May 15, 2012 admin

ਮੁਫ਼ਤ ਪਸ਼ੂ ਰੋਗ ਨਿਵਾਰਨ ਕੈਂਪਾਂ ਦਾ ਸੂਬਾ ਪੱਧਰੀ ਸਮਾਰੋਹ ਕੱਲ, ਪਸ਼ੂਆਂ ਨੂੰ ਰੋਗ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਹੋਵੇਗੀ ਸ਼ੁਰੂਆਤ

• ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ  ਮੰਤਰੀ ਰਣੀਕੇ ਕਰਨਗੇ ਕੈਂਪ ਦਾ ਉਦਘਾਟਨ
• ਪਸ਼ੂਆਂ ਨੂੰ ਰੋਗ ਮੁਕਤ ਕਰਨ ਲਈ ਮਹੀਨਾ ਭਰ ਚੱਲੇਗੀ ਮੁਹਿੰਮ

ਚੰਡੀਗੜ•, 15 ਮਈ : ਸੂਬੇ ਅੰਦਰ ਪਸ਼ੂਆਂ ਨੂੰ ਰੋਗ ਮੁਕਤ ਕਰਨ ਲਈ ਇਕ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 16 ਮਈ ਨੂੰ ਪਟਿਆਲਾ ਜ਼ਿਲ•ੇ ਦੇ ਪਿੰਡ ਕਲਿਆਣ ਵਿਖੇ ਪਸ਼ੂ ਰੋਗ ਨਿਵਾਰਣ ਕੈਂਪਾਂ ਦੀ ਸ਼ੁਰੂਆਤ ਕਰਨ ਲਈ ਰਾਜ ਪੱਧਰੀ ਸਮਾਰੋਹ ਕਰਵਾਇਆ ਜਾ ਰਿਹਾ ਹੈ। ।
ਇਹ ਜਾਣਕਾਰੀ ਦਿੰਦਿਆਂ ਵਿਭਾਗ ਦੇ ਡਾਇਰੈਕਟਰ ਡਾ. ਐਚ. ਐਸ. ਸੰਧਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਲੋਂ ਸੂਬੇ ਦੇ ਪਸ਼ੂ ਪਾਲਣ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਦੀ ਸੁਯੋਗ ਅਗਵਾਈ ਹੇਠ  ਮਈ ਮਹੀਨੇ ਨੂੰ ਰਾਜ ਦੇ ਦੁਧਾਰੂ ਪਸ਼ੂਆਂ ਨੂੰ ਰੋਗ ਮੁਕਤ ਕਰਨ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੈਟਨਰੀ ਅਫ਼ਸਰ ਰਾਜ ਭਰ ‘ਚ ਇਸ ਮਹੀਨੇ ਦੌਰਾਨ ਪਸ਼ੂਆਂ ਨੂੰ ਮੂੰਹ ਖੁਰ ਦੀ ਬਿਮਾਰੀ ਦੀ ਰੋਕਥਾਮ ਸਬੰਧੀ ਵੈਕਸੀਨ ਦੇ ਟੀਕੇ ਮੁਫ਼ਤ ਲਾਉਣਗੇ ਅਤੇ ਵਿਭਾਗ ਦੀਆਂ ਪਸ਼ੂਆਂ ਬਾਰੇ ਲੋਕ ਭਲਾਈ ਸਕੀਮਾਂ ਤੋਂ ਜਾਣੂ ਕਰਵਾਉਣਗੇ ਅਤੇ ਜਾਨਵਰਾਂ ਦੀਆਂ ਹੋਰ ਬਿਮਾਰੀਆਂ ਦਾ ਮੁਫ਼ਤ ਇਲਾਜ ਕਰਨਗੇ। ਡਾ. ਸੰਧਾ ਨੇ ਪਸ਼ੂ ਪਾਲਕਾਂ ਨੂੰ ਇਸ ਕੈਂਪ ਦਾ ਲਾਹਾ ਲੈਣ ਲਈ ਵੱਧ ਚੜ• ਕੇ ਪਹੁੰਚਣ ਦੀ ਅਪੀਲ ਕੀਤੀ ਹੈ।
ਵਿਭਾਗ ਦੇ ਡਾਇਰੈਕਟਰ ਡਾ. ਐਚ.ਐਸ. ਸੰਧਾ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਰੋਹ ਦੌਰਾਨ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਅਨੁਸੂਚਿਤ ਤੇ ਪੱਛੜੀਆਂ ਜਾਤਾਂ ਦੀ ਭਲਾਈ ਬਾਰੇ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦੋਂਕਿ ਪ੍ਰਧਾਨਗੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਕਰਨਗੇ ਡਾ. ਸੰਧਾ ਨੇ ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਸ. ਰਣੀਕੇ ਪੰਜਾਬ ਦੇ ਸਾਰੇ ਜ਼ਿਲਿਆਂ ‘ਚ ਪਸ਼ੂ ਪਾਲਣ ਵਿਭਾਗ ਵੱਲੋਂ ਭੇਜੀਆਂ ਜਾਣ ਵਾਲੀਆਂ ਮੁਫ਼ਤ ਪਸ਼ੂ ਰੋਗ ਨਿਵਾਰਨ ਕੈਂਪਾਂ ਦੀਆਂ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।
ਉਨ•ਾਂ ਅੱਗੇ ਦੱਸਿਆ ਕਿ 16 ਮਈ ਨੂੰ ਹੋ ਰਹੇ ਇਸ ਸਮਾਰੋਹ ਦੌਰਾਨ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਬਾਰੇ ਵੀ ਲੋਕਾਂ ਜਾਣੂ ਕਰਵਾਇਆ ਜਾਵੇਗਾ।

Translate »