May 18, 2012 admin

ਆਟਾ ਦਾਲ ਸਕੀਮ ਤਹਿਤ ਕਣਕ ਤੇ ਦਾਲ ਵੰਡਣ ਦਾ ਕੰਮ ਸਹਿਕਾਰੀ ਸਭਾਵਾਂ ਨੂੰ ਸੌਂਪਿਆ

ਡਿਪੂ ਹੋਲਡਰਾਂ ਨੂੰ ਹੜਤਾਲ ਤੁਰੰਤ ਵਾਪਸ ਲੈਣ ਦੀ ਅਪੀਲ
ਚੰਡੀਗੜ੍ਹ, 18 ਮਈ : ਪੰਜਾਬ ਸਰਕਾਰ ਨੇ ਸੂਬੇ ਵਿੱਚ ਡਿਪੂ ਹੋਲਡਰਾਂ ਦੀ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਆਪਣੇ ਵਿਸ਼ੇਸ਼ ਪ੍ਰੋਗਰਾਮ ਆਟਾ ਦਾਲ ਸਕੀਮ ਰਾਹੀਂ ਕਣਕ ਤੇ ਦਾਲ ਵੰਡਣ ਦਾ ਜ਼ਿੰÎਮਾ ਤੁਰੰਤ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਨੂੰ ਸੌਂਪਣ ਦਾ ਫੈਸਲਾ ਕੀਤਾ ਹੈ।
     ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਅੱਜ ਇੱਥੇ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਸਬੰਧ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਅਤੇ ਵਿੱਤ ਕਮਿਸ਼ਨਰ (ਸਹਿਕਾਰਤਾ) ਨੂੰ  ਵਿਸਥਾਰ ਵਿੱਚ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀਆਂ ਹਨ ਤਾਂ ਜੋ ਸੂਬੇ ਦੀਆਂ 3500 ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਨੈਟਵਰਕ ਰਾਹੀਂ ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਕਣਕ ਤੇ ਦਾਲ ਦੀ ਸਪਲਾਈ ਯਕੀਨੀ ਬਣਾਈ ਜਾਸਕੇ।
     ਇਸੇ ਤਰ੍ਹਾਂ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਡਿਪੂ ਹੋਲਡਰਾਂ ਨੂੰ ਵਡੇਰੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਹੜਤਾਲ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਕਿਉਂਕਿ ਸਰਕਾਰ ਲੋੜਵੰਦਾਂ ਨੂੰ ਆਟਾ ਦਾਲ ਸਕੀਮ ਤਹਿਤ ਰਾਸ਼ਨ ਵੰਡਣ ਨੂੰ ਯਕੀਨੀ ਬਣਾਉਣ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।

Translate »