May 16, 2012 admin

8 ਪਿੰਡਾਂ ਦੀਆਂ ਮਹਿਲਾਂ ਮੰਡਲਾਂ ਨੂੰ ਭਾਂਡਿਆਂ ਦੀਆਂ ਵੇਲਾਂ ਦਿੱਤਿਆਂ ਗਈਆਂ

ਪੰਜਾਬ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਬਚਨਬੱਧ ਹੈ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ-ਚੰਦੂਮਾਜਰਾ
ਫ਼ਤਹਿਗੜ੍ਹ ਸਾਹਿਬ, 16 ਮਈ : ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿੰਡ ਜਖਵਾਲੀ ਵਿਚ 8 ਪਿੰਡਾਂ ਦੀਆਂ ਮਹਿਲਾਂ ਮੰਡਲਾਂ ਨੂੰ ਭਾਂਡਿਆਂ ਦੀਆਂ ਵੇਲਾਂ ਤਕਸੀਮ ਕਰਨ ਮੌਕੇ ਬੋਲਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਹੋਂਦ ਵਿਚ ਆਈ ਤਾਂ ਪੰਜਾਬ ਦੇ ਹਰ ਵਰਗ ਨੂੰ ਰਾਹਤ ਮਿਲੀ ਹੈ ਜਦੋਂਕਿ ਕਾਂਗਰਸ ਸਰਕਾਰਾਂ ਸਮੇਂ ਉਨ੍ਹਾਂ ਗ਼ਰੀਬ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਆਪਣੀਆਂ ਤਜੌਰੀਆਂ ਭਰਨ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੀਆਂ ਲੂੰਬੜ ਚਾਲਾਂ ਤੋਂ ਸੁਚੇਤ ਰਹਿਣ ਅਤੇ ਅਕਾਲੀ-ਭਾਜਪਾ ਗੱਠਜੋੜ ਦਾ ਡਟ ਕੇ ਸਾਥ ਦੇਣ। ਇਸ ਮੌਕੇ ਉਨ੍ਹਾਂ ਇਲਾਕੇ ਦੀ ਔਰਤਾਂ ਨੂੰ ਸੱਦਾ ਦਿੱਤਾ ਕਿ ਉਹ ਧਾਰਮਿਕ ਤੇ ਪਰਿਵਾਰਕ ਜਿੰਮੇਵਾਰੀਆਂ ਤੋਂ ਇਲਾਵਾ ਸਮਾਜ ਵਿੱਚ ਪਣਪ ਰਹੀਆਂ ਹੋਰ ਸਮਾਜਿਕ ਬੁਰਾਈਆਂ ਜਿਵੇਂ ਕਿ ਭਰੂਣ ਹੱਤਿਆ, ਦਹੇਜ ਪ੍ਰਥਾ ਤੇ ਨਸ਼ਿਆਂ ਵਰਗੀਆਂ ਬੁਰਾਈਆਂ ਨੂੰ ਦੂਰ ਕਰਨ ਲਈ ਮੋਹਰੀ ਭੂਮਿਕਾ ਨਿਭਾਉਣ ਲਈ ਅੱਗੇ ਆਉਣ। ਪ੍ਰੋ: ਚੰਦੂਮਾਜਰਾ ਨੇ ਕਿਹਾ ਕਿ ਔਰਤਾਂ ਦਾ ਸਮਾਜ ਦੀ ਉਸਾਰੀ ਵਿੱਚ ਬਹੁਤ ਵੱਡਾ ਯੋਗਦਾਨ ਹੈ, ਇਸ ਲਈ ਉਨ੍ਹਾਂ ਨੂੰ ਉਸਾਰੀ ਭੂਮਿਕਾ ਅਦਾ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਿਨ੍ਹਾਂ ਨੂੰ ਜਲਦੀ ਹੀ ਪੂਰਾ ਕਰਨ ਦਾ ਭਰੋਸਾ ਦਿੱਤਾ ਅਤੇ ਬਾਕੀ ਪਿੰਡਾਂ ਦੀਆਂ ਮਹਿਲਾਂ ਮੰਡਲਾਂ ਨੂੰ ਵੀ ਇਹ ਸਹੂਲਤ ਜਲਦੀ ਦੇਣ ਅਤੇ ਪਿੰਡਾਂ ਦੀਆਂ ਫਿਰਨੀਆਂ ਨੂੰ ਪੱਕੀਆਂ ਕਰਨ ਦਾ ਵੀ ਐਲਾਨ ਕੀਤਾ। ਇਸ ਮੌਕੇ ਪ੍ਰੋ: ਚੰਦੂਮਾਜਰਾ ਨੇ ਪਿੰਡ ਹਰਨਾ, ਚੌਲਟੀ ਖੇੜੀ, ਭੰਮਾਰਸੀ ਜੇਰ, ਜਖ਼ਵਾਲੀ, ਤਰਖਾਣ ਮਾਜਰਾ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਸਮਾਗਮ ਵਿਚ ਇਸ ਮੌਕੇ ਪਿੰਡ ਮੂਲੈਪੁਰ ਸੁਸਾਇਟੀ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਅਜਾਇਬ ਸਿੰਘ ਜਖਵਾਲੀ ਨੇ ਮੁੱਖ-ਮਹਿਮਾਨ ਅਤੇ ਪਤਵੰਤਿਆਂ ਨੂੰ ਜੀ ਆਇਆ ਨੂੰ ਕਿਹਾ।  ਹੋਰਨਾਂ ਤੋਂ ਇਲਾਵਾ ਸਹਿਕਾਰੀ ਬੈਕ ਦੇ ਡਾਇਰੈਕਟਰ ਬਲਜੀਤ ਸਿੰਘ ਭੁੱਟਾ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਜਖਵਾਲੀ, ਕਰਨਪ੍ਰੀਤ ਸਿੰਘ, ਪਿੰਡ ਸਰਾਣਾਂ ਦੇ ਸਰਪੰਚ ਲਖਵੀਰ ਸਿੰਘ, ਗੁਰਦਵਾਰਾ ਕਮੇਟੀ ਜਖਵਾਲੀ ਦੇ ਪ੍ਰਧਾਨ ਧਰਮਿੰਦਰ ਸਿੰਘ, ਬਲਾਕ ਸੰਮਤੀ ਸਰਹਿੰਦ ਦੇ ਸਾਬਕਾ ਚੇਅਰਮੈਨ ਮਨਦੀਪ ਸਿੰਘ ਤਰਖਾਣ ਮਾਜਰਾ, ਹਰਪਾਲ ਸਿੰਘ ਪੰਜੋਲਾ, ਦਲਬਾਰਾ ਸਿੰਘ ਪੰਜੋਲੀ, ਜਗਤਾਰ ਸਿੰਘ ਗੁਣੀਆਂ ਮਾਜਰਾ, ਮੇਘ ਸਿੰਘ ਮਾਲਾਂਹੇੜ੍ਹੀ, ਹਰਮੇਸ ਸਿੰਘ ਸਰਪੰਚ ਛੰਨਾਂ, ਬਲਕਾਰ ਸਿੰਘ ਲਾਲੀ ਹੱਲੋਤਾਲੀ, ਬਲਾਕ ਸੰਮਤੀ ਮੈਂਬਰ ਦਿਲਬਾਗ ਸਿੰਘ ਬਦੌਛੀ, ਸਰਕਲ ਮੂਲੈਪੁਰ ਦੇ ਪ੍ਰਧਾਨ ਕੁਲਵੰਤ ਸਿੰਘ ਖਰੌੜ੍ਹਾ, ਜ਼ੈਲਦਾਰ ਵਰਿੰਦਰ ਸਿੰਘ ਧਤੌਦਾ, ਰਘਵੀਰ ਸਿੰਘ ਚੁੰਨੀ ਮਾਜਰਾ, ਨੰਬਰਦਾਰ ਗੁਰਦੀਪ ਸਿੰਘ, ਮਹਿਲਾ ਮੰਡਲ ਦੀ ਬੀਬੀ ਮਨਜੀਤ ਕੌਰ, ਪਰਮਜੀਤ ਕੌਰ, ਸੁਰਜੀਤ ਕੌਰ, ਕੁਲਦੀਪ ਕੌਰ ਆਦਿ ਹਾਜ਼ਰ ਸਨ।

Translate »