ਚੰਡੀਗੜ੍ਹ, 18 ਮਈ: ਪੰਜਾਬ ਦੇ ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਦੇ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ (ਡੀ.ਜੀ.ਐਸ.ਈ.) ਸ੍ਰੀ ਅਸ਼ੋਕ ਸਿੰਗਲਾ ਦੀ ਨਿਗਰਾਨੀ ਹੇਠ ਬਣਾਈ ਕਮੇਟੀ ਨੇ ਜ਼ਿਲ੍ਹਾ ਲੁਧਿਆਣਾ ਦੇ 141 ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਕਿੰਗ ਦੌਰਾਨ ਵੱਖ ਵੱਖ ਸਕੂਲਾਂ ਦੇ 18 ਅਧਿਆਪਕ ਗੈਰ ਹਾਜ਼ਰ, 62 ਲੇਟ ਆਏ ਅਤੇ 27 ਲੰਬੀ ਛੁੱਟੀ ‘ਤੇ ਪਾਏ ਗਏ। ਇਸ ‘ਤੇ ਉਨ੍ਹਾਂ ਨੇ ਇਨ੍ਹਾਂ ਖਿਲਾਫ਼ ਜਾਂਚ ਕਰਕੇ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਆਪਣੇ ਅਧੀਨ ਆਉਣ ਵਾਲੇ ਸਾਰੇ ਸਕੂਲਾਂ ਵਿੱਚ ਅਧਿਆਪਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਸਿੱਖਿਆ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।