ਰੰਗ ਚਾਰਟ, ਟੈਂਸ਼ੀਓਮੀਟਰ, ਲੇਜ਼ਰ ਲੈਵਲਰ, ਹੈਪੀ ਸੀਡਰ ਆਦਿ ਦੀ ਸਿਫਾਰਸ਼ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਪੱਤਾ ਰੰਗ ਚਾਰਟ ਨਾਲ ਝੋਨੇ, ਮੱਕੀ ਅਤੇ ਕਣਕ ਵਿੱਚ ਨਾਈਟਰੋਜਨ ਤੱਤ ਬਾਰੇ ਜਾਣਕਾਰੀ ਤਕਨੀਕੀ ਰਾਹ ਨਾਲ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਭੂਮੀ ਵਿਭਾਗ ਦੇ ਮੁਖੀ ਡਾ: ਉਪਕਾਰ ਸਿੰਘ ਸਿਡਾਨਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਪੱਤਾ ਰੰਗ ਚਾਰਟ ਅਤੇ ਟੈਂਸ਼ੀਓਮੀਟਰ ਵਿਭਾਗ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ ਅਤੇ ਸਾਨੂੰ ਵਾਤਾਵਰਨ ਨੂੰ ਸੰਭਾਲਣ ਲਈ ਇਨ•ਾਂ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।