੍ਹ ਕਿਸੇ ਵੀ ਦੋਸ਼ੀ ਅਧਿਕਾਰੀ ਜਾਂ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ :ਸੁਰਜੀਤ ਜਿਆਣੀ
੍ਹ ਫਤਿਹਪੁਰ ਤੇ ਭੰਗਾਲਾ ਵਿਖੇ 50 ਏਕੜ ਸਰਕਾਰੀ ਰਕਬੇ ਤੋਂ ਕਬਜ਼ਾ ਛੁਡਵਾਇਆ
ਚੰਡੀਗੜ੍ਹ, 18 ਮਈ : ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ਦੇ ਨਾਜਾਇਜ਼ ਕਬਜ਼ੇ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਸ੍ਰੀ ਜਿਆਣੀ ਨੇ ਦੱਸਿਆ ਕਿ ਨਾਜਇਜ਼ ਕਾਬਜ਼ਕਾਰਾਂ ਵਿਰੁੱਧ ਵੱਖ-ਵੱਖ ਅਦਾਲਤਾਂ ਵਿੱਚ ਕੇਸ ਚੱਲ ਰਹੇ ਸਨ ਜਿਨ੍ਹਾਂ ਦਾ ਫੈਸਲਾ ਵਣ ਵਿਭਾਗ ਦੱ ਹੱਕ ਵਿੱਚ ਹੋ ਗਿਆ ਸੀ, ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੇ ਪਿੰਡ ਫਤਿਹਪੁਰ ਅਤੇ ਭੰਗਾਲਾ ਵਿਖੇ 50 ਏਕੜ ਸਰਕਾਰੀ ਰਕਬੇ ਨੂੰ ਵਣ ਮੰਡਲ ਰੂਪਨਗਰ ਦੀ ਅਗਵਾਈ ਵਿੱਚ ਨਾਜਾਇਜ਼ ਕਾਬਜ਼ਕਾਰਾਂ ਦੇ ਚੁੰਗਲ ਵਿੱਚੋਂ ਮੁਕਤ ਕਰਵਾਇਆ ਗਿਆ ਹੈ ਅਤੇ ਉਸ ਵਿੱਚ ਪੌਦੇ ਲਗਵਾ ਦਿੱਤੇ ਗਏ ਹਨ।
ਜੰਗਲਾਤ ਮੰਤਰੀ ਨੇ ਦੱਸਿਆ ਕਿ ਪੂਰੇ ਪੰਜਾਬ ਦੇ ਜ਼ਿਲ੍ਹਾ ਅਫਸਰਾਂ ਨੂੰ ਸਖਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਪੰਜਾਬ ਵਿੱਚ ਜਿੱਥੇ ਜਿੱਥੇ ਵੀ ਅਦਾਲਤੀ ਕੇਸਾਂ ਦਾ ਨਿਪਟਾਰਾ ਹੋ ਚੁੱਕਿਆ ਹੈ ਉਨ੍ਹਾਂ ਜ਼ਮੀਨਾਂ ਨੂੰ ਕਾਬਜ਼ਕਾਰਾਂ ਪਾਸੋਂ ਜਲਦੀ ਤੋਂ ਜਲਦੀ ਕਬਜ਼ਾ ਛੁਡਵਾਇਆ ਜਾਵੇ ਅਤੇ ਹਫਤੇ ਦੇ ਅੰਦਰ ਅੰਦਰ ਇਸ ਦੀ ਰਿਪੋਰਟ ਵਿਭਾਗ ਨੂੰ ਭੇਜੀ ਜਾਵੇ।