ਚੰਡੀਗੜ•, 15 ਮਈ: ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵੱਡੀ ਸਾਲੀ ਸ਼੍ਰੀਮਤੀ ਧਨੰਤਰ ਕੌਰ ਦਾ ਸੋਮਵਾਰ ਨੂੰ ਲੁਧਿਆਣਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਜਿਗਰ ਦੇ ਕੈਂਸਰ ਕਾਰਨ ਦੇਹਾਂਤ ਹੋ ਜਾਣ ‘ਤੇ ਗਹਿਰੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀਮਤੀ ਧਨੰਤਰ ਕੌਰ 85 ਵਰਿ•ਆਂ ਦੇ ਸਨ ਜੋ ਪਿੱਛੇ ਦੋ ਧੀਆਂ ਅਤੇ ਇੱਕ ਪੁੱਤਰ ਛੱਡ ਗਏ ਹਨ।
ਇੱਕ ਸ਼ੋਕ ਸੁਨੇਹੇ ਵਿੱਚ ਸ. ਬਾਦਲ ਨੇ ਪ੍ਰਧਾਨ ਮੰਤਰੀ ਅਤੇ ਉਨ•ਾਂ ਦੀ ਪਤਨੀ ਸ਼੍ਰੀਮਤੀ ਗੁਰਸ਼ਰਨ ਕੌਰ ਤੋਂ ਇਲਾਵਾ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦੀ ਸਮਰਥਾ ਵੀ ਬਖਸ਼ਣ।