• 4668 ਪੰਚਾਇਤਾਂ ਦੇ ਖਾਤੇ ਹੋਏ ਆਨਲਾਈਨ
• ਬਾਕੀ ਰਹਿੰਦੀਆਂ ਪੰਚਾਇਤਾਂ ਨੂੰ ਵੀ ਜਲਦ ਟੀਚਾ ਪੂਰਾ ਕਰਨ ਦੇ ਦਿੱਤੇ ਨਿਰਦੇਸ਼
• ਆਨਲਾਈਨ ਖਾਤਿਆਂ ਨਾਲ ਪਾਰਦਰਸ਼ਤਾ ਤੇ ਜਵਾਬਦੇਹੀ ਆਵੇਗੀ
ਚੰਡੀਗੜ•, 15 ਮਈ : ਪੰਚਾਇਤਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਲਿਆਉਣ ਲਈ ਪੰਚਾਇਤਾਂ ਦੇ ਖਾਤਿਆਂ ਨੂੰ ਆਨਲਾਈਨ ਕਰਨ ਦਾ ਕੰਮ ਜ਼ੋਰ ਸ਼ੋਰ ਨਾਲ ਸ਼ੁਰੂ ਹੈ ਅਤੇ ਜਲਦੀ ਹੀਂ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਦੇ ਖਾਤੇ ਆਨਲਾਈਨ ਹੋ ਜਾਣਗੇ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਦੱਸਿਆ ਕਿ ਪੰਚਾਇਤਾਂ ਨੂੰ ਮਿਲਣ ਵਾਲੇ ਫੰਡਾਂ ਅਤੇ ਉਨ•ਾਂ ਦੇ ਸਹੀ ਥਾਂ ਖਰਚ ਦੇ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਪੰਚਾਇਤਾਂ ਦੇ ਖਾਤੇ ਆਨਲਾਈਨ ਹੋਣੇ ਬਹੁਤ ਜ਼ਰੂਰੀ ਸੀ।
ਸ. Ðਰੱਖੜਾ ਨੇ ਦੱਸਿਆ ਕਿ ਪੰਚਾਇਤਾਂ ਨੂੰ ਜਵਾਬਦੇਹ ਕਰਨ ਅਤੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਲਈ ਪੰਚਾਇਤ ਖਾਤਿਆਂ ਨੂੰ ਆਨਲਾਈਨ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਸਮੇਂ ਪੰਜਾਬ ਦੀਆਂ 20 ਜ਼ਿਲ•ਾ ਪ੍ਰੀਸ਼ਦਾਂ ਅਤੇ 142 ਬਲਾਕ ਸਮਿਤੀਆਂ ਵਿੱਚ ਆਨਲਾਈਨ ਦਾ ਕੰਮ ਚੱਲ ਰਿਹਾ ਹੈ। ਹੁਣ ਤੱਕ ਪੰਜਾਬ ਦੇ ਕੁੱਲ 12776 ਪਿੰਡਾਂ ਵਿੱਚੋਂ 4668 ਪਿੰਡਾਂ ਦੀਆਂ ਪੰਚਾਇਤਾਂ ਦੇ ਖਾਤੇ ਆਨਲਾਈਨ ਹੋ ਗਏ ਹਨ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਬਾਰੀ ਰਹਿੰਦੀਆਂ ਪੰਚਾਇਤਾਂ ਦੇ ਖਾਤੇ ਵੀ ਜਲਦ ਆਨਲਾਈਨ ਕਰਨ ਲਈ ਸਬੰਧਤ ਪੰਚਾਇਤਾਂ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਖਾਤਿਆਂ ਦੇ 100 ਫੀਸਦੀ ਆਨਲਾਈਨ ਦਾ ਟੀਚਾ ਪੂਰਾ ਕੀਤਾ ਜਾ ਸਕੇ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ 63 ਫੀਸਦੀ ਅਬਾਦੀ ਪਿੰਡਾਂ ਵਿੱਚ ਰਹਿੰਦੀ ਹੈ ਅਤੇ ਖੁਸ਼ਹਾਲ ਸੂਬੇ ਲਈ ਪਿੰਡਾਂ ਦੀ ਨੁਹਾਰ ਬਦਲਣੀ ਜ਼ਰੂਰੀ ਹੈ। ਉਨ•ਾਂ ਪੰਚਾਇਤਾਂ ਨੂੰ ਅੱਗੇ ਹੋ ਕੇ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਹਰ ਸੰਭਵ ਮੱਦਦ ਕੀਤੀ ਜਾਵੇਗੀ ਪਰ ਇਸ ਲਈ ਪੰਚਾਇਤਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਕਾਸ ਕਾਰਜਾਂ ਲਈ ਮਿਲਣ ਵਾਲੇ ਫੰਡਾਂ ਦੀ ਸਹੀ ਵਰਤੋਂ ਕਰਨ। ਸ. ਰੱਖੜਾ ਨੇ ਕਿਹਾ ਕਿ ਪੰਚਾਇਤ ਖਾਤਿਆਂ ਦੇ ਆਨਲਾਈਨ ਹੋਣ ਨਾਲ ਕੰਮਾਂ ਵਿੱਚ ਤੇਜ਼ੀ ਆਵੇਗੀ।