May 17, 2012 admin

ਪੰਜਾਬ ਸਰਕਾਰ ਵਲੋਂ ਸਿੰਗਲ ਫ਼ਾਈਲ ਸਿਸਟਮ ਲਾਗੂ ਕਰਨ ਸਬੰਧੀ ਕਾਰਵਾਈ ਸ਼ੁਰੂ

ਚੰਡੀਗੜ੍ਹ 17, ਮਈ : ਪੰਜਾਬ ਸਰਕਾਰ ਨੇ ਆਪਣੇ ਮਹੱਤਵਪੂਰਨ ਤੇ ਵੱਡੇ ਪੱਧਰ ਦੇ ਵਿਭਾਗਾਂ ਵਿਚ ਸਿੰਗਲ ਫ਼ਾਈਲ ਸਿਸਟਮ ਲਾਗੂ ਕਰਨ ਸਬੰਧੀ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਹੁਕਮਾਂ ‘ਤੇ ਅਮਲ ਕਰਦਿਆਂ ਵੱਖ-ਵੱਖ ਵਿਭਾਗਾਂ ਤੋਂ ਇਸ ਸਿਸਟਮ ਨੂੰ ਲਾਗੂ ਕਰਨ ਲਈ ਸੁਝਾਅ ਮੰਗੇ ਹਨ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਹਰ ਹਾਲਤ ਵਿਚ ਇਕ ਹਫ਼ਤੇ ਦੇ ਅੰਦਰ-ਅੰਦਰ ਸਿੰਗਲ ਫ਼ਾਈਲ ਸਿਸਟਮ ਲਾਗੂ ਕਰਨ ਬਾਰੇ ਆਪਣੇ ਸੁਝਾਅ ਭੇਜਣ।
      ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਾਰੀ ਕੰਮ ਕਾਜ ਵਿਚ ਹੁੰਦੀ ਬੇਲੋੜੀ ਦੇਰੀ ਨੂੰ ਖਤਮ ਕਰਨ ਲਈ ਸਿੰਗਲ ਫਾਈਲ ਸਿਸਟਮ ਲਾਗੂ ਕਰਨ ਦੀ ਦਿਸ਼ਾ ਵਿਚ ਇਹ ਅਹਿਮ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਤੋਂ ਚੱਲੀ ਆ ਰਹੀ ਰਵਾਇਤੀ ਪ੍ਰਣਾਲੀ ਅਨੁਸਾਰ ਲੋਕਾਂ ਨੂੰ ਇਕੋ ਕੰਮ ਲਈ ਵੱਖ-ਵੱਖ ਵਿਭਾਗਾਂ ਵਿਚ ਅਲੱਗ-ਅਲੱਗ ਫਾਇਲਾਂ ਦੇਣੀਆਂ ਪੈਂਦੀਆਂ ਹਨ। ਉਨ੍ਹਾਂ ਦੱਸਿਆ ਕਿ ਸਿੰਗਲ ਫ਼ਾਈਲ ਸਿਸਟਮ ਲਾਗੂ ਹੋਣ ਨਾਲ ਲੋਕਾਂ ਦੇ ਕੰਮ ਕਾਜ ਜਿੱਥੇ ਜਲਦੀ ਹੋਣਗੇ, ਉੱਥੇ ਲੋਕ ਬੇਲੋੜੀ ਖੱਜਲ ਖੁਆਰੀ ਤੋਂ ਵੀ ਬਚਣਗੇ।

Translate »