ਐਨ.ਆਰ.ਐਸ.ਈ. ਨੀਤੀ 2012 ਅਧੀਨ ਗੈਰ ਰਵਾਇਤੀ ਊਰਜਾ ਪ੍ਰਾਜੈਕਟ ਲਾਉਣ ਲਈ ਵਿਸ਼ੇਸ਼ ਰਿਆਇਤਾਂ ਦਾ ਐਲਾਨ
੍ਹ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੌਰ ਊਰਜਾ ਰਾਹੀਂ ਤਿਆਰ ਹੋਵੇਗਾ ਲੰਗਰ
੍ਹ ਰਾਜ ਭਰ ਦੀਆਂ ਸਰਕਾਰੀ ਇਮਾਰਤਾਂ ‘ਤੇ ਮਈ 2017 ਤੱਕ ਲੱਗਣਗੇ ਸੂਰਜੀ ਊਰਜਾ ਪਲਾਂਟ
ਚੰਡੀਗੜ੍ਹ 17 ਮਈ : ਪੰਜਾਬ ਸਰਕਾਰ ਵਲੋਂ ਗੈਰ ਰਵਾਇਤੀ ਊਰਜਾ ਰਾਹੀਂ ਇਕ ਹਜ਼ਾਰ ਮੈਗਾਵਾਟ ਬਿਜਲੀ ਦੇ ਉਤਪਾਦਨ ਦਾ ਟੀਚਾ ਰੱਖਿਆ ਗਿਆ ਹੈ। ਅੱਜ ਇੱਥੇ ਗੈਰ ਰਵਾਇਤੀ ਊਰਜਾ ਸਬੰਧੀ ਮਾਲ ਤੇ ਗੈਰ ਰਵਾਇਤੀ ਊਰਜਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਸ ਸਬੰਧੀ ਫੈਸਲਾ ਕੀਤਾ ਗਿਆ।
ਸ.ਮਜੀਠੀਆ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਐਨ.ਆਰ.ਐਸ.ਸੀ. ਨੀਤੀ 2012 (ਨਿਊ ਐਂਡ ਰਿਨਿਊਵਲ ਸੋਰਸ ਆਫ ਐਨਰਜ਼ੀ) ਅਧੀਨ ਗੈਰ ਰਵਾਇਤੀ ਊਰਜਾ ਪ੍ਰਾਜੈਕਟ ਲਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਰਿਆਇਤਾਂ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਨਿੱਜੀ ਨਿਵੇਸ਼ਕ ਰਾਜ ਅੰਦਰ ਇਸ ਖੇਤਰ ਵਿਚ ਵੱਡੀ ਪੱਧਰ ‘ਤੇ ਨਿਵੇਸ਼ ਕਰਨ । ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਗੈਰ ਰਵਾਇਤੀ ਊਰਜਾ ਖੇਤਰ ਵਿਚ ਵੱਡੇ ਨਿਵੇਸ਼ਕਾਂ ਨੂੰ ਵਿਭਾਗ ਵਲੋਂ ਵਿਸ਼ੇਸ਼ ਤੌਰ ‘ਤੇ ਨਿਵੇਸ਼ ਲਈ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਿਆਇਤਾਂ ਤਹਿਤ ਜਿੱਥੇ ਇਨ੍ਹਾਂ ਪ੍ਰਾਜੈਕਟਾਂ ਲਈ ਵੈਟ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਗਈ ਹੈ ਉੱਥੇ ਹੀ ਸਟੈਂਪ ਡਿਊਟੀ ਤੇ ਸੀ.ਐਲ.ਯੂ. ਚਾਰਜ਼ਜ਼ ਤੇ ਬਿਜਲੀ ਡਿਊਟੀ ਪੂਰੀ ਤਰ੍ਹਾਂ ਖਤਮ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਰਾਜ ਭਰ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਜਿਨ੍ਹਾਂ ਵਿਚ ਸਕੂਲ, ਹਸਪਤਾਲ, ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ, ਤਹਿਸੀਲਾਂ ਆਦਿ ‘ਤੇ ਮਈ 2017 ਤੱਕ ਸੂਰਜੀ ਊਰਜਾ ਪਲਾਂਟ ਲਾ ਦਿੱਤੇ ਜਾਣਗੇ ਤੇ ਇਸ ਸਬੰਧੀ ਮੁੱਢਲਾ ਸਰਵੇਖਣ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ ਕੁੱਲ 1572 ਸਰਕਾਰੀ ਇਮਾਰਤਾਂ ਦੀ ਪਛਾਣ ਕਰ ਲਈ ਗਈ ਹੈ ਜਿਨ੍ਹਾਂ ‘ਚੋਂ 448 ਸਰਹੱਦੀ ਜਿਲਿਆਂ ਵਿਚ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਜਿਲਿਆਂ ਵਿਚ ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ ਤਹਿਤ ਸੋਲਰ ਪਲਾਂਟ ਸਥਾਪਿਤ ਕੀਤੇ ਜਾਣਗੇ ਤੇ ਇਸ ਸਬੰਧੀ ਉਹ ਜਲਦ ਹੀ ਕੇਂਦਰੀ ਗੈਰ ਰਵਾਇਤੀ ਊਰਜਾ ਮੰਤਰੀ ਸ੍ਰੀ ਫਾਰੂਖ ਅਬਦੁੱਲਾ ਨਾਲ ਮੁਲਾਕਾਤ ਕਰਨਗੇ।
ਉਨ੍ਹਾਂ ਆਖਿਆ ਕਿ ਚੰਡੀਗੜ੍ਹ ਦੀ ਤਰਜ਼ ‘ਤੇ ਅੰਮ੍ਰਿਤਸਰ ਨੂੰ ਸੋਲਰ ਸਿਟੀ ਵਜੋਂ ਵਿਕਸਤ ਕਰਨ ਲਈ 9.5 ਕਰੋੜ ਦਾ ਪ੍ਰਾਜੈਕਟ ਮਨਜ਼ੂਰ ਹੋ ਚੁੱਕਾ ਹੈ ਜੋ ਕਿ ਮਈ 2014 ਤੱਕ ਮੁਕੰਮਲ ਕਰ ਲਿਆ ਜਾਵੇਗਾ ਤੇ ਇਸ ਤੋਂ ਇਲਾਵਾ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੌਰ ਊਰਜਾ ਰਾਹੀਂ ਲੰਗਰ ਤਿਆਰ ਕਰਨ ਲਈ 1.50 ਕਰੋੜ ਰੁਪੈ ਦਾ ਪ੍ਰਾਜੈਕਟ ਸ਼ੁਰੂ ਹੋ ਚੁੱਕਾ ਹੈ ਜੋ ਕਿ ਮਈ 2013 ਤੱਕ ਪੂਰਾ ਕਰ ਲਿਆ ਜਾਵੇਗਾ।
ਉਨ੍ਹਾਂ ਆਖਿਆ ਕਿ ਰਾਜ ਵਿਚ ਗੁਜਰਾਤ ਦੀ ਤਰਜ਼ ‘ਤੇ ਸੋਲਰ ਪਾਰਕ ਸਥਾਪਿਤ ਕਰਨ ਲਈ ਪੰਚਾਇਤ ਵਿਭਾਗ ਨਾਲ ਸੰਪਰਕ ਕਰਕੇ ਜ਼ਮੀਨ ਦੀ ਸ਼ਨਾਖਤ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।
ਸ. ਮਜੀਠੀਆ ਨੇ ਕਿਹਾ ਕਿ ਬਾਇਓਮਾਸ ਪਲਾਂਟ ਜੋ ਕਿ ਰਾਜ ਦੇ ਕਿਸਾਨਾਂ ਲਈ ਵੀ ਬਹੁਤ ਲਾਹੇਵੰਦ ਸਾਬਿਤ ਹੋਣਗੇ ਸਥਾਪਿਤ ਕਰਨ ਲਈ ਸੂਬੇ ਦੀਆਂ 56 ਤਹਿਸੀਲÎਾਂ ਦੀ ਪਛਾਣ ਕਰ ਲਈ ਗਈ ਹੈ।
ਮੀਟਿੰਗ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕਰਨ ਏ ਸਿੰਘ, ਪੰਜਾਬ ਜੈਨਕੋ ਲਿਮਿਟਡ ਦੇ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਲਾਲੀ ਬਾਜਵਾ ਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।