May 17, 2012 admin

ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲੇ ਤੁਰੰਤ ਲਾਗੂ ਕਰਕੇ ਅਧਿਸੂਚਨਾ ਜਾਰੀ ਕਰਨ ਦੇ ਆਦੇਸ਼

ਲੰਬਿਤ ਪਏ ਫੈਸਲਿਆਂ ਬਾਰੇ ਵਿਭਾਗਾਂ ਤੋਂ ਰਿਪੋਰਟ ਮੰਗੀ
ਚੰਡੀਗੜ੍ਹ, 17 ਮਈ:  ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਵਿਭਾਗਾਂ ਨੂੰ ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲਿਆਂ ਨੂੰ ਤੁਰੰਤ ਲਾਗੂ ਕਰਕੇ ਤੁਰੰਤ ਅਧਿਸੂਚਨਾ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।      
       ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲਿਆਂ ਨੂੰ ਕਈ ਵਿਭਾਗਾਂ ਵੱਲੋਂ ਲਾਗੂ ਕਰਨ ਵਿੱਚ ਅਣ ਉਚਿਤ ਦੇਰੀ ਕੀਤੀ ਜਾਂਦੀ ਹੈ ਜਿਸ ਦੇ ਮੱਦੇਨਜ਼ਰ ਸਰਕਾਰ ਨੇ ਉਨ੍ਹਾਂ ਨੂੰ ਇਹ ਫੈਸਲੇ ਮੰਤਰੀ ਮੰਡਲ ਮਾਮਲੇ ਸ਼ਾਖਾ ਵੱਲੋਂ ਪੱਤਰ ਜਾਰੀ ਹੋਣ ਦੀ ਮਿਤੀ ਤੋਂ 15 ਦਿਨਾਂ  ਦੇ ਅੰਦਰ-ਅੰਦਰ ਲਾਗੂ ਕਰਕੇ ਅਧਿਸੂਚਨਾ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।
       ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲਿਆਂ ਨੂੰ ਹੇਠਲੇ ਪੱਧਰ ‘ਤੇ ਗੰਭੀਰਤਾ ਨਾਲ ਲਾਗੂ ਨਾ ਕਰਨ ਦਾ ਗੰਭੀਰ ਨੋਂਿਟਸ ਲੈਂਦਿਆਂ ਅਜਿਹੇ ਵਿਭਾਗਾਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਸਰਕਾਰ ਵੱਲੋਂ ਅੱਜ ਸਾਰੇ ਵਿਭਾਗਾਂ ਨੂੰ ਆਦੇਸ਼ ਦੇ ਕੇ ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲਿਆਂ ਅਤੇ ਉਨ੍ਹਾਂ ਵਿੱਚੋਂ ਕਿਹੜੇ ਲੰਬਿਤ ਹਨ ਅਤੇ ਕਿਉਂ ਲੰਬਿਤ ਹਨ, ਬਾਰੇ ਰਿਪੋਰਟ ਮੰਗੀ ਹੈ ਤਾਂ ਕਿ ਮੰਤਰੀ ਮੰਡਲ ਵੱਲੋਂ ਲਏ ਸਾਰੇ ਫੈਸਲਿਆਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੰਬਿਤ ਪਏ ਫੈਸਲਿਆਂ ਵਾਲੇ ਵਿਭਾਗਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Translate »